ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ
Advertisement
Article Detail0/zeephh/zeephh2858831

ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

Auckland News: ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ। 

ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ

Auckland News: ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਚੇਅਰਮੈਨ ਜਸਵੀਰ ਸਿੰਘ ਗੜ੍ਹੀ ਵੱਲੋਂ ਨਿਊਜ਼ੀਲੈਂਡ ਦੇ ਸੀਨੀਅਰ ਰਾਜਨੀਤਿਕ ਆਗੂ ਅਤੇ ਮੈਂਬਰ ਪਾਰਲੀਮੈਂਟ ਫਿਲਪ ਸਟੋਨਰ ਟੈਫੋਰਡ ਨਾਲ ਮੁਲਾਕਾਤ ਕੀਤੀ ਗਈ। ਟੈਫੋਰਡ ਨਿਊਜ਼ਲੈਂਡ ਦੇ ਸਾਬਕਾ ਕੇਂਦਰੀ ਮੰਤਰੀ ਹਨ। 

ਇਸ ਮੁਲਾਕਾਤ ਦੌਰਾਨ ਗੜ੍ਹੀ ਨੇ ਨਿਊਜ਼ੀਲੈਂਡ ਦੇ ਪੰਜਾਬੀਆਂ ਨਾਲ ਸਬੰਧਤ ਮਸਲੇ ਟੈਫੋਰਡ ਨਾਲ ਵਿਚਾਰੇ, ਇਸ ਤੋਂ ਇਲਾਵਾ ਵਿਸ਼ੇਸ਼ ਤੌਰ ‘ਤੇ ਬੀਤੇ ਦਿਨੀਂ ਨਿਊਜ਼ੀਲੈਂਡ ਵਿੱਚ ਸਿੱਖ ਅਤੇ ਕੁਝ ਹੋਰ ਧਰਮਾਂ ਦੇ ਝੰਡੇ ਸਾੜਨ ਸਬੰਧੀ ਵਾਪਰੀਆਂ ਘਟਨਾਵਾਂ ਬਾਰੇ ਵੀ ਚਰਚਾ ਕੀਤੀ ਗਈ ਅਤੇ ਉਨ੍ਹਾਂ ਨੂੰ ਅਪੀਲ ਕੀਤੀ ਕਿ ਇਸ ਮਾਮਲੇ ਸਬੰਧੀ ਨਿਊਜ਼ੀਲੈਂਡ ਦੀ ਸਰਕਾਰ ਨੂੰ ਕਹਿਣ ਕਿ ਲੋਕਾਂ ਨੂੰ ਦੂਸਰੇ ਧਰਮਾਂ ਪ੍ਰਤੀ ਜਾਗਰੂਕ ਕੀਤਾ ਜਾਵੇ। ਇਸ ਦੇ ਨਾਲ ਹੀ ਉਨ੍ਹਾਂ ਬੇਨਤੀ ਕੀਤੀ ਕਿ ਉਹ ਪੰਜਾਬ ਵਿੱਚ ਨਿਵੇਸ਼ ਲਈ ਨਿਊਜ਼ੀਲੈਂਡ ਦੀਆਂ ਕੰਪਨੀਆਂ ਨੂੰ ਪ੍ਰੇਰਿਤ ਕਰਨ। 

ਗੜ੍ਹੀ ਵੱਲੋਂ ਮੈਂਬਰ ਫਿਲਪ ਸਟੋਨਰ ਟੈਫੋਰਡ ਨੂੰ ਪੰਜਾਬ ਦੇ ਸ੍ਰੀ ਅੰਮ੍ਰਿਤਸਰ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਅਤੇ ਹੋਰ ਥਾਵਾਂ ਦੀ ਯਾਤਰਾ ਕਰਨ ਦਾ ਸੱਦਾ ਦਿੱਤਾ, ਜਿਸਨੂੰ ਫਿਲ ਟੀਫੋਰਡ ਵਲੋਂ ਸਵੀਕਾਰ ਕੀਤਾ ਗਿਆ।

Trending news

;