Kotkapura News: ਕੋਟਕਪੂਰਾ ਪੁਲਿਸ ਵੱਲੋਂ ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਗੁਰਗੇ ਗ੍ਰਿਫ਼ਤਾਰ
Advertisement
Article Detail0/zeephh/zeephh2731913

Kotkapura News: ਕੋਟਕਪੂਰਾ ਪੁਲਿਸ ਵੱਲੋਂ ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਗੁਰਗੇ ਗ੍ਰਿਫ਼ਤਾਰ

Kotkapura News: ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹਾਂ ਖਿਲਾਫ਼ ਪੁਲਿਸ ਵੱਲੋਂ ਵੱਡਾ ਐਕਸ਼ਨ ਚੱਲ ਰਿਹਾ ਹੈ। ਇਸ ਤਹਿਤ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਗੁਰਗੇ ਤੇਜ਼ਧਾਰ ਹਥਿਆਰਾਂ ਸਮੇਤ ਪੁਲਿਸ ਅੜਿੱਕੇ ਚੜ੍ਹੇ ਹਨ।

Kotkapura News: ਕੋਟਕਪੂਰਾ ਪੁਲਿਸ ਵੱਲੋਂ ਲੁੱਟਖੋਹ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਗੁਰਗੇ ਗ੍ਰਿਫ਼ਤਾਰ

Kotkapura News: ਅਪਰਾਧਿਕ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹਾਂ ਖਿਲਾਫ਼ ਪੁਲਿਸ ਵੱਲੋਂ ਵੱਡਾ ਐਕਸ਼ਨ ਚੱਲ ਰਿਹਾ ਹੈ। ਇਸ ਤਹਿਤ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 4 ਗੁਰਗੇ ਤੇਜ਼ਧਾਰ ਹਥਿਆਰਾਂ ਸਮੇਤ ਪੁਲਿਸ ਅੜਿੱਕੇ ਚੜ੍ਹੇ ਹਨ। ਗ੍ਰਿਫਤਾਰ ਮੁਲਜ਼ਮਾਂ ਖਿਲਾਫ਼ ਪਹਿਲਾਂ ਵੀ ਨਸ਼ੇ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਤਹਿਤ ਮੁਕੱਦਮੇ ਦਰਜ ਹਨ।

ਡਾ. ਪ੍ਰਗਿਆ ਜੈਨ ਆਈਪੀਐਸ ਐਸਐਸਪੀ ਫਰੀਦਕੋਟ ਦੀ ਅਗਵਾਈ ਹੇਠ ਪੁਲਿਸ ਵੱਲੋਂ ਲੁੱਟਖੋਹ, ਚੋਰੀਆਂ ਅਤੇ ਨਸ਼ੇ ਦੀ ਤਸਕਰੀ ਵਿੱਚ ਸ਼ਾਮਿਲ ਮੁਲਜ਼ਮਾਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾ ਰਹੀ ਹੈ। ਜਿਸ ਤਹਿਤ ਲਗਾਤਾਰ ਅਜਿਹੇ ਗਿਰੋਹਾਂ ਵਿੱਚ ਸ਼ਾਮਿਲ ਮੈਂਬਰਾਂ ਨੂੰ ਸਲਾਖਾਂ ਪਿੱਛੇ ਕੀਤਾ ਜਾ ਰਿਹਾ ਹੈ। ਇਸ ਦਾ ਹੀ ਨਤੀਜਾ ਹੈ ਕਿ ਪਿਛਲੇ ਕਰੀਬ 08 ਮਹੀਨੇ ਦੌਰਾਨ ਸੰਗਠਿਤ ਅਪਰਾਧ ਖਿਲਾਫ਼ ਕਾਰਵਾਈ ਕਰਦੇ ਹੋਏ 47 ਮੁਕੱਦਮੇ ਦਰਜ ਕਰਕੇ 228 ਮੁਲਜ਼ਮ ਗ੍ਰਿਫਤਾਰ ਕੀਤੇ ਜਾ ਚੁੱਕੇ ਹਨ।

ਇਸ ਨੂੰ ਇੱਕ ਕਦਮ ਹੋਰ ਅੱਗੇ ਵਧਾਉਂਦਿਆਂ ਪੁਲਿਸ ਦੇ ਅਲੱਗ-ਅਲੱਗ ਥਾਣਿਆਂ ਅੰਦਰ ਲੁੱਟਖੋਹ ਦੀਆਂ ਵਾਰਦਾਤਾਂ ਨੂੰ ਅੰਜਾਮ ਦੇਣ ਵਾਲੇ ਗਿਰੋਹ ਦੇ 04 ਗੁਰਗਿਆਂ ਨੂੰ ਤੇਜਧਾਰ ਹਥਿਆਰਾ ਸਮੇਤ ਕਾਬੂ ਕਰਨ ਵਿੱਚ ਸਫਲਤਾ ਹਾਸਿਲ ਕੀਤੀ ਗਈ ਹੈ। ਇੰਸਪੈਕਟਰ ਅਮਰਿੰਦਰ ਸਿੰਘ ਇੰਚਾਰਜ ਸੀ.ਆਈ.ਏ ਸਟਾਫ ਫਰੀਦਕੋਟ ਦੀ ਨਿਗਰਾਨੀ ਹੇਠ ਸ:ਥ ਪਰਮਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਸ਼ੱਕੀ ਵਿਅਕਤੀਆਂ ਦੀ ਚੈਕਿੰਗ ਅਤੇ ਗਸ਼ਤ ਦੇ ਸਬੰਧ ਵਿੱਚ ਬੱਤੀਆਂ ਵਾਲਾ ਚੌਕ ਕੋਟਕਪੂਰਾ ਕੋਲ ਮੌਜੂਦ ਸਨ ਤਾਂ ਉਨ੍ਹਾਂ ਨੂੰ ਇਤਲਾਹ ਮਿਲੀ ਕਿ ਇੱਕ ਗਿਰੋਹ ਦੇ ਮੈਂਬਰ ਜੋ ਮਾਰੂ ਹਥਿਆਰਾਂ ਨਾਲ ਲੈੱਸ ਹੋ ਕੇ ਪੁਲ ਥੱਲੇ ਰੇਲਵੇ ਕਰਾਸਿੰਗ ਕੋਲ ਫਰੀਦਕੋਟ ਰੋਡ ਕੋਟਕਪੂਰਾ ਵਿਰਾਨ ਪਈ ਜਗ੍ਹਾਂ ਵਿੱਚ ਲੁਕ ਕੇ ਲੁੱਟ ਖੋਹ ਕਰਨ ਦੀ ਯੋਜਨਾ ਬਣਾ ਰਹੇ ਹਨ ਜਿਨ੍ਹਾਂ ਕੋਲ ਮਾਰੂ ਹਥਿਆਰ ਵੀ ਮੌਜੂਦ ਹਨ।

ਜਿਸ ਉਤੇ ਮੁਕੱਦਮਾ ਨੰਬਰ 92 ਮਿਤੀ ਥਾਣਾ ਸਿਟੀ ਕੋਟਕਪੂਰਾ ਦਰਜ ਰਜਿਸਟਰ ਕੀਤਾ ਗਿਆ ਅਤੇ ਤੁਰੰਤ ਕਾਰਵਾਈ ਕਰਦੇ ਹੋਏ ਇਸ ਗਿਰੋਹ ਵਿੱਚ ਸ਼ਾਮਿਲ 04 ਮੈਂਬਰਾਂ ਨੂੰ 02 ਕਿਰਪਾਨਾਂ, 01 ਖੰਡੇ ਅਤੇ 01 ਬੇਸਬਾਲ ਸਮੇਤ ਕਾਬੂ ਕੀਤਾ ਗਿਆ। ਗ੍ਰਿਫਤਾਰ ਕੀਤੇ ਮੁਲਜ਼ਮਾਂ ਵਿੱਚ ਹਰਵਿੰਦਰ ਸਿੰਘ ਉਰਫ ਹੈਰੀ ਪੁੱਤਰ ਰਣਧੀਰ ਸਿੰਘ ਵਾਸੀ ਬਾਹਮਣਵਾਲਾ ਰੋਡ ਕੋਟਕਪੁਰਾ, ਰਮਨਦੀਪ ਸਿੰਘ ਉਰਫ ਰਮਨ ਪੁੱਤਰ ਬਲਦੇਵ ਸਿੰਘ ਵਾਸੀ ਨੇੜੇ ਗੀਤਾ ਭਵਨ ਕੋਟਕਪੁਰਾ, ਸੁਰਿੰਦਰ ਸਿੰਘ ਉਰਫ ਸ਼ੈਰੀ ਪੁੱਤਰ ਰਜਿੰਦਰ ਸਿੰਘ ਵਾਸੀ ਬਾਹਮਣਵਾਲਾ ਰੋਡ ਕੋਟਕਪੁਰਾ, ਰਾਹੁਲ ਪੁੱਤਰ ਬਲਦੇਵ ਸਿੰਘ ਵਾਸੀ ਪ੍ਰੇਮ ਨਗਰ ਕੋਟਕਪੂਰਾ ਸ਼ਾਮਿਲ ਹਨ।

ਜਦ ਤਫਤੀਸ਼ ਦੌਰਾਨ ਮੁਲਜ਼ਮਾਂ ਦੇ ਕ੍ਰਿਮੀਨਲ ਰਿਕਾਰਡ ਦੀ ਜਾਂਚ ਕੀਤੀ ਗਈ ਤਾਂ ਇਹ ਸਾਹਮਣੇ ਆਇਆ ਕਿ ਗ੍ਰਿਫਤਾਰ ਮੁਲਜ਼ਮਾਂ ਖਿਲਾਫ਼ ਪਹਿਲਾ ਵੀ ਨਸ਼ੇ ਦੀ ਤਸਕਰੀ ਅਤੇ ਹੋਰ ਸੰਗੀਨ ਜੁਰਮਾਂ ਤਹਿਤ 05 ਕ੍ਰਿਮੀਨਲ ਕੇਸ ਦਰਜ ਰਜਿਸਟਰ ਹਨ। ਉਕਤ ਮੁਕੱਦਮਿਆਂ ਵਿੱਚ ਗ੍ਰਿਫਤਾਰ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ ਰਿਮਾਡ ਹਾਸਿਲ ਕੀਤਾ ਜਾ ਰਿਹਾ ਹੈ। ਰਿਮਾਂਡ ਹਾਸਿਲ ਕਰਨ ਉਪਰੰਤ ਮੁਲਜ਼ਮਾਂ ਕੋਲੋਂ ਹੋਰ ਪੁੱਛਗਿੱਛ ਕੀਤੀ ਜਾਵੇਗੀ।

Trending news

;