Jatehdar Kuldeep Singh Gargaj: ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਪਿਛਲੇ ਦਿਨੀਂ ਸ੍ਰੀ ਨਨਕਾਣਾ ਸਾਹਿਬ ਪਾਕਿਸਤਾਨ ਵਿਖੇ ਅਕਾਲ ਚਲਾਣਾ ਕਰ ਗਏ ਸਨ।
Trending Photos
Jathedar Kuldeep Singh Gargaj: ਬੱਬਰ ਖ਼ਾਲਸਾ ਇੰਟਰਨੈਸ਼ਨਲ ਜਥੇਬੰਦੀ ਦੇ ਜਨਰਲ ਸਕੱਤਰ ਭਾਈ ਮਹਿਲ ਸਿੰਘ ਬੱਬਰ ਦੀ ਆਤਮਿਕ ਸ਼ਾਂਤੀ ਲਈ ਗੁਰਦੁਆਰਾ ਸ਼ਹੀਦ ਬਾਬਾ ਗੁਰਬਖ਼ਸ਼ ਸਿੰਘ ਜੀ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਜਥੇਦਾਰ ਕੁਲਦੀਪ ਸਿੰਘ ਗੜਗੱਜ ਵੱਲੋਂ ਬੱਬਰ ਦੇ ਪਰਿਵਾਰ ਨੂੰ ਸਿਰਪਾਓ ਭੇਟ ਕਰਨਾ ਲੱਗੇ ਤਾਂ ਸੰਗਤ ਵਿਚੋਂ ਅਕਾਲੀ ਦਲ ਮਾਨ ਦੇ ਆਗੂ ਜਰਨੈਲ ਸਿੰਘ ਸਖ਼ੀਰਾ ਉੱਠੇ ਅਤੇ ਉਨ੍ਹਾਂ ਜਥੇਦਾਰ ਨੂੰ ਸਿਰੋਪਾਓ ਦੇਣ ਤੋਂ ਰੋਕ ਦਿੱਤਾ।
ਇਸ ਮੌਕੇ ਉਸ ਵਿਅਕਤੀ ਵੱਲੋਂ ਇਹ ਕਿਹਾ ਗਿਆ ਕਿ ਸੰਗਤ ਉਨ੍ਹਾਂ ਨੂੰ ਜਥੇਦਾਰ ਹੀ ਨਹੀਂ ਮੰਨਦੀ। ਤੁਸੀਂ ਸਰੋਪਾ ਨਾ ਦਿਓ। ਇਸ ਤੋਂ ਬਾਅਦ ਜਥੇਦਾਰ ਗੜਗੱਜ ਹੱਥ ਜੋੜ ਕੇ ਸੰਗਤ ਵਿਚ ਬੈਠ ਗਏ। ਜਿਸ ਤੋਂ ਬਾਅਦ ਐਸਜੀਪੀਸੀ ਦੇ ਸਕੱਤਰ ਪ੍ਰਤਾਪ ਸਿੰਘ ਨੇ ਪਰਿਵਾਰ ਨੂੰ ਸਿਰੋਪਾਓ ਭੇਟ ਕੀਤਾ।
ਇਸ ਸਮਾਗਮ ਵਿਚ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਨਵ ਨਿਯੁਕਤ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਸਮੇਤ ਅਖੰਡ ਕੀਰਤਨੀ ਜਥੇ ਦੇ ਮੁਖੀ ਜਥੇਦਾਰ ਬਖ਼ਸ਼ੀਸ਼ ਸਿੰਘ, ਭਾਈ ਭੁਪਿੰਦਰ ਸਿੰਘ ਭਲਵਾਨ ਜਰਮਨੀ ਪ੍ਰੋਫ਼ੈਸਰ ਬਲਜਿੰਦਰ ਸਿੰਘ ਤੇ ਬਾਪੂ ਗੁਰਚਰਨ ਸਿੰਘ ਪਟਿਆਲਾ ਹਵਾਰਾ ਕਮੇਟੀ, ਕਵਰਪਾਲ ਸਿੰਘ ਬਿੱਟੂ ਦਲ ਖ਼ਾਲਸਾ, ਭਾਈ ਮਹਾਵੀਰ ਸਿੰਘ ਸੁਲਤਾਨਵਿੰਡ ਸੁਖਦੇਵ ਸਿੰਘ ਬਾਬਾ ਸਮੇਤ ਹੋਰ ਵੱਖ-ਵੱਖ ਸਿੱਖ ਜਥੇਬੰਦੀਆਂ ਦੇ ਆਗੂ ਅਤੇ ਸੰਗਤਾਂ ਹਾਜ਼ਰ ਸਨ।