ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸੂਬੇ ਦੀ ਖ਼ਰਾਬ ਕਾਨੂੰਨ ਵਿਵਸਥਾ 'ਤੇ ਪੰਜਾਬ ਸਰਕਾਰ ਨੂੰ ਘੇਰਿਆ
Advertisement
Article Detail0/zeephh/zeephh2738289

ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸੂਬੇ ਦੀ ਖ਼ਰਾਬ ਕਾਨੂੰਨ ਵਿਵਸਥਾ 'ਤੇ ਪੰਜਾਬ ਸਰਕਾਰ ਨੂੰ ਘੇਰਿਆ

Ludhiana News: ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਕਾਮ ਹੋ ਚੁੱਕੀ ਹੈ। ਲੋਕ ਗੈਂਗਸਟਰਾਂ ਤੋਂ ਧਮਕੀਆਂ ਅਤੇ ਫਰੋਤੀਆਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਦੀ ਕੋਈ ਰੁਚੀ ਨਹੀਂ ਜਾਪਦੀ ਹੈ।" ਉਹਨਾਂ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਕਰਦਿਆਂ ਕਿਹਾ ਕਿ "ਦਿੱਲੀ ਤੋਂ ਆਏ ਨੇਤਾ ਇੱਥੇ ਪੰਜਾਬ ਦੀ ਰਾਜਨੀਤੀ ਨੂੰ ਨੁਕਸਾਨ ਪਹੁੰਚਾ ਰਹੇ ਹਨ। 

 

ਲੋਕ ਸਭਾ ਮੈਂਬਰ ਚਰਨਜੀਤ ਚੰਨੀ ਨੇ ਸੂਬੇ ਦੀ ਖ਼ਰਾਬ ਕਾਨੂੰਨ ਵਿਵਸਥਾ 'ਤੇ ਪੰਜਾਬ ਸਰਕਾਰ ਨੂੰ ਘੇਰਿਆ

Ludhiana News:  ਲੁਧਿਆਣਾ ਦੇ ਪੌਸ਼ ਇਲਾਕੇ ਕਿਚਲੂ ਨਗਰ ਵਿੱਚ ਬੁੱਧਵਾਰ ਦੀ ਰਾਤ ਇੱਕ ਜਰਨਲ ਸਟੋਰ 'ਤੇ ਹਥਿਆਰਬੰਦ ਲੁਟੇਰਿਆਂ ਵਲੋਂ ਹੋਈ ਲੁੱਟ ਦੀ ਘਟਨਾ ਨੇ ਸ਼ਹਿਰ ਦੀ ਕਾਨੂੰਨ ਵਿਵਸਥਾ 'ਤੇ ਗੰਭੀਰ ਸਵਾਲ ਖੜੇ ਕਰ ਦਿੱਤੇ ਹਨ। ਇਹ ਘਟਨਾ ਸੀਸੀਟੀਵੀ ਕੈਮਰਿਆਂ ਵਿੱਚ ਕੈਦ ਹੋ ਗਈ। ਲੁੱਟ ਦੀ ਘਟਨਾ ਤੋਂ ਬਾਅਦ, ਜਲੰਧਰ ਤੋਂ ਲੋਕ ਸਭਾ ਮੈਂਬਰ ਅਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਵਿਧਾਇਕ ਰਾਣਾ ਗੁਰਜੀਤ ਸਿੰਘ, ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਅਤੇ ਹਲਕਾ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸ਼ਾਮ ਸੁੰਦਰ ਅਰੋੜਾ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ। ਉਹਨਾਂ ਨੇ ਪਰਿਵਾਰ ਹੌਸਲਾ ਦਿੱਤਾ ਅਤੇ  ਇਸ ਸਮੇਂ ਪੰਜਾਬ ਅਤੇ ਲੁਧਿਆਣਾ ਦੀ ਕਾਨੂੰਨ ਵਿਵਸਥਾ ਤੇ ਸਵਾਲੀਆ ਨਿਸ਼ਾਨ ਖੜੇ ਕੀਤੇ। 

ਇਸ ਦੌਰਾਨ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਦੀ ਆਮ ਆਦਮੀ ਪਾਰਟੀ ਸਰਕਾਰ ਨੂੰ ਨਿਸ਼ਾਨੇ 'ਤੇ ਲੈਂਦਿਆਂ ਕਿਹਾ ਕਿ "ਪੰਜਾਬ ਵਿੱਚ ਕਾਨੂੰਨ ਵਿਵਸਥਾ ਨਾਕਾਮ ਹੋ ਚੁੱਕੀ ਹੈ। ਲੋਕ ਗੈਂਗਸਟਰਾਂ ਤੋਂ ਧਮਕੀਆਂ ਅਤੇ ਫਰੋਤੀਆਂ ਦਾ ਸਾਹਮਣਾ ਕਰ ਰਹੇ ਹਨ, ਪਰ ਸਰਕਾਰ ਦੀ ਕੋਈ ਰੁਚੀ ਨਹੀਂ ਜਾਪਦੀ ਹੈ।" ਉਹਨਾਂ ਆਮ ਆਦਮੀ ਪਾਰਟੀ ਤੇ ਤਿੱਖੇ ਸ਼ਬਦਾਂ ਵਿੱਚ ਹਮਲਾ ਕਰਦਿਆਂ ਕਿਹਾ ਕਿ "ਦਿੱਲੀ ਤੋਂ ਆਏ ਨੇਤਾ ਇੱਥੇ ਪੰਜਾਬ ਦੀ ਰਾਜਨੀਤੀ ਨੂੰ ਨੁਕਸਾਨ ਪਹੁੰਚਾ ਰਹੇ ਹਨ।" ਚੰਨੀ ਨੇ ਦਾਅਵਾ ਕੀਤਾ ਕਿ ਰਾਜ ਸਭਾ ਮੈਂਬਰ ਸੰਜੀਵ ਅਰੋੜਾ ਦੀ ਸੀਟ ਰਾਹੀਂ ਦਿੱਲੀ ਦੇ ਨੇਤਾ ਇਥੇ ਕਬਜ਼ਾ ਕਰਨਾ ਚਾਹੁੰਦੇ ਹਨ।

ਚੰਨੀ ਨੇ ਅਰਵਿੰਦ ਕੇਜਰੀਵਾਲ ਉੱਤੇ ਨਿਸ਼ਾਨਾ ਸਾਧੇ ਹੋਏ ਕਿਹਾ ਕਿ ਦਿੱਲੀ ਦੇ ਲੋਕਾਂ ਨੇ ਇਨ੍ਹਾਂ ਨੂੰ ਆਪਣੇ ਘਰਾਂ ਤੋਂ ਭਜਾ ਦਿੱਤਾ, ਹੁਣ ਇਹ ਪੰਜਾਬ ਵਿੱਚ ਕਾਬਜ਼ ਹੋਣਾ ਚਾਹੁੰਦੇ ਹਨ।" ਸਾਬਕਾ ਮੁੱਖ ਮੰਤਰੀ ਨੇ ਕਿਹਾ ਕਿ ਇਲਾਕੇ ਵਿੱਚ ਪੁਲਿਸ ਚੌਕੀ, ਅਤੇ ਨੇੜੇ ਹੀ ਵੱਡੇ ਉਦਯੋਗਪਤੀਆਂ ਦੀ ਸੁਰੱਖਿਆ ਮੌਜੂਦ ਹੋਣ ਦੇ ਬਾਵਜੂਦ, ਇਨ੍ਹਾਂ ਲੁੱਟ ਦੀਆਂ ਘਟਨਾਵਾਂ ਦਾ ਵਾਪਰਨਾ ਪੁਲਿਸ ਅਤੇ ਪ੍ਰਸ਼ਾਸਨ ਦੀ ਨਾਕਾਮੀ ਹੈ।

Trending news

;