ਜਲੰਧਰ 'ਚ ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ 'ਤੇ ਕੀਤਾ ਕਬਜ਼ਾ, ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ
Advertisement
Article Detail0/zeephh/zeephh2836900

ਜਲੰਧਰ 'ਚ ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ 'ਤੇ ਕੀਤਾ ਕਬਜ਼ਾ, ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ

Jalandhar News: ਜਲੰਧਰ 'ਚ ਨਸ਼ਾ ਤਸਕਰ ਨੇ ਪੰਚਾਇਤ ਦੀ 30 ਮਰਲੇ ਜ਼ਮੀਨ 'ਤੇ ਕਬਜ਼ਾ ਕਰਕੇ ਘਰ ਬਣਾਇਆ ਸੀ ਜਿਸ ਉੱਪਰ ਹੁਣ ਪ੍ਰਸ਼ਾਸਨ ਨੇ ਕਾਰਵਾਈ ਕਰਦੇ ਹੋਏ ਆਪਣਾ ਪੀਲਾ ਪੰਜਾ ਚਲਾਇਆ ਹੈ। 

 

ਜਲੰਧਰ 'ਚ ਨਸ਼ਾ ਤਸਕਰ ਨੇ ਪੰਚਾਇਤੀ ਜ਼ਮੀਨ 'ਤੇ ਕੀਤਾ ਕਬਜ਼ਾ, ਪ੍ਰਸ਼ਾਸਨ ਨੇ ਚਲਾਇਆ ਪੀਲਾ ਪੰਜਾ

Jalandhar News:  ਪੰਜਾਬ ਵਿੱਚ ਮਾਨਯੋਗ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਸ਼ੁਰੂ ਕੀਤੀ ਗਈ 'ਯੁੱਧ ਨਸ਼ਿਆਂ ਵਿਰੁੱਧ' ਮੁਹਿੰਮ ਤਹਿਤ ਪੁਲਿਸ ਵੱਲੋਂ ਲਗਾਤਾਰ ਨਸ਼ਾ ਤਸਕਰਾਂ ਵਿਰੁੱਧ  ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਹੁਣ ਜਲੰਧਰ ਦੇ ਦਿਹਾਤੀ ਇਲਾਕੇ ਬਿਲਗਾ ਦੇ ਪਿੰਡ ਬੁਰਜ ਹਸਨ ਵਿੱਚ ਪੁਲਿਸ ਪਾਰਟੀ ਵੱਲੋਂ ਨਸ਼ਿਆਂ ਵਿਰੁੱਧ ਚਲਾਈ ਗਈ ਮੁਹਿੰਮ ਤਹਿਤ ਪ੍ਰਸ਼ਾਸਨ ਦੇ ਸਹਿਯੋਗ ਨਾਲ ਇੱਕ ਤਸਕਰ ਦੇ ਘਰ 'ਤੇ ਬੁਲਡੋਜ਼ਰ ਚਲਾਇਆ ਗਿਆ ਹੈ।

ਨਸ਼ਾ ਤਸਕਰ ਦੀ ਪਛਾਣ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਹਸਨ ਥਾਣਾ ਬਿਲਗਾ, ਜਲੰਧਰ ਵਜੋਂ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਸੁਰਿੰਦਰ ਸਿੰਘ ਵਿਰੁੱਧ ਪਹਿਲਾਂ ਹੀ 13 ਮਾਮਲੇ ਦਰਜ ਹਨ।  ਇਸ ਦੇ ਨਾਲ ਹੀ ਉਨ੍ਹਾਂ ਦਾ ਕਹਿਣਾ ਹੈ ਕਿ ਨਸ਼ਾ ਤਸਕਰ ਸੁਰਿੰਦਰ ਨੇ 30 ਮਰਲੇ ਪੰਚਾਇਤੀ ਜ਼ਮੀਨ 'ਤੇ ਕਬਜ਼ਾ ਕਰ ਲਿਆ ਅਤੇ ਇਸ ਉੱਪਰ ਆਪਣੀ ਦੋ ਮੰਜ਼ਿਲਾ ਕੋਠੀ ਬਣਾ ਲਈ ਜੋ ਹੁਣ ਨਸ਼ਿਆਂ ਦੇ ਕਾਰੋਬਾਰ ਲਈ ਵਰਤੀ ਜਾਂਦੀ ਸੀ। ਜਿਸ ਸਬੰਧੀ ਪੰਚਾਇਤ ਨੇ ਬੀਡੀਪੀਓ ਦਫ਼ਤਰ ਵਿੱਚ ਸ਼ਿਕਾਇਤ ਦਰਜ ਕਰਵਾਈ ਸੀ। ਅੱਜ ਪ੍ਰਸ਼ਾਸਨ ਦੇ ਸਹਿਯੋਗ ਨਾਲ ਇਸ ਇਮਾਰਤ ਨੂੰ ਢਾਹ ਦਿੱਤਾ ਗਿਆ ਅਤੇ ਇਹ ਜ਼ਮੀਨ ਪੰਚਾਇਤ ਅਤੇ ਬੀਡੀਪੀਓ ਦਫ਼ਤਰ ਨੂੰ ਸੌਂਪ ਦਿੱਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਡੀਐਸਪੀ ਫਿਲੌਰ ਨੇ ਦੱਸਿਆ ਕਿ ਥਾਣਾ ਬਿਲਗਾ ਦੇ ਮੁੱਖ ਅਫ਼ਸਰ ਇੰਸਪੈਕਟਰ ਪਲਵਿੰਦਰ ਸਿੰਘ ਦੀ ਟੀਮ ਨੇ ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਹਸਨ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ ਵਿਰੁੱਧ ਨਸ਼ਾ ਤਸਕਰੀ ਤਹਿਤ ਕੁੱਲ 13 ਮਾਮਲੇ ਅਤੇ ਲੜਾਈ ਦੇ 3 ਮਾਮਲੇ ਦਰਜ ਕੀਤੇ ਹਨ। 

ਉਕਤ ਮੁਲਜ਼ਮ ਲਗਾਤਾਰ ਨਸ਼ਿਆਂ ਦਾ ਕਾਰੋਬਾਰ ਕਰ ਰਿਹਾ ਹੈ। ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਕਾਰਵਾਈ ਕਰਦਿਆਂ, ਨਸ਼ਾ ਤਸਕਰ ਸੁਰਿੰਦਰ ਸਿੰਘ ਉਰਫ਼ ਸ਼ਿੰਦਾ ਪੁੱਤਰ ਹਰਬੰਸ ਸਿੰਘ ਵਾਸੀ ਬੁਰਜ ਹਸਨ, ਥਾਣਾ ਬਿਲਗਾ, ਜ਼ਿਲ੍ਹਾ ਜਲੰਧਰ ਵੱਲੋਂ ਨਸ਼ਾ ਵੇਚਣ ਲਈ ਪੰਚਾਇਤੀ ਜ਼ਮੀਨ ਵਿੱਚ ਘਰ ਦੀ ਵਾਧੂ ਉਸਾਰੀ ਨੂੰ ਕਬਜ਼ੇ ਤੋਂ ਮੁਕਤ ਕਰਵਾ ਕੇ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ। ਅੱਜ ਨਾਇਬ ਤਹਿਸੀਲਦਾਰ ਨੂਰਮਹਿਲ ਦੀ ਹਾਜ਼ਰੀ ਵਿੱਚ ਖਾਲੀ ਕਾਰਵਾਈ ਗਈ ਜਮੀਨ ਵਾਪਿਸ ਪੰਚਾਇਤ ਅਤੇ ਬੀਡੀਪੀਓ ਦਫ਼ਤਰ ਨੂੰ ਸੌਂਪ ਦਿੱਤੀ ਗਈ ਹੈ।

Trending news

;