ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ
Advertisement
Article Detail0/zeephh/zeephh2705463

ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Sukhbir Singh Badal:  ਨਰਾਇਣ ਸਿੰਘ ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਅੰਮ੍ਰਿਤਸਰ ਦੀ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ ਅਤੇ ਦੋਸ਼ੀ ਨੂੰ ਲੰਬੇ ਸਮੇਂ ਲਈ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ।

ਸੁਖਬੀਰ ਬਾਦਲ ਦੀ ਪਟੀਸ਼ਨ 'ਤੇ ਹਾਈ ਕੋਰਟ ਵੱਲੋਂ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ

Sukhbir Singh Badal: ਪੰਜਾਬ ਦੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਹਰਿਮੰਦਰ ਸਾਹਿਬ ‘ਚ ਆਪਣੇ ‘ਤੇ ਹੋਏ ਹਮਲੇ ਦੇ ਮਾਮਲੇ ‘ਚ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਅੱਜ ਸ਼ੁੱਕਰਵਾਰ ਨੂੰ ਇਸ ਮਾਮਲੇ ਦੀ ਹਾਈ ਕੋਰਟ ਵਿੱਚ ਸੁਣਵਾਈ ਹੋਈ। ਇਸ ਦੌਰਾਨ ਇਸ ਮਾਮਲੇ ਵਿੱਚ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ। ਮਾਮਲੇ ਦੀ ਅਗਲੀ ਸੁਣਵਾਈ 30 ਅਪ੍ਰੈਲ ਨੂੰ ਤੈਅ ਕੀਤੀ ਗਈ ਹੈ।

ਸੁਖਬੀਰ ਸਿੰਘ ਬਾਦਲ ਵਲੋਂ ਪਟੀਸ਼ਨ ‘ਚ ਕਿਹਾ ਗਿਆ ਹੈ ਕਿ ਉਨ੍ਹਾਂ ‘ਤੇ ਹਮਲਾ ਹੋਇਆ ਹੈ। ਪਰ ਦੋਸ਼ੀ ਜੇਲ੍ਹ ਤੋਂ ਬਾਹਰ ਆ ਗਿਆ ਹੈ। ਉਨ੍ਹਾਂ ਮੰਗ ਕੀਤੀ ਹੈ ਕਿ ਇਸ ਮਾਮਲੇ ਦੀ ਜਾਂਚ ਐਨਆਈਏ ਜਾਂ ਸੀਬੀਆਈ ਨੂੰ ਸੌਂਪੀ ਜਾਵੇ। ਇਹ ਪਟੀਸ਼ਨ ਵਕੀਲਾਂ ਅਰਸ਼ਦੀਪ ਸਿੰਘ ਕਲੇਰ ਅਤੇ ਅਰਸ਼ਦੀਪ ਸਿੰਘ ਚੀਮਾ ਰਾਹੀਂ ਦਾਇਰ ਕੀਤੀ ਗਈ ਸੀ। ਇਸ ਦੌਰਾਨ ਸੁਖਬੀਰ ਸਿੰਘ ਬਾਦਲ ਦੀ ਨੁਮਾਇੰਦਗੀ ਸੀਨੀਅਰ ਵਕੀਲ ਆਰ.ਐਸ.ਚੀਮਾ ਨੇ ਕੀਤੀ।

ਦੱਸਦਈਏ ਕਿ ਅਕਾਲੀ ਦਲ ਦੇ ਸਾਬਕਾ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ 2 ਦਸੰਬਰ ਨੂੰ ਦਰਬਾਰ ਸਾਹਿਬ ਵਿਖੇ ਸੇਵਾ ਦੌਰਾਨ ਗੋਲੀ ਮਾਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਹਮਲਾ ਨਰਾਇਣ ਸਿੰਘ ਚੌੜਾ ਨੇ ਕੀਤਾ ਸੀ, ਜੋ ਕਿ ਖਾਲਿਸਤਾਨ ਪੱਖੀ ਗਤੀਵਿਧੀਆਂ ਵਿੱਚ ਸ਼ਾਮਲ ਰਿਹਾ ਹੈ। ਇਹ ਘਟਨਾ ਉਸ ਸਮੇਂ ਵਾਪਰੀ ਜਦੋਂ ਸੁਖਬੀਰ ਬਾਦਲ ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸੁਣਾਈ ਗਈ ਸਜ਼ਾ ਤੋਂ ਬਾਅਦ ਸੇਵਾ ਕਰ ਰਹੇ ਸਨ। ਅਚਾਨਕ ਚੌੜਾ ਨੇ ਉਨ੍ਹਾਂ ‘ਤੇ ਗੋਲੀ ਚਲਾ ਦਿੱਤੀ, ਜਿਸ ਨਾਲ ਉੱਥੇ ਹਫੜਾ-ਦਫੜੀ ਮਚ ਗਈ।

ਸੁਰੱਖਿਆ ਕਰਮਚਾਰੀਆਂ ਨੇ ਤੁਰੰਤ ਕਾਰਵਾਈ ਕਰਦਿਆਂ ਚੌੜਾ ਨੂੰ ਫੜ ਲਿਆ ਅਤੇ ਉਸਨੂੰ ਪੁਲਿਸ ਦੇ ਹਵਾਲੇ ਕਰ ਦਿੱਤਾ ਗਿਆ। ਜਾਂਚ ਤੋਂ ਪਤਾ ਲੱਗਾ ਕਿ ਚੌੜਾ ਲੰਬੇ ਸਮੇਂ ਤੋਂ ਬਾਦਲ ਪਰਿਵਾਰ ਦੇ ਵਿਰੁੱਧ ਸੀ ਅਤੇ ਉਨ੍ਹਾਂ ‘ਤੇ ਸਿੱਖ ਭਾਈਚਾਰੇ ਨਾਲ ਵਿਸ਼ਵਾਸਘਾਤ ਕਰਨ ਦਾ ਦੋਸ਼ ਲਗਾਉਂਦਾ ਆ ਰਿਹਾ ਸੀ। ਖੁਫੀਆ ਏਜੰਸੀਆਂ ਨੇ ਪਹਿਲਾਂ ਵੀ ਚੇਤਾਵਨੀ ਦਿੱਤੀ ਸੀ ਕਿ ਉਹ ਬਾਦਲ ਪਰਿਵਾਰ ਨੂੰ ਨਿਸ਼ਾਨਾ ਬਣਾ ਸਕਦਾ ਹੈ।

ਨਰਾਇਣ ਸਿੰਘ ਚੌੜਾ ਲਗਭਗ ਦਸ ਦਿਨ ਪਹਿਲਾਂ ਜ਼ਮਾਨਤ ‘ਤੇ ਜੇਲ੍ਹ ਤੋਂ ਬਾਹਰ ਆ ਗਿਆ ਹੈ। ਚੌੜਾ ਨੂੰ ਜ਼ਮਾਨਤ ਦਿੰਦੇ ਹੋਏ ਅੰਮ੍ਰਿਤਸਰ ਦੀ ਅਦਾਲਤ ਨੇ ਕਿਹਾ ਕਿ ਮਾਮਲੇ ਦੀ ਜਾਂਚ ਲਗਭਗ ਪੂਰੀ ਹੋ ਗਈ ਹੈ ਅਤੇ ਦੋਸ਼ੀ ਨੂੰ ਲੰਬੇ ਸਮੇਂ ਲਈ ਜੇਲ੍ਹ ਵਿੱਚ ਰੱਖਣ ਦਾ ਕੋਈ ਠੋਸ ਕਾਰਨ ਨਹੀਂ ਹੈ। ਜਿਸ ਤੋਂ ਬਾਅਦ ਉਸਨੂੰ ਜ਼ਮਾਨਤ ਮਿਲ ਗਈ ਹੈ। ਹਾਲਾਂਕਿ, ਇਹ ਸਪੱਸ਼ਟ ਨਹੀਂ ਹੈ ਕਿ ਜ਼ਮਾਨਤ ‘ਤੇ ਰਿਹਾਈ ਲਈ ਕੀ ਸ਼ਰਤਾਂ ਹਨ।

TAGS

Trending news

;