ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ
Advertisement
Article Detail0/zeephh/zeephh2683986

ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ

Amritsar News: ਕੈਬਨਿਟ ਮੰਤਰੀਆਂ ਨੇ ਰਿੰਟੂ ਨੂੰ ਕੁਰਸੀ ਤੇ ਬਿਠਾਇਆ ਅਤੇ ਵਧਾਈ ਦਿੰਦਿਆਂ ਕਿਹਾ ਕਿ ਰਿੰਟੂ ਆਪਣੀ ਮਿਹਨਤ ਅਤੇ ਸੂਝਬੂਝ ਨਾਲ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਉਣਗੇ ਅਤੇ ਇਸ ਦੇ ਕੰਮਾਂ ਨੂੰ ਪਾਰਦਰਸ਼ੀ ਬਣਾਉਣਗੇ। 

ਕਰਮਜੀਤ ਸਿੰਘ ਰਿੰਟੂ ਨੇ ਨਗਰ ਸੁਧਾਰ ਟਰੱਸਟ ਦਾ ਸੰਭਾਲਿਆ ਅਹੁਦਾ

Amritsar News (ਭਰਤ ਸ਼ਰਮਾ): ਨਵੇਂ ਨਿਯੁਕਤ ਹੋਏ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਕਰਮਜੀਤ ਸਿੰਘ ਰਿੰਟੂ ਨੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਹਰਭਜਨ ਸਿੰਘ ਈ:ਟੀ:ਓ ਦੀ ਹਾਜਰੀ ਵਿੱਚ ਆਪਣਾ ਆਹੁੱਦਾ ਸੰਭਾਲਿਆ। ਇਸ ਮੌਕੇ ਦੋਵੇਂ ਕੈਬਨਿਟ ਮੰਤਰੀਆਂ ਨੇ ਰਿੰਟੂ ਨੂੰ ਕੁਰਸੀ ਤੇ ਬਿਠਾਇਆ ਅਤੇ ਵਧਾਈ ਦਿੰਦਿਆਂ ਕਿਹਾ ਕਿ ਰਿੰਟੂ ਆਪਣੀ ਮਿਹਨਤ ਅਤੇ ਸੂਝਬੂਝ ਨਾਲ ਨਗਰ ਸੁਧਾਰ ਟਰੱਸਟ ਦੇ ਕੰਮਾਂ ਵਿੱਚ ਹੋਰ ਤੇਜੀ ਲਿਆਉਣਗੇ ਅਤੇ ਇਸ ਦੇ ਕੰਮਾਂ ਨੂੰ ਪਾਰਦਰਸ਼ੀ ਬਣਾਉਣਗੇ। ਇਸ ਮੌਕੇ ਵਿਧਾਇਕ ਇੰਦਰਬੀਰ ਸਿੰਘ ਨਿੱਝਰ, ਡਾ: ਜਸਬੀਰ ਸਿੰਘ ਸੰਧੂ, ਸ੍ਰੀਮਤੀ ਜੀਵਨਜੋਤ ਕੌਰ, ਆਮ ਆਦਮੀ ਪਾਰਟੀ ਦੇ ਸ਼ਹਿਰੀ ਪ੍ਰਧਾਨ ਮੁਨੀਸ਼ ਅਗਰਵਾਲ, ਕੌਂਸਲਰ ਵਿੱਕੀ ਦੱਤਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਆਪ ਵਰਕਰ ਹਾਜਰ ਸਨ।

ਰਿੰਟੂ ਨੇ ਕਿਹਾ ਕਿ ਸਰਕਾਰ ਦੁਆਰਾ ਉਨ੍ਹਾਂ ਨੂੰ ਜੋ ਜਿੰਮੇਵਾਰੀ ਸੌਂਪੀ ਗਈ ਹੈ ਉਹ ਪੂਰੀ ਤਨਦੇਹੀ ਨਾਲ ਨਿਭਾਉਣਗੇ। ਉਨ੍ਹਾਂ ਉਥੇ ਹਾਜਰ ਸਾਰੇ ਮੰਤਰੀਆਂ ਅਤੇ ਵਿਧਾਇਕਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਤਨਦੇਹੀ ਨਾਂਲ ਨਗਰ ਸੁਧਾਰ ਟਰੱਸਟ ਦਾ ਕੰਮਕਾਜ ਕਰਨਗੇ ਅਤੇ ਪੂਰੇ ਕੰਮਾਂ ਨੂੰ ਪਾਰਦਰਸੀ ਢੰਗ ਨਾਲ ਲਾਗੂ ਕੀਤਾ ਜਾਵੇਗਾ।

Trending news

;