Amritsar News: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ।
Trending Photos
Amritsar News: ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਅੱਜ ਸ੍ਰੀ ਅਕਾਲ ਤਖਤ ਸਾਹਿਬ ਤੋਂ ਅਲੌਕਿਕ ਨਗਰ ਕੀਰਤਨ ਸਜਾਇਆ ਗਿਆ। ਇਸ ਮੌਕੇ ਸ੍ਰੀ ਅਕਾਲ ਤਖਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਕੁਲਦੀਪ ਸਿੰਘ ਗੜਗੱਜ ਤੋਂ ਇਲਾਵਾ ਹੈਡ ਗ੍ਰੰਥੀ ਗਿਆਨੀ ਮਲਕੀਤ ਸਿੰਘ ਅਤੇ ਗਿਆਨੀ ਰਘਬੀਰ ਸਿੰਘ ਵੀ ਵਿਸ਼ਾਲ ਨਗਰ ਕੀਰਤਨ ਦੌਰਾਨ ਹਾਜ਼ਰ ਹੋਏ।
ਜਥੇਦਾਰ ਗੜਗੱਜ ਨੇ ਕਿਹਾ ਕਿ ਸਿੱਖ ਇੰਨਾ ਕਮਜ਼ੋਰ ਨਹੀਂ ਹੈ ਕਿ ਉਹ ਪੰਜ ਕਿਲੋ ਆਟੇ ਅਤੇ ਬੱਚੇ ਦੀਆਂ ਫੀਸਾਂ ਉਤੇ ਡੁੱਲ ਜਾਵੇ ਤੇ ਆਪਣਾ ਧਰਮ ਪਰਿਵਰਤਨ ਕਰਵਾ ਲਵੇ ਜਿਸ ਵਿਅਕਤੀ ਨੂੰ ਸਿੱਖ ਦੀ ਪਛਾਣ ਜਾਂ ਸਿੱਖੀ ਦੀ ਪਛਾਣ ਹੋ ਜਾਂਦੀ ਹੈ ਉਹ ਗੁਰੂ ਦੇ ਲੜ ਲੱਗ ਜਾਂਦਾ ਹੈ।
ਇਸ ਕਰਕੇ ਜਿਹੜਾ ਧਰਮ ਪਰਿਵਰਤਨ ਹੋ ਰਿਹਾ ਹੈ ਮੈਂ ਖੁਦ ਘਰ ਘਰ ਜਾ ਕੇ ਲੋਕਾਂ ਨੂੰ ਅਪੀਲ ਕਰ ਰਿਹਾ ਹਾਂ ਬੱਚਿਆਂ ਦੀ ਸਿੱਖਿਆ ਅਤੇ ਚੰਗੀ ਸਿਹਤ ਲਈ ਐਸਜੀਪੀਸੀ ਵੀ ਚੰਗੇ ਯਤਨ ਕਰ ਰਹੀ ਹੈ। ਇਸ ਮੌਕੇ ਉਨ੍ਹਾਂ ਨੇ ਦੇਸ਼ਾਂ ਵਿਦੇਸ਼ਾਂ ਵਿੱਚ ਵਸਦੀ ਸੰਗਤ ਨੂੰ ਹਿੰਦ ਦੀ ਚਾਦਰ ਗੁਰੂ ਤੇਗ ਬਹਾਦਰ ਜੀ ਦੇ ਪ੍ਰਕਾਸ਼ ਪੁਰਬ ਉਤੇ ਲੱਖ ਲੱਖ ਵਧਾਈ ਦਿੱਤੀ।
ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਵੀ ਸਿੱਖ ਕੌਮ ਨੂੰ ਅੱਜ ਦੇ ਦਿਨ ਦੀ ਵਧਾਈ ਦਿੱਤੀ ਅਤੇ ਉਨ੍ਹਾਂ ਨੇ ਕਿਹਾ ਕਿ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਨੇ ਮਾਨਵਤਾ ਦੀ ਰਾਖੀ ਲਈ ਆਪਣੀ ਕੁਰਬਾਨੀ ਦਿੱਤੀ ਸੀ ਅਤੇ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਬੰਦੀ ਸਿੰਘਾਂ ਦੇ ਮਾਮਲੇ 'ਤੇ ਵੀ ਧਿਆਨ ਦੇਣ ਅਤੇ ਜਿਨ੍ਹਾਂ ਸਿੰਘਾਂ ਦੀਆਂ ਸਜ਼ਾਵਾਂ ਪੂਰੀਆਂ ਹੋ ਗਈਆਂ ਹਨ ਉਨ੍ਹਾਂ ਨੂੰ ਵੀ ਰਿਹਾਅ ਕਰਨਾ ਚਾਹੀਦਾ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਵੱਲੋਂ ਧਰਮ ਪ੍ਰਚਾਰ ਦੀ ਲਹਿਰ ਸ਼ੁਰੂ ਕੀਤੀ ਗਈ ਉਸ 'ਚ ਵੀ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਕੱਲ੍ਹ ਗੁਰੂ ਕੇ ਮਹਿਲ ਗੁਰੂ ਵਿਖੇ ਸ੍ਰੀ ਗੁਰੂ ਤੇਗ ਬਹਾਦਰ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾਵੇਗਾ।
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਪੰਜਾਂ ਪਿਆਰਿਆਂ ਦੀ ਅਗਵਾਈ ਵਿੱਚ ਇਹ ਨਗਰ ਕੀਰਤਨ ਸ੍ਰੀ ਅਕਾਲ ਤਖਤ ਸਾਹਿਬ ਤੋਂ ਆਰੰਭ ਹੋ ਕੇ ਵੱਖ-ਵੱਖ ਬਾਜ਼ਾਰਾਂ ਤੋਂ ਹੁੰਦਾ ਹੋਇਆ ਗੁਰਦੁਆਰਾ ਗੁਰੂ ਕੇ ਮਹਿਲ ਜਨਮ ਸਥਾਨ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਵਿਖੇ ਸੰਪਨ ਹੋਵੇਗਾ। ਨਗਰ ਕੀਰਤਨ ਵਿੱਚ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ, ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਮੁੱਖ ਗ੍ਰੰਥੀ ਗਿਆਨੀ ਰਘਬੀਰ ਸਿੰਘ ਆਦਿ ਸ਼ਾਮਿਲ ਹੋਏ।