Kuldeep Singh Gargaj on Beadbi Bill: ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਜਾਣ ਵਾਲੇ ਕਾਨੂੰਨ ਸਬੰਧੀ ਸੂਬਾ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ।
Trending Photos
Kuldeep Singh Gargaj on Beadbi Bill(ਬਿਮਲ ਕੁਮਾਰ): ਸ਼੍ਰੀ ਗੁਰੂ ਹਰਕ੍ਰਿਸ਼ਨ ਜੀ ਦੇ ਪ੍ਰਕਾਸ਼ ਪੁਰਬ ਮੌਕੇ ਗੁਰਦੁਆਰਾ ਸ਼ੀਸ਼ ਮਹਲ ਸਾਹਿਬ ਵਿਖੇ ਧਾਰਮਿਕ ਸਮਾਗਮਾਂ ਵਿਚ ਸ਼ਿਰਕਤ ਕਰਨ ਪਹੁੰਚੇ। ਇਸ ਮੌਕੇ ਉਨ੍ਹਾਂ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਵੀ ਮੌਜੂਦ ਸਨ।
ਸ਼੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਨੇ ਸੂਬਾ ਸਰਕਾਰ ਵੱਲੋਂ ਬੇਅਦਬੀਆਂ ਸਬੰਧੀ ਬਣਾਏ ਜਾ ਰਹੇ ਕਾਨੂੰਨ ਬਾਰੇ ਗੱਲ ਕਰਦਿਆਂ ਕਿਹਾ ਕਿ ਸਿੱਖ ਸਾਰੇ ਧਰਮਾਂ ਦਾ ਸਤਿਕਾਰ ਕਰਦੇ ਹਨ ਪ੍ਰੰਤੂ ਸਿੱਖਾਂ ਲਈ ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰੂ ਹਨ, ਇਸ ਲਈ ਸੂਬਾ ਸਰਕਾਰ ਬੇਅਦਬੀ ਸਬੰਧੀ ਇੱਕ ਵੱਖਰਾ ਕਾਨੂੰਨ ਬਣਾਵੇ।
ਸ੍ਰੀ ਗੁਰੂ ਗ੍ਰੰਥ ਸਾਹਿਬ ਦੀਆਂ ਬੇਅਦਬੀਆਂ ਨੂੰ ਰੋਕਣ ਲਈ ਬਣਾਏ ਜਾਣ ਵਾਲੇ ਕਾਨੂੰਨ ਸਬੰਧੀ ਸੂਬਾ ਸਰਕਾਰ ਨੂੰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨਾਲ ਵਿਚਾਰਾਂ ਕਰਨੀਆਂ ਚਾਹੀਦੀਆਂ ਹਨ। ਉਹਨਾਂ ਕਿਹਾ ਕਿ ਬੇਅਦਬੀਆਂ ਤੇ ਕਾਨੂੰਨ ਬਣਾਉਣ ਦੀ ਗੱਲ ਸਰਕਾਰ ਵੱਲੋਂ ਕੀਤੀ ਜਾ ਰਹੀ ਹੈ ਜਿਸ ਦੀ ਉਹ ਪ੍ਰਸ਼ੰਸ਼ਾ ਕਰਦੇ ਹਨ ਪ੍ਰੰਤੂ ਆਮ ਆਦਮੀ ਪਾਰਟੀ ਦੀ ਸਰਕਾਰ ਦੌਰਾਨ ਹੋਈਆਂ ਬੇਅਦਬੀਆਂ ਦੇ ਕਥਿਤ ਦੋਸ਼ੀ ਅੱਜ ਖੁੱਲੇ ਆਮ ਬਾਹਰ ਘੁੰਮ ਰਹੇ ਹਨ ਤੇ ਸਰਕਾਰ ਨੂੰ ਜਵਾਬ ਦੇਣਾ ਚਾਹੀਦਾ ਹੈ ਕਿ ਉਨ੍ਹਾਂ ਦੋਸ਼ੀਆਂ ਤੇ ਬਣਦੀਆਂ ਸਖਤ ਧਾਰਾਵਾਂ ਦੇ ਤਹਿਤ ਕਾਰਵਾਈ ਕਿਉਂ ਨਹੀਂ ਕੀਤੀ ਗਈ? ਉਨ੍ਹਾਂ ਕਿਹਾ ਕਿ ਮਾਲੇਰਕੋਟਲਾ ਵਿਖੇ ਪਵਿੱਤਰ ਸ੍ਰੀ ਕੁਰਾਨ ਸ਼ਰੀਫ ਦੀ ਬੇਅਦਬੀ ਦੇ ਮੁੱਖ ਦੋਸ਼ੀ ਨੂੰ ਸਜ਼ਾ ਨਾ ਮਿਲਣਾ ਬੇਅਦਬੀਆਂ ਦੇ ਮੁੱਦੇ ਤੇ ਸਰਕਾਰ ਦੀ ਨਲਾਇਕੀ ਹੈ।
ਸ੍ਰੀ ਦਰਬਾਰ ਸਾਹਿਬ ਨੂੰ ਵਾਰ-ਵਾਰ ਈਮੇਲ ਰਾਹੀਂ ਭੇਜੀਆਂ ਜਾ ਰਹੀਆਂ ਧਮਕੀਆਂ ਬਾਰੇ ਬੋਲਦਿਆਂ ਜਥੇਦਾਰ ਗੜਗੱਜ ਨੇ ਕਿਹਾ ਕਿ ਜੇਕਰ ਸਰਕਾਰ ਚਾਹੇ ਤਾਂ ਚੰਦ ਘੰਟਿਆਂ ਚ ਇਸ ਸਾਜ਼ਿਸ਼ ' ਚ ਸ਼ਾਮਿਲ ਲੋਕਾਂ ਨੂੰ ਫੜ ਸਕਦੀ ਹੈ। ਉਨ੍ਹਾਂ ਮੰਗ ਕੀਤੀ ਕਿ ਸੂਬਾ ਸਰਕਾਰ ਤੇ ਕੇਂਦਰ ਸਰਕਾਰ ਜਲਦ ਇਸ ਘਟਨਾ ਦੇ ਸਾਜਿਸ਼ ਘਾੜਿਆਂ ਨੂੰ ਫੜ ਕੇ ਸਲਾਖਾਂ ਪਿੱਛੇ ਦੇਵੇ ਤੇ ਇਸ ਮਾਮਲੇ ਦੀ ਗੰਭੀਰਤਾ ਤੇ ਡੁੰਘਾਈ ਨਾਲ ਜਾਂਚ ਕੀਤੀ ਜਾਵੇ।