Ram Navami: ਸ਼੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਸੱਚ ਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੈ-ਅਮਨ ਅਰੋੜਾ
Advertisement
Article Detail0/zeephh/zeephh2707975

Ram Navami: ਸ਼੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਸੱਚ ਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੈ-ਅਮਨ ਅਰੋੜਾ

Ram Navami: ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਐਤਵਾਰ ਨੂੰ ਸ਼੍ਰੀ ਰਾਮ ਨੌਮੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ।

Ram Navami: ਸ਼੍ਰੀ ਰਾਮ ਨੌਮੀ ਦਾ ਪਵਿੱਤਰ ਤਿਉਹਾਰ ਸੱਚ ਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦੈ-ਅਮਨ ਅਰੋੜਾ

Ram Navami (ਰੋਹਿਤ ਬਾਂਸਲ ਪੱਕਾ): ਕੈਬਨਿਟ ਮੰਤਰੀ ਅਤੇ ਆਮ ਆਦਮੀ ਪਾਰਟੀ ਦੇ ਪੰਜਾਬ ਪ੍ਰਧਾਨ ਅਮਨ ਅਰੋੜਾ ਨੇ ਐਤਵਾਰ ਨੂੰ ਸ਼੍ਰੀ ਰਾਮ ਨੌਮੀ ਮੌਕੇ ਪੰਜਾਬ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਅੱਜ ਦਾ ਇਹ ਪਵਿੱਤਰ ਦਿਹਾੜਾ ਸਾਨੂੰ ਸੱਚ ਅਤੇ ਧਰਮ ਦੇ ਮਾਰਗ ’ਤੇ ਚੱਲਣ ਦਾ ਸੰਦੇਸ਼ ਦਿੰਦਾ ਹੈ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਪ੍ਰਧਾਨ ਵਿਜੇ ਚੋਪੜਾ ਦੀ ਅਗਵਾਈ ਵਿੱਚ ਕੱਢੀ ਗਈ ਸ਼ੋਭਾ ਯਾਤਰਾ ਵਿੱਚ ਸ਼ਿਰਕਤ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਭਗਵਾਨ ਸ਼੍ਰੀ ਰਾਮ ਦਾ ਸਮੁੱਚਾ ਜੀਵਨ ਪ੍ਰੇਰਨਾ ਸਰੋਤ ਹੈ।

ਉਨ੍ਹਾਂ ਕਿਹਾ ਕਿ ਭਗਵਾਨ ਸ਼੍ਰੀ ਰਾਮ ਨੇ ਸਾਨੂੰ ਆਦਰਸ਼ ਅਤੇ ਸਦਾਚਾਰਕ ਜੀਵਨ ਦਾ ਮਾਰਗ ਦਿਖਾਇਆ ਹੈ, ਜਿਸ ’ਤੇ ਚੱਲ ਕੇ ਸਾਨੂੰ ਸਭ ਨੂੰ ਖੁਸ਼ਹਾਲ ਅਤੇ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਯੋਗਦਾਨ ਪਾਉਣਾ ਚਾਹੀਦਾ ਹੈ। ਉਨ੍ਹਾਂ ਲੋਕਾਂ ਖਾਸ ਕਰ ਨੌਜਵਾਨਾਂ ਨੂੰ ਸ਼੍ਰੀ ਰਾਮ ਜੀ ਦੀਆਂ ਸਿੱਖਿਆਵਾਂ ਤੋਂ ਪ੍ਰੇਰਨਾ ਲੈ ਕੇ ਸਮਾਜ ਅਤੇ ਮਨੁੱਖਤਾ ਦੀ ਭਲਾਈ ਦੇ ਕਾਰਜਾਂ ਵਿੱਚ ਵਧ-ਚੜ੍ਹ ਕੇ ਯੋਗਦਾਨ ਪਾਉਣ ਦਾ ਸੱਦਾ ਦਿੱਤਾ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੀਤੇ ਉਪਰਾਲੇ ਦੀ ਸ਼ਲਾਘਾ ਕਰਦਿਆਂ ਸ਼੍ਰੀ ਅਰੋੜਾ ਨੇ ਕਿਹਾ ਕਿ ਅਜਿਹੇ ਪਵਿੱਤਰ ਮੌਕੇ ਲੋਕਾਂ ਵਿੱਚ ਸਦਭਾਵਨਾ ਅਤੇ ਆਪਸੀ ਭਾਈਚਾਰਕ ਸਾਂਝ ਨੂੰ ਮਜ਼ਬੂਤ ਕਰਦੇ ਹਨ। ਇਸ ਤੋਂ ਪਹਿਲਾਂ ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੈਬਨਿਟ ਮੰਤਰੀ ਦਾ ਸ਼ੋਭਾ ਯਾਤਰਾ ਵਿੱਚ ਪਹੁੰਚਣ ’ਤੇ ਸਨਮਾਨ ਵੀ ਕੀਤਾ ਗਿਆ।

ਇਹ ਵੀ ਪੜ੍ਹੋ : Punjab Police Transfers: ਪੰਜਾਬ ਵਿੱਚ ਤਿੰਨ ਆਈਪੀਐਸ ਅਧਿਕਾਰੀਆਂ ਸਮੇਤ 97 ਪੁਲਿਸ ਅਧਿਕਾਰੀਆਂ ਦੇ ਤਬਾਦਲੇ

ਸ਼੍ਰੀ ਰਾਮ ਨੌਮੀ ਮੌਕੇ ਕੱਢੀ ਗਈ ਸ਼ੋਭਾ ਯਾਤਰਾ ਦੇ ਸਬੰਧ ਵਿਚ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਥਾਂ-ਥਾਂ 'ਤੇ ਪੁਲਸ ਦੀ ਤਾਇਨਾਤੀ ਕੀਤੀ ਗਈ ਹੈ। ਸ਼੍ਰੀ ਰਾਮ ਨੌਮੀ ਉਤਸਵ ਕਮੇਟੀ ਵੱਲੋਂ ਕੱਢੀ ਜਾ ਰਹੀ ਵਿਸ਼ਾਲ ਸ਼ੋਭਾ ਯਾਤਰਾ ਮੌਕੇ ਪੰਜਾਬ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ, ਭਾਜਪਾ ਆਗੂ ਮਨੋਰੰਜਨ ਕਾਲੀਆ, ਸੁਸ਼ੀਲ ਰਿੰਕੂ, ਮੰਤਰੀ ਗੁਰਮੀਤ ਸਿੰਘ ਖੁੱਡੀਆਂ, ਮੰਤਰੀ ਮੋਹਿੰਦਰ ਭਗਤ, ਮੰਤਰੀ ਤਰੁਣਪ੍ਰੀਤ ਸਿੰਘ ਸੌਂਦ, ਮੰਤਰੀ ਲਾਲ ਚੰਦ ਕਟਾਰੂਚੱਕ, ਅੰਮ੍ਰਿਤਾ ਰਾਜਾ ਵੜਿੰਗ, ਪਵਨ ਟੀਨੂ, ਮੇਅਰ ਵਿਨੀਤ ਧੀਰ, ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਸਮੇਤ ਆਦਿ ਸ਼ਖ਼ਸੀਅਤਾਂ ਨੇ ਸ਼ਿਰਕਤ ਕੀਤੀ। 

ਇਹ ਵੀ ਪੜ੍ਹੋ : Amritsar News: ਤਸਕਰੀ ਤੇ ਅੱਤਵਾਦੀ ਨੈਟਵਰਕ ਦਾ ਪਰਦਾਫਾਸ਼; ਹਥਿਆਰਾਂ ਦੀ ਖੇਪ ਤੇ ਨਕਲੀ ਕਰੰਸੀ ਸਮੇਤ ਮੁਲਜ਼ਮ ਗ੍ਰਿਫਤਾਰ

TAGS

Trending news

;