Mandi Gobindgarh News: ਨਿਹੰਗ ਸਿੰਘ ਵਿਆਕਤੀ ਵਲੋਂ ਤਲਵਾਰ ਨਾਲ ਨੌਜਵਾਨ ਉੱਤੇ ਹਮਲਾ ਕਰ ਕੀਤਾ। ਅਤੇ ਉਸਦਾ ਗੁੱਟ ਵੱਡ ਦਿੱਤਾ ਜਦੋਂਕਿ ਦੂਜੇ ਹੱਥ ਉੱਤੇ ਵੀ ਕੱਟ ਲੱਗ ਗਿਆ।
Trending Photos
Mandi Gobindgarh News: ਮੰਡੀ ਗੋਬਿੰਦਗੜ੍ਹ ਦੀ ਮਾਸਟਰ ਕਲੋਨੀ ਅੱਜ ਉਸ ਵੇਲੇ ਸਹਿਮ ਦਾ ਮਾਹੌਲ ਬਣ ਗਿਆ ਜਦੋਂ ਨਿਹੰਗ ਸਿੰਘ ਦਾ ਬਾਣਾ ਪਾਏ ਇੱਕ ਵਿਅਕਤੀ ਨੇ ਨੌਜਵਾਨ 'ਤੇ ਤਲਵਾਰ ਨਾਲ ਹਮਲਾ ਕਰ ਦਿੱਤਾ। ਹਮਲੇ ਦੌਰਾਨ ਨੌਜਵਾਨ ਦਾ ਹੱਥ ਕੱਟ ਦਿੱਤਾ ਗਿਆ ਜਦਕਿ ਦੂਜੇ ਹੱਥ 'ਤੇ ਵੀ ਗੰਭੀਰ ਸੱਟ ਲੱਗੀ ਹੈ। ਜਤਿਨ ਦੀ ਗੰਭੀਰ ਹਾਲਤ ਨੂੰ ਦੇਖਦਿਆਂ ਪਹਿਲਾਂ ਉਸਨੂੰ ਸਿਵਲ ਹਸਪਤਾਲ ਮੰਡੀ ਗੋਬਿੰਦਗੜ੍ਹ ਲਿਜਾਇਆ ਗਿਆ, ਜਿਥੋਂ ਫੌਰੀ ਤੌਰ 'ਤੇ ਸੈਕਟਰ-32, ਚੰਡੀਗੜ੍ਹ ਰੈਫ਼ਰ ਕਰ ਦਿੱਤਾ ਗਿਆ।
ਜਾਣਕਾਰੀ ਅਨੁਸਾਰ ਇਹ ਘਟਨਾ ਇੱਕ ਮਾਮੂਲੀ ਤਕਰਾਰ ਤੋਂ ਸ਼ੁਰੂ ਹੋਈ, ਜੋ ਮਾਰਕਟ ਵਿੱਚ ਹੋਈ। ਵਿਵਾਦ ਵੱਧਣ 'ਤੇ ਨਿਹੰਗ ਬਾਣਾ ਪਾਏ ਵਿਅਕਤੀ ਲਵਲੀ ਨੇ ਤਲਵਾਰ ਨਾਲ ਜਤਿਨ 'ਤੇ ਹਮਲਾ ਕਰ ਦਿੱਤਾ।
ਪੀੜਤ ਦੀ ਮਾਂ ਨੇ ਦੱਸਿਆ, “ਮੇਰਾ ਪੁੱਤ ਰੋਜ਼ਾਨਾ ਦੀ ਤਰ੍ਹਾਂ ਘਰੋਂ ਨਿਕਲਿਆ ਸੀ, ਅਸੀਂ ਸੋਚ ਵੀ ਨਹੀਂ ਸਕਦੇ ਸੀ ਕਿ ਉਸ ਉੱਤੇ ਐਨਾ ਵੱਡਾ ਹਮਲਾ ਹੋ ਜਾਵੇਗਾ। ਸਾਨੂੰ ਇਨਸਾਫ਼ ਚਾਹੀਦਾ ਹੈ।”
ਮੁਹੱਲਾ ਵਾਸੀਆਂ ਨੇ ਵੀ ਦੱਸਿਆ ਕਿ ਲਵਲੀ ਨਿਹੰਗ ਬਾਣੇ ਵਿਚ ਇਲਾਕੇ 'ਚ ਕਾਫੀ ਸਮੇਂ ਤੋਂ ਧਮਕੀਆਂ ਦੇ ਰਿਹਾ ਸੀ ਅਤੇ ਨਸ਼ਿਆਂ ਦੇ ਝੂਠੇ ਦੋਸ਼ ਲਾ ਕੇ ਨੌਜਵਾਨਾਂ ਨੂੰ ਤੰਗ ਕਰਦਾ ਸੀ। ਉਨ੍ਹਾਂ ਦੀ ਮੰਗ ਹੈ ਕਿ ਇਨ੍ਹਾਂ ਵਾਂਗ ਆਤੰਕ ਫੈਲਾਉਣ ਵਾਲਿਆਂ ਨੂੰ ਸਖ਼ਤ ਸਜ਼ਾ ਮਿਲੇ। ਇਲਾਕਾ ਵਾਸੀਆਂ ਨੇ ਐਲਾਨ ਕੀਤਾ ਹੈ ਕਿ ਜੇ ਪੁਲਿਸ ਵੱਲੋਂ ਮਜ਼ਬੂਤ ਕਾਰਵਾਈ ਨਾ ਕੀਤੀ ਗਈ ਤਾਂ ਉਹ ਪ੍ਰਸ਼ਾਸਨ ਦੇ ਖਿਲਾਫ ਪ੍ਰਦਰਸ਼ਨ ਕਰਨਗੇ।
ਸਬ ਇੰਸਪੈਕਟਰ ਧਰਮਪਾਲ ਸਿੰਘ ਨੇ ਕਿਹਾ, “ਪੀੜਤ ਦਾ ਬਿਆਨ ਦਰਜ ਕਰ ਲਿਆ ਗਿਆ ਹੈ ਅਤੇ ਅਸੀਂ ਮਾਮਲੇ ਦੀ ਪੂਰੀ ਜਾਂਚ ਕਰ ਰਹੇ ਹਾਂ। ਮੁਲਜ਼ਮ ਨੂੰ ਜਲਦ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ।”