Trending Photos
Samrala News: ਸਮਰਾਲਾ ਦੇ ਨਜ਼ਦੀਕੀ ਪਿੰਡ ਢਿੱਲਵਾਂ ਵਿੱਚ ਵਿਧਾਇਕ ਅਤੇ ਪ੍ਰਸ਼ਾਸਨ ਵੱਲੋਂ 100 ਸਾਲ ਤੋਂ ਵੱਧ ਸਮੇਂ ਤੋਂ ਕਰੀਬ ਤਿੰਨ ਏਕੜ ਪੰਚਾਇਤੀ ਜ਼ਮੀਨ ਉੱਪਰ ਹੋਏ ਗੈਰ ਕਾਨੂੰਨੀ ਕਬਜ਼ੇ ਨੂੰ ਸ਼ਾਂਤਮਈ ਢੰਗ ਨਾਲ ਛੁਡਵਾਇਆ ਗਿਆ। ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ, ਬੀਡੀਪੀਓ ਸਮਰਾਲਾ ਲਖਵਿੰਦਰ ਕੌਰ ,ਤਹਿਸੀਲਦਾਰ ਅੰਮ੍ਰਿਤਪਾਲ ਕੌਰ ਸਮਰਾਲਾ ਮੌਕੇ ਉਤੇ ਮੌਜੂਦ ਰਹੇ।
ਇਸ ਮੌਕੇ ਬੀਡੀਪੀਓ ਲਖਵਿੰਦਰ ਕੌਰ ਨੇ ਦੱਸਿਆ ਕਿ ਕਰੀਬ 100 ਸਾਲ ਤੋਂ ਵੱਧ ਸਮੇਂ ਤੋਂ ਪਿੰਡ ਢਿੱਲਵਾਂ ਦੀ ਪੰਚਾਇਤੀ ਜ਼ਮੀਨ ਉੱਪਰ ਕਈ ਲੋਕਾਂ ਵੱਲੋਂ ਗੈਰ ਕਾਨੂੰਨੀ ਤੌਰ ਉਤੇ ਕਬਜ਼ਾ ਕੀਤਾ ਹੋਇਆ ਸੀ ਅਤੇ ਅੱਜ ਸ਼ਾਂਤਮਈ ਢੰਗ ਨਾਲ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਅਤੇ ਪ੍ਰਸ਼ਾਸਨ ਵੱਲੋਂ ਕਰੀਬ ਤਿੰਨ ਏਕੜ ਵਾਹੀਯੋਗ ਜ਼ਮੀਨ ਕਬਜ਼ੇ ਤੋਂ ਛੁਡਵਾ ਲਈ ਗਈ ਹੈ ਅਤੇ ਇਸਦੀ ਨਿਸ਼ਾਨਦੇਹੀ ਕਰਵਾ, ਬੁਰਜੀਆਂ ਵੀ ਲਗਾ ਦਿੱਤੀਆਂ ਗਈਆਂ ਹਨ।
ਇਸ ਮੌਕੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਨੇ ਕਿਹਾ ਕਿ ਬਹੁਤ ਹੈਰਾਨੀਜਨਕ ਹੈ ਕਿ ਪਿੰਡ ਢਿੱਲਵਾਂ ਵਿੱਚ 100 ਸਾਲ ਤੋਂ ਵੱਧ ਸਮੇਂ ਤੋਂ ਪੰਚਾਇਤੀ ਜ਼ਮੀਨ ਉੱਪਰ ਕਈ ਲੋਕਾਂ ਨੇ ਕਬਜ਼ਾ ਕੀਤਾ ਹੋਇਆ ਸੀ ਪਰ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪਹਿਲਾਂ ਕਿਸੇ ਵੀ ਸਰਕਾਰ ਦੇ ਨੁਮਾਇੰਦੇ ਨੇ ਇਸ ਪੰਚਾਇਤੀ ਜ਼ਮੀਨ ਨੂੰ ਛੁਡਵਾਉਣ ਬਾਰੇ ਨਹੀਂ ਸੋਚਿਆ ,ਇਹ ਬਹੁਤ ਨਿੰਦਣਯੋਗ ਹੈ।
ਇਹ ਵੀ ਪੜ੍ਹੋ : Punjab Government: ਪੰਜਾਬ ਸਰਕਾਰ ਨੇ ਹਰਿਆਣਾ ਨੂੰ ਵਾਧੂ ਪਾਣੀ ਦੇਣ ਤੋਂ ਕੀਤਾ ਇਨਕਾਰ
ਵਿਧਾਇਕ ਨੇ ਦੱਸਿਆ ਕਿ ਸਭ ਤੋਂ ਹੈਰਾਨੀਜਨਕ ਇਹ ਹੈ ਕਿ ਜਦੋਂ ਪ੍ਰਸ਼ਾਸਨ ਪੰਚਾਇਤੀ ਜ਼ਮੀਨ ਉੱਪਰ ਹੋਏ ਗੈਰ ਕਾਨੂੰਨੀ ਕਬਜ਼ੇ ਨੂੰ ਛੁਡਵਾਉਣ ਆਏ ਤਾਂ ਪਿੰਡ ਵਾਸੀਆਂ ਨੇ ਪੂਰਾ ਸਹਿਯੋਗ ਦਿੱਤਾ ਅਤੇ ਸ਼ਾਂਤਮਈ ਢੰਗ ਨਾਲ ਜ਼ਮੀਨ ਛੱਡ ਦਿੱਤੀ ਗਈ। ਵਿਧਾਇਕ ਨੇ ਇਹ ਵੀ ਦੱਸਿਆ ਕਿ ਜੇਕਰ ਕੋਈ ਪੰਚਾਇਤੀ ਜ਼ਮੀਨ ਉੱਪਰ ਲੰਬੇ ਸਮੇਂ ਤੋਂ ਰਹਿ ਰਿਹਾ ਹੈ ਅਸੀਂ ਉਸ ਨੂੰ ਉਥੋਂ ਨਹੀਂ ਹਟਾਵਾਂਗੇ, ਸਿਰਫ਼ ਜੋ ਗੈਰ ਕਾਨੂੰਨੀ ਤੌਰ ਉਤੇ ਕਬਜ਼ੇ ਹੋਏ ਹੋਏ ਹਨ ਉਨ੍ਹਾਂ ਨੂੰ ਹਟਾਉਣਾ ਸਾਡਾ ਫਰਜ਼ ਹੈ।
ਇਹ ਵੀ ਪੜ੍ਹੋ : Bathinda News: ਫੌਜ ਦੇ ਅਧਿਕਾਰੀਆਂ ਨੇ ਬਠਿੰਡਾ ਕੈਂਟ ਵਿੱਚ ਜਾਸੂਸੀ ਕਰਨ ਵਾਲੇ ਮੋਚੀ ਨੂੰ ਫੜ੍ਹਿਆ