Giani Kuldeep Singh Gargaj: ਗਿਆਨੀ ਰਘਬੀਰ ਸਿੰਘ ਸ੍ਰੀ ਦਰਬਾਰ ਸਾਹਿਬ ਦੇ ਹੈੱਡ ਗ੍ਰੰਥੀ ਵਜੋਂ ਸੇਵਾਵਾਂ ਨਿਭਾਉਂਦੇ ਰਹਿਣਗੇ। ਇਸ ਦੇ ਨਾਲ ਹੀ ਕੇਸ ਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਵੀ ਸੇਵਾ ਮੁਕਤ ਕਰ ਦਿੱਤਾ ਗਿਆ ਹੈ।
Trending Photos
Giani Kuldeep Singh Gargaj: ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੱਜ ਅੰਤ੍ਰਿੰਗ ਕਮੇਟੀ ਦੀ ਬੈਠਕ ਹੋਈ, ਜਿਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਜਥੇਦਾਰ ਗਿਆਨੀ ਰਘਬੀਰ ਸਿੰਘ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਸੁਲਤਾਨ ਸਿੰਘ ਨੂੰ ਉਨ੍ਹਾਂ ਦੀਆਂ ਸੇਵਾਵਾਂ ਤੋਂ ਹਟਾ ਦਿੱਤਾ ਗਿਆ ਹੈ। ਕਮੇਟੀ ਵੱਲੋਂ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਕਾਰਜਕਾਰੀ ਜਥੇਦਾਰ ਨਿਯੁਕਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਉਨ੍ਹਾਂ ਨੂੰ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦਾ ਜਥੇਦਾਰ ਵੀ ਨਿਯੁਕਤ ਕੀਤਾ ਗਿਆ ਹੈ।
ਆਓ ਜਾਣਦੇ ਹਾਂ ਕੌਣ ਹਨ ਕੁਲਦੀਪ ਸਿੰਘ ਗੜਗੱਜ
ਨਵੇਂ ਬਣੇ ਕਾਰਜਕਾਰੀ ਜਥੇਦਾਰ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੇ ਧਾਰਮਿਕ ਸਫ਼ਰ ਦੀ ਗੱਲ ਕੀਤੀ ਜਾਵੇ ਤਾਂ ਜਥੇਦਾਰ ਕੁਲਦੀਪ ਸਿੰਘ ਗੜਗੱਜ ਕਾਫ਼ੀ ਸਮੇਂ ਤੋਂ ਧਾਰਮਿਕ ਪ੍ਰਚਾਰ ਵਜੋਂ ਸਰਗਰਮ ਹਨ। ਜਥੇਦਾਰ ਕੁਲਦੀਪ ਸਿੰਘ ਗੜਗੱਜ ਪਿੰਡ ਜੱਬੋਵਾਲ ਜ਼ਿਲ੍ਹਾ ਸ੍ਰੀ ਅੰਮ੍ਰਿਤਸਰ ਸਾਹਿਬ ਦੇ ਰਹਿਣ ਵਾਲੇ ਹਨ। ਉਨ੍ਹਾਂ ਨੇ 2001 ਤੋਂ ਸਿੱਖ ਕਥਾਵਾਚਕ ਵਜੋਂ ਧਰਮ ਪ੍ਰਚਾਰ ਕਰਨਾ ਸ਼ੁਰੂ ਕੀਤਾ ਸੀ। ਪਿਛਲੇ 3 ਸਾਲ ਤੋਂ ਗੁਰਦੁਆਰਾ ਮੰਜੀ ਸਾਹਿਬ ਦੀਵਾਨ ਹਾਲ ਸਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਕਥਾ ਦੀ ਹਾਜ਼ਰੀ ਨਿਭਾ ਰਹੇ ਹਨ।
ਸਿੱਖਿਆ
ਨਵੇਂ ਬਣੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦੀ ਉਮਰ ਕਰੀਬ 40 ਸਾਲ ਹੈ। ਉਨ੍ਹਾਂ ਨੇ ਵਿੱਦਿਆ ਐੱਮ ਏ ਇਤਿਹਾਸ ਅਤੇ ਸਿੱਖ ਮਿਸ਼ਨਰੀ ਕਾਲਜ ਤੋਂ ਧਾਰਮਿਕ ਵਿੱਦਿਆ ਪ੍ਰਾਪਤ ਕੀਤੀ ਹੋਈ ਹੈ।
ਗੁਰਮਤ ਤਜ਼ਰਬਾ
ਸਮੁੱਚੇ ਸ੍ਰੀ ਗੁਰੂ ਗ੍ਰੰਥ ਸਾਹਿਬ ਪਾਤਸ਼ਾਹ ਦੀ ਵਿਆਖਿਆ
ਸਿੱਖ ਇਤਿਹਾਸ ਦੇ ਸਰੋਤ ਗ੍ਰੰਥ – ਸ੍ਰੀ ਗੁਰ ਸੂਰਜ ਪ੍ਰਤਾਪ ਗ੍ਰੰਥ
ਪ੍ਰਾਚੀਨ ਪੰਥ ਪ੍ਰਕਾਸ਼
ਆਦਿ ਅਤੇ ਸਿੱਖ ਰਹਿਤ ਮਰਿਆਦਾ ਦੀ ਪੂਰੀ ਵਿਆਖਿਆ
ਪਰਿਵਾਰ
ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਦਾ ਸਾਰਾ ਪਰਿਵਾਰ ਅੰਮ੍ਰਿਤਧਾਰੀ ਹੈ। ਪਿਛਲੇ 12 ਸਾਲਾਂ ਤੋਂ ਗਰੀਬ ਤੇ ਯਤੀਮ ਬੱਚਿਆਂ ਦੀ ਪੜ੍ਹਾਈ ਅਤੇ ਰਹਿਣ ਬਸੇਰੇ ਦਾ ਉਪਰਾਲਾ ਕਰ ਰਹੇ ਹਨ।