Punjab Budget: ਬਜਟ ਵਿੱਚ ਸਰਕਾਰ ਵੱਲੋਂ ਸਿਹਤ ਖੇਤਰ ਲਈ ਕੀਤੇ ਅਹਿਮ ਐਲਾਨ
Advertisement
Article Detail0/zeephh/zeephh2695010

Punjab Budget: ਬਜਟ ਵਿੱਚ ਸਰਕਾਰ ਵੱਲੋਂ ਸਿਹਤ ਖੇਤਰ ਲਈ ਕੀਤੇ ਅਹਿਮ ਐਲਾਨ

Punjab Health Budget: ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ 'ਸਿਹਤ ਕਾਰਡ' ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਫਾਇਦਾ ਲੈ ਸਕਣਗੇ। 

Punjab Budget: ਬਜਟ ਵਿੱਚ ਸਰਕਾਰ ਵੱਲੋਂ ਸਿਹਤ ਖੇਤਰ ਲਈ ਕੀਤੇ ਅਹਿਮ ਐਲਾਨ

Punjab Health Budget: ਪੰਜਾਬ ਦੇ ਵਿੱਤ ਮੰਤਰੀ ਹਰਪਾਲ ਚੀਮਾ ਨੇ ਸੂਬਾ ਸਰਕਾਰ ਦਾ ਚੌਥਾ ਬਜਟ ਪੇਸ਼ ਕੀਤਾ। ਮੌਜੂਦਾ ਬਜਟ 2 ਲੱਖ 36 ਹਜ਼ਾਰ 80 ਕਰੋੜ ਰੁਪਏ ਹੈ। ਇਹ 2.05 ਲੱਖ ਕਰੋੜ ਰੁਪਏ ਦੇ ਪਿਛਲੇ ਬਜਟ ਨਾਲੋਂ ਲੱਗਭਗ 5-7 ਫੀਸਦੀ ਜ਼ਿਆਦਾ ਹੈ। ਇਸ ਦੌਰਾਨ ਉਨ੍ਹਾਂ ਨੇ ਸਿਹਤ ਯੋਜਨਾ ਨੂੰ ਲੈ ਵੱਡਾ ਐਲਾਨ ਕੀਤਾ ਹੈ। ਮੰਤਰੀ ਚੀਮਾ ਨੇ ਕਿਹਾ ਕਿ ਜਦੋਂ ਸਾਡੇ ਸਰਕਾਰ ਬਣੀ ਸੀ ਤਾਂ ਅਸੀਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਚੰਗੇ ਕੰਮ ਕਰਨ ਦਾ ਵਾਅਦਾ ਲੋਕਾਂ ਨਾਲ ਕੀਤਾ ਸੀ। ਪੰਜਾਬ ਸਰਕਾਰ ਵੱਲੋਂ ਆਉਣ ਵਾਲੇ ਦੋ ਸਾਲਾ ਵਿੱਚ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ। ਇਨ੍ਹਾਂ ਪਰਿਵਾਰਾਂ ਨੂੰ 10 ਲੱਖ ਰੁਪਏ ਤੱਕ ਦਾ ਬੀਮਾ ਕਵਰ ਦਿੱਤਾ ਜਾਵੇਗਾ। 

ਸਿਹਤ ਦੇ ਖੇਤਰ ਵਿੱਚ 268 ਕਰੋੜ ਰੁਪਏ ਖਰਚੇ ਜਾਣਗੇ

ਵਿੱਤ ਮੰਤਰੀ ਨੇ ਜਾਣਕਾਰੀ ਦਿੱਤੀ ਕਿ ਸਿਹਤ ਤੇ ਭਲਾਈ ਵਿਭਾਗ ਨੇ 3 ਸਾਲਾਂ ਵਿੱਚ 881 ਆਮ ਆਦਮੀ ਕਲੀਨਿਕ ਸਥਾਪਿਤ ਕੀਤੇ ਹਨ। ਹੁਣ ਤੱਕ 3 ਕਰੋੜ ਤੋਂ ਵੱਧ ਲੋਕ ਇਸ ਦਾ ਲਾਭ ਲੈ ਚੁੱਕੇ ਹਨ। ਅਕਾਲੀ ਦਲ ਅਤੇ ਕਾਂਗਰਸ ਨੇ ਮਿਲ ਕੇ ਬਿਮਾਰ ਪੰਜਾਬ ਪੈਦਾ ਕੀਤਾ ਹੈ। ਸਿਹਤ ਵਿਭਾਗ ਲਈ 268 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਹੁਣ ਤੱਕ 45 ਲੱਖ ਸਿਹਤ ਬੀਮਾ ਸਹੂਲਤਾਂ ਵਿੱਚ ਸ਼ਾਮਲ ਸਨ।

ਪੰਜਾਬ ਸਰਕਾਰ ਵੱਲੋਂ ਦੇ ਪੰਜਾਬ ਵਿੱਚ ਸਿਹਤ ਸੁਧਾਰ ਦੇ ਹੱਕ ਵਿੱਚ ਅਹਿਮ ਫੈਸਲੇ ਲਏ ਜਾ ਰਹੇ ਹਨ। ਆਉਣ ਵਾਲੇ 2 ਸਾਲ ਵਿੱਚ ਪਹਿਲੀ ਵਾਰ 65 ਲੱਖ ਪਰਿਵਾਰਾਂ ਨੂੰ ਸਿਹਤ ਬੀਮਾ ਯੋਜਨਾ ਤਹਿਤ ਕਵਰ ਕੀਤਾ ਜਾਵੇਗਾ, ਜਿਸ ਕਿਸੇ ਨਾਲ ਵੀ ਵਿਤਕਰਾ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਕੋਈ ਪੇਂਡੂ ਹੋਵੇ, ਸ਼ਹਿਰੀ ਹੋਵੇ, ਗਰੀਬ ਜਾਂ ਅਮੀਰ ਹੋਵੇ, ਹਰ ਇੱਕ ਨੂੰ ਕਵਰ ਕੀਤਾ ਜਾਵੇਗਾ।  ਇਸ ਵਿੱਚ ਉਹ ਲੋਕ ਵੀ ਸ਼ਾਮਲ ਹਨ ਜੋ ਕੇਂਦਰ ਸਰਕਾਰ ਦੀ ਸਕੀਮ ਵਿੱਚ ਸ਼ਾਮਲ ਹਨ, ਉਨ੍ਹਾਂ ਨੂੰ ਰਾਜ ਸਰਕਾਰ ਤੋਂ 5 ਲੱਖ ਰੁਪਏ ਦਾ ਵਾਧੂ ਟਾਪ-ਅੱਪ ਕਵਰ ਮਿਲੇਗਾ। ਇਸ ਤੋਂ ਇਲਾਵਾ, ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਦੇ ਅਧੀਨ ਆਉਣ ਵਾਲੇ ਸਾਰੇ ਪਰਿਵਾਰਾਂ ਨੂੰ ਅਗਲੇ ਸਾਲ 'ਸਿਹਤ ਕਾਰਡ' ਮਿਲੇਗਾ ਜਿਸ ਰਾਹੀਂ ਉਹ ਪੰਜਾਬ ਦੇ ਸਰਕਾਰੀ ਅਤੇ ਪ੍ਰਾਈਵੇਟ ਹਸਪਤਾਲਾਂ ਵਿੱਚ 10 ਲੱਖ ਰੁਪਏ ਤੱਕ ਦੇ ਕੈਸ਼ਲੈੱਸ ਇਲਾਜ ਦਾ ਫਾਇਦਾ ਲੈ ਸਕਣਗੇ। 

ਇਹ ਇਤਿਹਾਸਕ ਪਹਿਲਕਦਮੀ ਪੰਜਾਬ ਦੇ ਹਰ ਪਰਿਵਾਰ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰੇਗੀ ਅਤੇ ਇਹ ਯਕੀਨੀ ਬਣਾਵੇਗੀ ਕਿ ਕਿਸੇ ਨੂੰ ਵੀ ਆਰਥਿਕ ਤੰਗੀ ਕਾਰਨ ਆਪਣੀ ਸਿਹਤ ਨਾਲ ਸਮਝੌਤਾ ਨਾ ਕਰਨਾ ਪਵੇ। ਇਸ ਮਕਸਦ ਲਈ 778 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ।

ਮੰਤਰੀ ਨੇ ਕਿਹਾ ਕਿ ਸਿਹਤ ਹਮੇਸ਼ਾ ਸਾਡੀ ਸਰਕਾਰ ਦੀਆਂ ਪ੍ਰਮੁੱਖ ਤਰਜੀਹਾਂ ਵਿੱਚੋਂ ਇੱਕ ਰਹੀ ਹੈ ਅਤੇ ਅਸੀਂ ਇਸ ਪਾੜੇ ਨੂੰ ਹਮੇਸ਼ਾ ਲਈ ਪੂਰਾ ਕਰਨ ਲਈ ਵਚਨਬੱਧ ਹਾਂ। ਪਿਛਲੇ ਤਿੰਨ ਸਾਲਾਂ ਵਿੱਚ ਸਾਡੀ ਸਰਕਾਰ ਨੇ 881 ਆਮ ਆਦਮੀ ਕਲੀਨਿਕਾਂ ਦੀ ਸਥਾਪਨਾ ਕਰਕੇ ਮੁੱਢਲੀ ਸਿਹਤ ਸੰਭਾਲ ਤੱਕ ਵਿਆਪਕ ਪਹੁੰਚ ਵੱਲ ਇੱਕ ਵੱਡਾ ਕਦਮ ਚੁੱਕਿਆ ਹੈ, ਜੋ ਕਿ ਹਰ ਵਿਅਕਤੀ ਨੂੰ ਮੁਫ਼ਤ ਡਾਕਟਰੀ ਸਲਾਹ, ਮੁਫ਼ਤ ਦਵਾਈਆਂ ਅਤੇ ਮੁਫ਼ਤ ਟੈਸਟ ਮੁਹੱਈਆ ਕਰਵਾਉਂਦੇ ਹਨ। ਉਨ੍ਹਾਂ ਕਿਹਾ ਕਿ ਆਮ ਆਦਮੀ ਕਲੀਨਿਕਾਂ ਵਿੱਚ 70,000 ਤੋਂ ਵੱਧ ਲੋਕ ਮੁਫਤ ਇਲਾਜ ਕਰਵਾਉਂਦੇ ਹਨ ਅਤੇ ਹੁਣ ਤੱਕ ਇਹ ਕਲੀਨਿਕ 3 ਕਰੋੜ ਤੋਂ ਵੱਧ ਮਰੀਜ਼ਾਂ ਨੂੰ ਸੇਵਾਵਾਂ ਪ੍ਰਦਾਨ ਕਰ ਚੁੱਕੇ ਹਨ।

ਇਸ ਦੌਰਾਨ ਉਨ੍ਹਾਂ ਨੇ ਦੁਰਘਟਨਾ ਪੀੜਤਾਂ ਦੇ ਫੌਰੀ ਇਲਾਜ ਅਤੇ ਮਦਦਗਾਰਾਂ ਨੂੰ ਉਤਸ਼ਾਹਿਤ ਕਰਨ ਲਈ ਫਰਿਸ਼ਤੇ ਸਕੀਮ ਲਈ 10 ਕਰੋੜ ਰੁਪਏ ਰਾਖਵੇਂ ਕਰਨ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਸਿਹਤ ਵਿਭਾਗ ਲਈ 2025-26 ਵਿੱਚ ਕੁੱਲ 5,598 ਕਰੋੜ ਰੁਪਏ ਅਲਾਟ ਕੀਤੇ ਗਏ ਹਨ, ਜੋ ਮੌਜੂਦਾ ਸਾਲ ਨਾਲੋਂ 10 ਫੀਸਦੀ ਵੱਧ ਹਨ।

Trending news

;