Amritsar News: ਪੁਲਿਸ ਵੱਲੋਂ ਮ੍ਰਿਤਕ ਦੀ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾ ਰਿਹਾ ਹੈ ਅਤੇ ਘਟਨਾ ਦੇ ਪਿੱਛੇ ਦੇ ਕਾਰਨਾਂ ਦੀ ਗਹਿਣ ਜਾਂਚ ਜਾਰੀ ਹੈ।
Trending Photos
Amritsar News(ਭਰਤ ਸ਼ਰਮਾ): ਅੰਮ੍ਰਿਤਸਰ ਦੇ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਅੱਜ ਸਵੇਰੇ ਇੱਕ ਦਰਦਨਾਕ ਘਟਨਾ ਵਾਪਰੀ ਜਿੱਥੇ ਵੇਰਕਾ ਨਿਵਾਸੀ 45 ਸਾਲਾ ਬਲਜਿੰਦਰ ਸਿੰਘ ਵੱਲੋਂ ਹਸਪਤਾਲ ਦੀ ਪੰਜਵੀਂ ਮੰਜ਼ਿਲ ਤੋਂ ਛਾਲ ਲਗਾ ਕੇ ਖੁਦਕੁਸ਼ੀ ਕਰ ਲਈ ਗਈ। ਪੰਜਵੀਂ ਮੰਜ਼ਿਲ ਤੋਂ ਛਾਲ ਮਾਰਨ ਨਾਲ ਹੀ ਉਸਦੀ ਮੌਕੇ 'ਤੇ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਮਿਲੀ ਜਾਣਕਾਰੀ ਮੁਤਾਬਕ, ਬਲਜਿੰਦਰ ਸਿੰਘ ਇੱਕ ਫੈਕਟਰੀ 'ਚ ਕੰਮ ਕਰਦਾ ਸੀ ਅਤੇ ਕੁਝ ਦਿਨ ਪਹਿਲਾਂ ਇੱਕ ਸੜਕ ਹਾਦਸੇ 'ਚ ਉਸ ਦੇ ਹੱਥ ਅਤੇ ਦਿਮਾਗ 'ਤੇ ਗੰਭੀਰ ਸੱਟਾਂ ਆਈਆਂ ਸਨ। ਇਲਾਜ ਹੇਠਾਂ ਗੁਰੂ ਨਾਨਕ ਦੇਵ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਸੀ। ਡਾਕਟਰਾਂ ਵੱਲੋਂ ਕੁਝ ਦਿਨ ਪਹਿਲਾਂ ਉਸ ਨੂੰ ਛੁੱਟੀ ਦੇ ਦਿੱਤੀ ਗਈ ਸੀ, ਪਰ ਅੱਜ ਉਸ ਦਾ ਆਪਰੇਸ਼ਨ ਤੈਅ ਸੀ ਜਿਸ ਲਈ ਉਹ ਆਪਣੇ ਪਰਿਵਾਰਕ ਮੈਂਬਰਾਂ ਸਮੇਤ ਹਸਪਤਾਲ ਪੁੱਜਿਆ ਸੀ।
ਇਸ ਦੌਰਾਨ, ਬਲਜਿੰਦਰ ਅਚਾਨਕ ਹਸਪਤਾਲ ਦੀ ਪੰਜਵੀਂ ਮੰਜ਼ਿਲ ਉੱਤੇ ਗਿਆ ਅਤੇ ਉੱਥੋਂ ਛਲਾਂਗ ਲਾ ਦਿੱਤੀ। ਮੌਕੇ 'ਤੇ ਹੀ ਉਸਦੀ ਮੌਤ ਹੋ ਗਈ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਐਡੀਸੀਪੀ ਹਰਪਾਲ ਸਿੰਘ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ, ਮ੍ਰਿਤਕ ਬਲਜਿੰਦਰ ਸਿੰਘ ਵੇਰਕਾ ਦਾ ਰਹਿਣ ਵਾਲਾ ਸੀ ਅਤੇ ਫੈਕਟਰੀ 'ਚ ਕੰਮ ਕਰਦਾ ਸੀ। ਉਸ ਦੀ ਉਮਰ ਲਗਭਗ 45 ਸਾਲ ਸੀ ਅਤੇ ਉਹ ਦੋ ਬੱਚਿਆਂ ਦਾ ਪਿਤਾ ਸੀ। ਹਾਲ ਹੀ 'ਚ ਹੋਏ ਹਾਦਸੇ ਵਿੱਚ ਉਸ ਦੇ ਸਰੀਰ 'ਤੇ ਚੋਟਾਂ ਆਈਆਂ ਸਨ। ਅੱਜ ਹਸਪਤਾਲ ਆਉਣ 'ਤੇ ਉਸ ਵੱਲੋਂ ਛਲਾਂਗ ਲਗਾ ਕੇ ਖੁਦਕੁਸ਼ੀ ਕੀਤੀ ਗਈ। ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਅਗਲੇ ਕਦਮ ਚੁੱਕੇ ਜਾਣਗੇ।"