Tarn Taran: ਸਰਹਾਲੀ ਪਿੰਡ ਦੇ ਸਰਪੰਚ ਦੇ ਕਤਲ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ
Advertisement
Article Detail0/zeephh/zeephh2724948

Tarn Taran: ਸਰਹਾਲੀ ਪਿੰਡ ਦੇ ਸਰਪੰਚ ਦੇ ਕਤਲ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

Tarn Taran: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਦੇ ਸਰਪੰਚ ਬਚਿੱਤਰ ਸਿੰਘ ਸਤੰਬਰ 2024 ਵਿੱਚ ਕਤਲ ਹੋਇਆ ਗਿਆ ਸੀ।

Tarn Taran: ਸਰਹਾਲੀ ਪਿੰਡ ਦੇ ਸਰਪੰਚ ਦੇ ਕਤਲ ਦਾ ਮੁੱਖ ਮੁਲਜ਼ਮ ਗ੍ਰਿਫ਼ਤਾਰ

Tarn Taran: ਤਰਨਤਾਰਨ ਜ਼ਿਲ੍ਹੇ ਦੇ ਪਿੰਡ ਸਰਹਾਲੀ ਦੇ ਸਰਪੰਚ ਬਚਿੱਤਰ ਸਿੰਘ ਸਤੰਬਰ 2024 ਵਿੱਚ ਕਤਲ ਹੋਇਆ ਗਿਆ ਸੀ। ਇਸ ਮਾਮਲੇ ਵਿੱਚ ਤਰਨਤਾਰਨ ਪੁਲਿਸ ਅਤੇ ਏਜੀਟੀਐਫ ਨੇ ਸਾਂਝੇ ਆਪ੍ਰੇਸ਼ਨ ਤਹਿਤ ਮੁੱਖ ਮੁਲਜ਼ਮ ਸੁਖਬੀਰ ਸਿੰਘ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਮੁੱਖ ਦੋਸ਼ੀ ਸੁਖਬੀਰ ਸਿੰਘ ਉਦੋਂ ਤੋਂ ਹੀ ਫਰਾਰ ਸੀ। ਗੁਪਤ ਸੂਚਨਾ ਦੇ ਆਧਾਰ 'ਤੇ ਪੁਲਿਸ ਨੇ ਤਰਨਤਾਰਨ ਨੇੜੇ ਮੁਲਜ਼ਮ ਨੂੰ ਗ੍ਰਿਫ਼ਤਾਰ ਕੀਤਾ। ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਉਤੇ ਪਹਿਲਾਂ ਵੀ ਕਈ ਮਾਮਲੇ ਦਰਜ ਹਨ। NDPS ਐਕਟ ਦੀ ਉਲੰਘਣਾ, ਅਸਲਾ ਐਕਟ ਦੇ ਕੇਸਾਂ ਅਤੇ ਖੋਹ ਦੀਆਂ ਘਟਨਾਵਾਂ ਦਾ ਅਪਰਾਧਿਕ ਮਾਮਲੇ ਦਰਜ ਹਨ। ਮੁਲਜ਼ਮ ਤਰਨਤਾਰਨ ਦੇ ਥਾਣਾ ਸਰਹਾਲੀ ਵਿਖੇ ਦਰਜ ਐਫਆਈਆਰ ਵਿੱਚ ਲੋੜੀਂਦਾ ਸੀ। ਉਸਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸਦੀਆਂ ਅਪਰਾਧਿਕ ਗਤੀਵਿਧੀਆਂ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਡੀਜੀਪੀ ਨੇ ਕਿਹਾ- ਉਹ ਨਸ਼ੀਲੇ ਪਦਾਰਥਾਂ ਅਤੇ ਹਥਿਆਰਾਂ ਦੀ ਤਸਕਰੀ ਵਿੱਚ ਸ਼ਾਮਲ ਸੀ

ਪੰਜਾਬ ਪੁਲਿਸ ਦੇ ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਐਂਟੀ ਗੈਂਗਸਟਰ ਟਾਸਕ ਫੋਰਸ ਅਤੇ ਤਰਨਤਾਰਨ ਪੁਲਿਸ ਟੀਮ ਨੇ ਸੰਗਠਿਤ ਅਪਰਾਧਿਕ ਨੈੱਟਵਰਕ ਨੂੰ ਤੋੜਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਹੈ। ਸਤੰਬਰ 2024 ਵਿੱਚ ਸਰਪੰਚ ਬਚਿੱਤਰ ਸਿੰਘ ਉਰਫ਼ ਬਿੱਕਰ ਦੇ ਕਤਲ ਦੇ ਮੁੱਖ ਦੋਸ਼ੀ ਸੁਖਬੀਰ ਸਿੰਘ ਨੂੰ ਤਰਨਤਾਰਨ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ : JD Vance: ਅਮਰੀਕੀ ਉਪ ਰਾਸ਼ਟਰਪਤੀ ਜੇਡੀ ਵੈਂਸ ਪਰਿਵਾਰ ਸਮੇਤ ਭਾਰਤ ਪੁੱਜੇ; ਪੀਐਮ ਨਰਿੰਦਰ ਮੋਦੀ ਨਾਲ ਕਰਨਗੇ ਮੁਲਾਕਾਤ

ਡੀਜੀਪੀ ਗੌਰਵ ਯਾਦਵ ਨੇ ਅੱਗੇ ਕਿਹਾ ਕਿ ਦੋਸ਼ੀ ਸੁਖਬੀਰ ਸਿੰਘ ਵਿਰੁੱਧ ਪਹਿਲਾਂ ਹੀ ਐਨਡੀਪੀਐਸ, ਅਸਲਾ ਐਕਟ ਅਤੇ ਖੋਹ ਦੀਆਂ ਘਟਨਾਵਾਂ ਤਹਿਤ ਅਪਰਾਧਿਕ ਐਫਆਈਆਰ ਦਰਜ ਹਨ। ਮੁਲਜ਼ਮ ਤਰਨਤਾਰਨ ਦੇ ਪੁਲਿਸ ਸਟੇਸ਼ਨ ਸਰਹਾਲੀ ਵਿਖੇ ਦਰਜ ਐਫਆਈਆਰ ਵਿੱਚ ਲੋੜੀਂਦਾ ਸੀ। ਉਸਦੇ ਸਾਥੀਆਂ ਦੀ ਪਛਾਣ ਕਰਨ ਅਤੇ ਉਸਦੀਆਂ ਅਪਰਾਧਿਕ ਗਤੀਵਿਧੀਆਂ ਦੀ ਪੂਰੀ ਹੱਦ ਦਾ ਪਤਾ ਲਗਾਉਣ ਲਈ ਹੋਰ ਜਾਂਚ ਜਾਰੀ ਹੈ।

ਪੰਜਾਬ ਪੁਲਿਸ ਨੇ ਗੈਰ ਸਮਾਜਿਕ ਅਨਸਰਾਂ ਵਿਰੁੱਧ ਵੱਡੇ ਪੱਧਰ ਉਤੇ ਮੁਹਿੰਮ ਵਿੱਢੀ ਹੋਈ ਹੈ। ਪੁਲਿਸ ਦਾ ਕਹਿਣਾ ਹੈ ਕਿ ਇਹ ਮੁਹਿੰਮ ਅੱਗੇ ਵੀ ਜਾਰੀ ਰਹੇਗੀ।

ਇਹ ਵੀ ਪੜ੍ਹੋ : Jalandhar Accident: ਜਲੰਧਰ ਵਿੱਚ ਕਾਰ ਨੇ 3 ਸਾਲ ਦੇ ਬੱਚੇ ਨੂੰ ਦਰੜਿਆ, ਮੌਤ ਹੋਣ ਉਤੇ ਪਰਿਵਾਰ ਦਾ ਬੁਰਾ ਹਾਲ

 

Trending news

;