Joginder Ugrahan Arrest: ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ; ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ
Advertisement
Article Detail0/zeephh/zeephh2669871

Joginder Ugrahan Arrest: ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ; ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

Joginder Ugrahan Arrest:  ਚੰਡੀਗੜ੍ਹ ਵਿੱਚ ਪੱਕੇ ਮੋਰਚੇ ਦੇ ਐਲਾਨ ਮਗਰੋਂ ਕਿਸਾਨ ਆਗੂਆਂ ਦੀ ਫੜੋਫੜੀ ਦਾ ਦੌਰ ਜਾਰੀ ਹੈ। ਅੱਜ ਕਿਸਾਨਾਂ ਦੇ ਕਫਾਲੇ ਚੰਡੀਗੜ੍ਹ ਵੱਲ ਰਵਾਨਾ ਹੋਏ ਹਨ।

Joginder Ugrahan Arrest:  ਜੋਗਿੰਦਰ ਸਿੰਘ ਉਗਰਾਹਾਂ ਨੂੰ ਸੰਗਰੂਰ ਪੁਲਿਸ ਨੇ ਕੀਤਾ ਗ੍ਰਿਫ਼ਤਾਰ; ਕਿਸਾਨਾਂ ਵੱਲੋਂ ਤਿੱਖੇ ਸੰਘਰਸ਼ ਦਾ ਐਲਾਨ

Joginder Ugrahan Arrest: ਚੰਡੀਗੜ੍ਹ ਵਿੱਚ ਪੱਕੇ ਮੋਰਚੇ ਦੇ ਐਲਾਨ ਮਗਰੋਂ ਕਿਸਾਨ ਆਗੂਆਂ ਦੀ ਫੜੋਫੜੀ ਦਾ ਦੌਰ ਜਾਰੀ ਹੈ। ਅੱਜ ਕਿਸਾਨਾਂ ਦੇ ਕਫਾਲੇ ਚੰਡੀਗੜ੍ਹ ਵੱਲ ਰਵਾਨਾ ਹੋਏ ਹਨ। ਇਸ ਦੌਰਾਨ ਕਿਸਾਨ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਜੋਗਿੰਦਰ ਸਿੰਘ ਉਗਰਾਹਾਂ ਪਿੰਡ ਘਰਾਚੋਂ ਦੀ ਅਨਾਜ ਮੰਡੀ ਵਿੱਚ ਕਿਸਾਨ ਇਕੱਠ ਪਹੁੰਚ ਰਹੇ ਸਨ।

ਉੱਥੇ ਪਹੁੰਚਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਰਸਤੇ ਵਿੱਚ ਪੁਲਿਸ ਨੇ ਘੇਰ ਲਿਆ। ਸੰਗਰੂਰ ਦੇ ਛਾਜਲੀ ਚੌਂਕੀ ਵਿੱਚ ਪੁਲਿਸ ਨੇ ਜੋਗਿੰਦਰ ਉਗਰਾਹਾਂ ਨੂੰ ਗ੍ਰਿਫਤਾਰ ਕਰ ਲਿਆ। ਕਿਸਾਨ ਵੱਡੀ ਗਿਣਤੀ ਦੇ ਵਿੱਚ ਇਕੱਠੇ ਹੋਏ ਕਹਿ ਰਹੇ ਹਨ ਕਿ ਜੇਕਰ ਜੋਗਿੰਦਰ ਸਿੰਘ ਉਗਰਾਹਾਂ ਨੂੰ ਨਹੀਂ ਛੱਡਿਆ ਤਾਂ ਉਨ੍ਹਾਂ ਵੱਲੋਂ ਛਾਜਲੀ ਥਾਣੇ ਅੱਗੇ ਵਿਸ਼ਾਲ ਰੋਸ ਪ੍ਰਦਰਸ਼ਨ ਕੀਤਾ ਜਾਵੇਗਾ।

 ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੂੰ ਪੁਲਿਸ ਨੇ ਚੰਡੀਗੜ੍ਹ ਜਾਂਦੇ ਸਮੇਂ ਸੁਨਾਮ ਨੇੜਲੇ ਪਿੰਡ ਚੱਠਾ ਨਨਹੇੜਾ ਤੋਂ ਹਿਰਾਸਤ ਵਿੱਚ ਲੈ ਲਿਆ ਹੈ। ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਦੇ ਸਰਗਰਮ ਆਗੂ ਸੁਖਪਾਲ ਸਿੰਘ ਮਾਣਕ ਨੇ ਦੱਸਿਆ ਕਿ ਬੁੱਧਵਾਰ ਨੂੰ ਸਵੇਰੇ ਜਥੇਬੰਦੀ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਗੰਢੂਆਂ ਤੋਂ ਕਿਸਾਨਾਂ ਦੇ ਕਾਫ਼ਲੇ ਵਿੱਚ ਚੰਡੀਗੜ੍ਹ ਲਈ ਰਵਾਨਾ ਹੋਏ ਸਨ ਜਿਉਂ ਹੀ ਕਿਸਾਨਾਂ ਦਾ ਕਾਫ਼ਲਾ ਪਿੰਡ ਚੱਠਾ ਨਨਹੇੜਾ ਕੋਲ ਪੁੱਜਿਆ ਤਾਂ ਪੁਲਿਸ ਨੇ ਇੱਕ ਉੱਚ ਪੁਲਿਸ ਅਧਿਕਾਰੀ ਦੀ ਮੌਜੂਦਗੀ ਵਿੱਚ ਜੋਗਿੰਦਰ ਸਿੰਘ ਉਗਰਾਹਾਂ ਨੂੰ ਹਿਰਾਸਤ ਵਿੱਚ ਲੈ ਲਿਆ। ਉਨ੍ਹਾਂ ਨੇ ਦੱਸਿਆ ਕਿ ਕਾਫਲੇ ਵਿੱਚ ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਅਮਰੀਕ ਸਿੰਘ ਗੰਢੂਆਂ ਸਮੇਤ ਹੋਰ ਆਗੂ ਵੀ ਸ਼ਾਮਲ ਸਨ। ਉਹ ਪੁਲਿਸ ਨੂੰ ਝਕਾਨੀ ਦੇ ਕੇ ਨਿਕਲਣ ਵਿੱਚ ਕਾਮਯਾਬ ਹੋ ਗਏ।

ਇਸ ਮੌਕੇ ਕਿਸਾਨ ਮਜ਼ਦੂਰ ਸੰਘਰਸ਼ ਸਮਿਤੀ ਦੇ ਆਗੂ ਨੇ ਕਿਹਾ ਕਿ ਉਨ੍ਹਾਂ ਦਾ ਵਿਰੋਧ ਮੰਗਾਂ ਪੂਰੀਆਂ ਹੋਣ ਤੱਕ ਜਾਰੀ ਰਹੇਗਾ। ਉਨ੍ਹਾਂ ਕਿਹਾ, “ਆਮ ਆਦਮੀ ਪਾਰਟੀ ਦੀ ਸਰਕਾਰ ਕਿਸਾਨਾਂ ਦੇ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਕਰਨ ਲਈ ਕੇਂਦਰ ਦੇ ਹੱਥਾਂ ਵਿੱਚ ਖੇਡ ਰਹੀ ਹੈ। ਲੋਕ ਇਸਨੂੰ ਕਦੇ ਵੀ ਸਵੀਕਾਰ ਨਹੀਂ ਕਰਨਗੇ। ਅਸੀਂ ਭਗਵੰਤ ਮਾਨ ਦਾ ਪੁਤਲਾ ਸਾੜਾਂਗੇ। ਅਸੀਂ ਮੰਗ ਕਰਾਂਗੇ ਕਿ ਕਿਸਾਨਾਂ ਨੂੰ ਵਿਰੋਧ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ ਅਤੇ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਕੀਤੀਆਂ ਜਾਣ।

Trending news

;