Ludhiana News: ਪੰਜਾਬ ਦੇ ਲੁਧਿਆਣਾ ਵਿੱਚ ਇੱਕ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦਾ ਵਿਵਾਦ ਵਧਦਾ ਨਜ਼ਰ ਆ ਰਿਹਾ ਹੈ। ਡੇਰਾ ਮੁਖੀ ਖਿਲਾਫ ਪੁਲਿਸ ਵੱਲੋਂ ਐਫ ਆਈਆਰ ਦਰਜ ਕੀਤੀ ਗਈ ਹੈ ਉੱਧਰ ਪਿੰਡ ਵਾਸੀਆਂ ਨੇ ਡਿਪਟੀ ਕਮਿਸ਼ਨਰ ਦੇ ਦਫਤਰ ਵਿੱਚ ਪਹੁੰਚ ਕੇ ਮੰਗ ਪੱਤਰ ਦਿੱਤਾ ਅਤੇ ਉੱਚ ਪੱਧਰੀ ਜਾਂਚ ਅਤੇ ਸਖ਼ਤ ਕਾਰਵਾਈ ਦੀ ਮੰਗ ਕੀਤੀ।
Trending Photos
Ludhiana News: ਪੰਜਾਬ ਦੇ ਲੁਧਿਆਣਾ ਦੇ ਮੁੱਲਾਂਪੁਰ ਦਾਖਾ ਅਧੀਨ ਪੈਂਦੇ ਪਿੰਡ ਤਲਵੰਡੀ ਵਿੱਚ ਇੱਕ ਡੇਰਾ ਮੁਖੀ ਦੀ ਅਸ਼ਲੀਲ ਵੀਡੀਓ ਵਾਇਰਲ ਹੋਣ ਦਾ ਵਿਵਾਦ ਹੁਣ ਵਧਦਾ ਨਜ਼ਰ ਆ ਰਿਹਾ ਹੈ। ਜਿੱਥੇ ਉਸਦੇ ਖਿਲਾਫ ਪੁਲਿਸ ਵੱਲੋਂ ਇੱਕ ਐਫ ਆਈਆਰ ਦਰਜ ਕੀਤੀ ਗਈ ਹੈ ਉੱਥੇ ਹੀ ਹੁਣ ਪਿੰਡ ਵਾਸੀਆਂ ਨੇ ਵੀ ਡਿਪਟੀ ਕਮਿਸ਼ਨਰ ਦੇ ਦਫਤਰ ਪਹੁੰਚ ਕਿ ਮੰਗ ਪੱਤਰ ਦਿੱਤਾ ਹੈ ਅਤੇ ਕਿਹਾ ਹੈ ਕਿ ਇਸ ਮਾਮਲੇ ਦੀ ਉੱਚ ਪੱਧਰੀ ਜਾਂਚ ਹੋਣੀ ਚਾਹੀਦੀ ਹੈ।
ਲੋਕਾਂ ਨੇ ਕਿਹਾ ਕਿ ਡੇਰਾ ਮੁਖੀ ਖਿਲਾਫ ਸਖਤ ਕਾਰਵਾਈ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਧਰਮ ਦੀ ਆੜ ਵਿੱਚ ਮਹਿਲਾਵਾਂ ਨੂੰ ਬਹਿਲਾ ਫੁਸਲਾ ਕੇ ਗਲਤ ਕੰਮ ਕੀਤਾ ਜਾ ਰਿਹਾ ਹੈ। ਜਿੱਥੇ ਇੱਕ ਪਾਸੇ ਡੇਰਾ ਮੁਖੀ ਵੱਲੋਂ ਜਮਾਨਤ ਦੀ ਅਰਜੀ ਲਗਾਈ ਗਈ ਹੈ ਉੱਥੇ ਹੀ ਪਿੰਡ ਵਾਸੀਆਂ ਵੱਲੋਂ ਵਿਰੋਧ ਦਰਜ ਕਰਵਾਇਆ ਗਿਆ ਅਤੇ ਵੱਡੀ ਕਾਰਵਾਈ ਦੀ ਮੰਗ ਵੀ ਕੀਤੀ ਗਈ ਹੈ।
ਪਿੰਡ ਵਾਸੀਆਂ ਨੇ ਕਿਹਾ ਕਿ ਇਹ ਪਹਿਲੀ ਵਾਹ ਨਹੀਂ ਹੋਇਆ ਕਿ ਵੀਡੀਓ ਵਾਇਰਲ ਹੋਈ ਹੋਵੇ, ਪਿੰਡ ਦੇ ਲੋਕਾਂ ਦਾ ਕਹਿਣਾ ਹੈ ਕਿ ਪਹਿਲਾਂ ਵੀ ਡੇਰਾ ਮੁਖੀ ਦੀ ਅਜਿਹੀ ਵੀਡੀਓ ਵਾਇਰਲ ਹੋ ਚੁੱਕੀ ਹੈ। ਜਿਸ ਨੂੰ ਦਬਾਇਆ ਜਾ ਚੁੱਕਿਆ ਹੈ ਅਤੇ ਹੁਣ ਪਿੰਡ ਵਾਸੀ ਬਾਬੇ ਖਿਲਾਫ ਕਾਰਵਾਈ ਦੀ ਮੰਗ ਕਰਦੇ ਹੋਏ ਡਿਪਟੀ ਕਮਿਸ਼ਨਰ ਲੁਧਿਆਣਾ ਨੂੰ ਮੰਗ ਪੱਤਰ ਦੇਣ ਪਹੁੰਚੇ ਹਨ, ਉਹਨਾਂ ਨੇ ਕਿਹਾ ਕਿ ਬਾਬੇ ਵਿਰੁੱਧ ਸਖਤ ਤੋਂ ਸਖਤ ਕਾਰਵਾਈ ਹੋਣੀ ਚਾਹੀਦੀ ਹੈ ਕਿਉਂਕਿ ਧਰਮ ਦੀ ਆੜ ਹੇਠ ਗਲਤ ਕੰਮ ਕੀਤਾ ਜਾ ਰਿਹਾ ਹੈ।
ਪਿੰਡ ਦੇ ਲੋਕਾਂ ਨੇ ਕਿਹਾ ਕਿ ਜੋ ਜਾਇਦਾਦ ਡੇਰੇ ਦੇ ਨਾਮ ਤੇ ਬਣਾਈ ਗਈ ਹੈ ਉਸ ਦੀ ਵੀ ਜਾਂਚ ਹੋਣੀ ਚਾਹੀਦੀ ਹੈ। ਉਹਨਾਂ ਨੇ ਕਿਹਾ ਕਿ ਇੱਥੇ ਛੋਟੀਆਂ ਬੱਚੀਆਂ ਦਾ ਵੀ ਵਪਾਰ ਕੀਤਾ ਜਾਂਦਾ ਹੈ । ਪਿੰਡ ਵਾਸੀਆਂ ਨੇ ਕਿਹਾ ਕਿ ਉਨ੍ਹਾਂ ਨੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਦਿੱਤਾ ਹੈ ਤੇ ਡਿਪਟੀ ਕਮਿਸ਼ਨਰ ਲੁਧਿਆਣਾ ਨੇ ਵੀ ਭਰੋਸਾ ਦਿੱਤਾ ਹੈ ਕਿ ਇਸ ਮਾਮਲੇ ਦੀ ਜਾਂਚ ਹੋਵੇਗੀ ਅਤੇ ਉਹਨਾਂ ਨੂੰ ਯਕੀਨ ਹੈ ਕਿ ਪ੍ਰਸ਼ਾਸਨ ਵੱਲੋਂ ਉਹਨਾਂ ਦੀ ਸੁਣਵਾਈ ਕੀਤੀ ਜਾਵੇਗੀ। ਪਿੰਡ ਦੇ ਲੋਕਾਂ ਨੇ ਕਿਹਾ ਕਿ ਧਰਮ ਦੀ ਆੜ ਹੇਠ ਗਲਤ ਕੰਮ ਕਰਨ ਵਾਲਿਆਂ ਖਿਲਾਫ਼ ਮੁਹਿੰਮ ਸ਼ੁਰੂ ਹੋਣੀ ਚਾਹੀਦੀ ਹੈ।