Kiratpur Sahib News: ਪੁਲਿਸ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਭੁਪਿੰਦਰ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਪਿੰਡ ਬੀਕਾਪੁਰ ਅਤੇ ਸਹਿਬਾਜ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਕੀਰਤਪੁਰ ਸਾਹਿਬ ਜਿਲ੍ਹਾ ਰੂਪਨਗਰ ਪਾਸ ਨਜਾਇਜ ਅਸਲਾ ਹੈ।
Trending Photos
Kiratpur Sahib News (ਬਿਮਲ ਕੁਮਾਰ): ਐਸਐਸਪੀ ਰੂਪਨਗਰ ਗੁਲਨੀਤ ਸਿੰਘ ਖੁਰਾਨਾ ਨੇ ਸ਼੍ਰੀ ਅਨੰਦਪੁਰ ਸਾਹਿਬ ਵਿਖੇ ਪ੍ਰੈਸ ਕਾਨਫਰੰਸ ਕਰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਕੀਰਤਪੁਰ ਸਾਹਿਬ ਪੁਲਿਸ ਨੇ ਗੁਪਤ ਸੂਚਨਾ ਦੇ ਅਧਾਰ ਤੇ ਦੋ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਜਿਨਾਂ ਕੋਲੋਂ 1 ਦੇਸੀ ਪਿਸਟਲ ਸਮੇਤ 02 ਜਿੰਦਾ ਰੌਂਦ ਅਤੇ 01 ਦੇਸੀ ਕੱਟਾ ਸਮੇਤ 01 ਜਿੰਦਾ ਰੋਂਦ ਬਰਾਮਦ ਹੋਇਆ ਹੈ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ 03 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾ ਪਾਸੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।
ਹੋਲਾ ਮਹੱਲਾ ਦੇ ਦੌਰਾਨ ਪੁਲਿਸ ਪੂਰੀ ਤਰ੍ਹਾਂ ਨਾਲ ਮੁਸਤੈਦ ਹੈ ਤਾਂ ਕਿ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ ਅਤੇ ਸੰਗਤ ਨੂੰ ਕੋਈ ਵੀ ਪਰੇਸ਼ਾਨੀ ਨਾ ਆਵੇ । ਇਸੇ ਤਹਿਤ ਪੁਲਿਸ ਨੂੰ ਮੁਖਬਰ ਤੋਂ ਇਤਲਾਹ ਮਿਲੀ ਕਿ ਭੁਪਿੰਦਰ ਸਿੰਘ ਪੁੱਤਰ ਸਮਸ਼ੇਰ ਸਿੰਘ ਵਾਸੀ ਪਿੰਡ ਬੀਕਾਪੁਰ ਅਤੇ ਸਹਿਬਾਜ ਸਿੰਘ ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਕਕਰਾਲਾ ਥਾਣਾ ਕੀਰਤਪੁਰ ਸਾਹਿਬ ਜਿਲ੍ਹਾ ਰੂਪਨਗਰ ਪਾਸ ਨਜਾਇਜ ਅਸਲਾ ਹੈ। ਜੋ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਹੋਲਾ ਮਹੱਲਾ ਹੋਣ ਕਾਰਣ ਕਾਫੀ ਤਾਦਾਦ ਵਿੱਚ ਸੰਗਤਾ ਦਾ ਇਕੱਠ ਹੈ।
ਇਹ ਦੋਸ਼ੀ ਥਾਣਾ ਕੀਰਤਪੁਰ ਸਾਹਿਬ ਦੇ ਏਰੀਆ ਦਬੋਟਾ ਮੋੜ ਭਰਤਗੜ੍ਹ ਵਿਖੇ ਘੁੰਮ ਰਹੇ ਹਨ, ਜੋ ਕਿਸੇ ਵੀ ਸਮੇ ਅਣਸੁਖਾਵੀ ਘਟਨਾ ਨੂੰ ਅੰਜਾਮ ਦੇ ਸਕਦੇ ਹਨ । ਜਿਸ ਤੇ ਪੁਲਿਸ ਨੇ ਕਾਰਵਾਈ ਕਰਦੇ ਹੋਏ ਦੋਨਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਜਿਨਾਂ ਪਾਸੋਂ ਜਿੰਨ੍ਹਾ ਖਿਲਾਫ ਮੁਕੱਦਮਾ ਦਰਜ ਕਰ ਲਿਆ ਗਿਆ । ਦੋਸ਼ੀਆ ਕੋਲੋਂ 01 ਦੇਸੀ ਪਿਸਟਲ ਸਮੇਤ 02 ਜਿੰਦਾ ਰੌਂਦ ਅਤੇ 01 ਦੇਸੀ ਕੱਟਾ ਸਮੇਤ 01 ਜਿੰਦਾ ਰੋਂਦ ਬਰਾਮਦ ਹੋਇਆ ਹੈ। ਦੋਸ਼ੀਆਂ ਨੂੰ ਪੇਸ਼ ਅਦਾਲਤ ਕਰਕੇ 03 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕੀਤਾ ਗਿਆ ਹੈ। ਜਿਹਨਾ ਪਾਸੇ ਹੋਰ ਵੀ ਖੁਲਾਸੇ ਹੋਣ ਦੀ ਸੰਭਾਵਨਾ ਹੈ।