ਲੁਧਿਆਣਾ 'ਚ ਡੇਂਗੂ ਦੇ ਛੇ ਕੇਸ ਆਏ ਸਾਹਮਣੇ, ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ
Advertisement
Article Detail0/zeephh/zeephh2825209

ਲੁਧਿਆਣਾ 'ਚ ਡੇਂਗੂ ਦੇ ਛੇ ਕੇਸ ਆਏ ਸਾਹਮਣੇ, ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

Ludhiana News: ਲੁਧਿਆਣਾ ਵਿੱਚ ਡੇਂਗੂ ਦੇ ਛੇ ਕੇਸ ਸਾਹਮਣੇ ਆਏ ਹਨ। ਸਿਹਤ ਵਿਭਾਗ ਨੇ ਲੋਕਾਂ ਨੂੰ ਛੱਤਾਂ, ਗਮਲਿਆਂ ਅਤੇ ਕੂਲਰਾਂ ਵਿੱਚ ਪਾਣੀ ਨਾ ਖੜਾ ਕਰਨ ਦੀ ਅਪੀਲ ਕੀਤੀ ਹੈ ਤਾਂ ਜੋ ਡੇਂਗੂ ਦਾ ਲਾਰਵਾ ਨਾ ਫੈਲੇ ਅਤੇ ਡੇਂਗੂ ਦੀ ਭਿਆਨਕ ਬਿਮਾਰੀ ਤੋਂ ਬਚਾ ਹੋ ਸਕੇ। 

 

ਲੁਧਿਆਣਾ 'ਚ ਡੇਂਗੂ ਦੇ ਛੇ ਕੇਸ ਆਏ ਸਾਹਮਣੇ, ਸਿਹਤ ਵਿਭਾਗ ਨੇ ਲੋਕਾਂ ਨੂੰ ਕੀਤੀ ਖ਼ਾਸ ਅਪੀਲ

Ludhiana News (ਤਰਸੇਮ ਲਾਲ ਭਾਰਦਵਾਜ): ਬਰਸਾਤੀ ਮੌਸਮ ਸ਼ੁਰੂ ਹੁੰਦੇ ਹੀ ਕਈ ਤਰਾ ਦੀਆਂ ਬਿਮਾਰੀਆਂ ਦਾ ਖੜੇ ਪਾਣੀ ਨਾਲ ਫੈਲਣ ਦਾ ਖਤਰਾ ਬਣਿਆ ਰਹਿੰਦਾ ਹੈ। ਜਿਹਨਾਂ ਵਿੱਚ ਸਭ ਤੋਂ ਜਿਆਦਾ ਡੇਂਗੂ ਮਲੇਰੀਆ ਦੀ ਭਿਆਨਕ ਬਿਮਾਰੀ ਹੈ। ਖੜੇ ਪਾਣੀ ਵਿੱਚ ਪੈਦਾ ਹੋਣ ਵਾਲੇ ਮੱਛਰਾਂ ਤੋਂ ਫੈਲਣ ਵਾਲੀ ਡੇਂਗੂ ਦੀ ਬਿਮਾਰੀ ਅਤੇ ਮਲੇਰੀਆ ਨੂੰ ਰੋਕਣ ਲਈ ਪੰਜਾਬ ਦੇ ਸਿਹਤ ਵਿਭਾਗ ਵੱਲੋਂ ਲਗਾਤਾਰ ਲੋਕਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ। 

ਉਸੇ ਲੜੀ ਤਹਿਤ ਲੁਧਿਆਣਾ ਦੇ ਸਿਹਤ ਵਿਭਾਗ ਅਧਿਕਾਰੀਆਂ ਨੇ ਜਾਣਕਾਰੀ ਦਿੱਤੀ ਕਿ ਉਹਨਾਂ ਵੱਲੋਂ ਲੋਕਾਂ ਨੂੰ ਘਰ-ਘਰ ਜਾ ਕੇ ਜਾਗਰੂਕ ਕੀਤਾ ਜਾ ਰਿਹਾ ਹੈ ਕਿ ਛੱਤਾਂ, ਗਮਲਿਆਂ ਅਤੇ ਕੂਲਰਾਂ ਦੇ ਪਾਣੀ ਵਿੱਚ ਪੈਦਾ ਹੋਣ ਵਾਲੇ ਮਾਦਾ ਮੱਛਰ ਨਾਲ ਡੇਂਗੂ ਫੈਲਦਾ ਹੈ ਇਸ ਲਈ ਸਾਨੂੰ ਕਿਸੇ ਵੀ ਥਾਂ ਤੇ ਪਾਣੀ ਨੂੰ ਖੜਾ ਨਹੀਂ ਰੱਖਣਾ ਚਾਹੀਦਾ ਅਤੇ ਆਪਣੇ ਆਲੇ ਦੁਆਲੇ ਵੀ ਸਫਾਈ ਰੱਖਣੀ ਚਾਹੀਦੀ ਹੈ। 

ਉਹਨਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਤਹਿਤ ਸਬੰਧੀ ਵੱਖ-ਵੱਖ ਤਰੀਕਿਆਂ ਨਾਲ ਸਵੇਰੇ 8 ਵਜੇ ਤੋਂ ਲੈ ਕੇ 10 ਵਜੇ ਤੱਕ ਲੋਕਾਂ ਦੇ ਘਰਾਂ ਦੇ ਵਿੱਚ ਜਾ ਕੇ ਦੁਕਾਨਾਂ ਤੇ ਵਰਕਸ਼ਾਪਾਂ ਤੇ ਚੈਕਿੰਗ ਕੀਤੀ ਜਾਂਦੀ ਹੈ। ਜਿੱਥੇ ਕਿਤੇ ਵੀ ਡੇਂਗੂ ਦਾ ਲਾਰਵਾ ਮਿਲਦਾ ਹੈ। ਉੱਥੇ ਸਪਰੇਅ ਕਰਵਾਈ ਜਾਂਦੀ ਹੈ ਅਤੇ ਲੋਕਾਂ ਨੂੰ ਸਫਾਈ ਰੱਖਣ ਲਈ ਜਾਗਰੂਕ ਕੀਤਾ ਜਾਂਦਾ ਹੈ।

ਡਾਕਟਰ ਨੇ ਦੱਸਿਆ ਕਿ ਲੁਧਿਆਣਾ ਦੇ ਵਿੱਚ ਹੁਣ ਤੱਕ ਛੇ ਡੇਂਗੂ ਦੇ ਕੇਸ ਸਾਹਮਣੇ ਆ ਚੁੱਕੇ ਹਨ। ਉਹਨਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਨੂੰ ਦੋ ਦਿਨ ਤੋਂ ਜਿਆਦਾ ਬੁਖਾਰ ਆਉਂਦਾ ਹੈ ਤਾਂ ਤੁਰੰਤ ਉਹ ਨਜ਼ਦੀਕ ਦੇ ਸਰਕਾਰੀ ਹਸਪਤਾਲ ਵਿੱਚ ਜਾ ਕੇ ਆਪਣਾ ਡੇਂਗੂ ਟੈਸਟ ਕਰਾਉਣ ਜੇਕਰ ਕੋਈ ਦਿੱਕਤ ਆਉਂਦੀ ਹੈ ਤਾਂ ਤੁਰੰਤ ਹਸਪਤਾਲ ਦੇ ਵਿੱਚੋਂ ਇਲਾਜ ਸ਼ੁਰੂ ਕਰਵਾ ਸਕਦੇ ਹਨ। ਉਹਨਾਂ ਨੇ ਕਿਹਾ ਕਿ ਸਰਕਾਰੀ ਹਸਪਤਾਲ ਵਿੱਚ ਡੇਂਗੂ ਤੇ ਮਲੇਰੀਏ ਦੇ ਇਲਾਜ ਲਈ ਸਾਰੇ ਮੁਕੰਮਲ ਪ੍ਰਬੰਧ ਕੀਤੇ ਗਏ ਹਨ।

TAGS

Trending news

;