Mansa News: ਮਾਨਸਾ ਦੇ ਸਰਦੂਲਗੜ੍ਹ ਹਲਕੇ ਦੇ ਵਿੱਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਘੱਗਰ ਦੀ ਪੁੱਲ 'ਤੇ ਬਣੇ ਦੋ ਕਰੋੜ 10 ਲੱਖ ਰੁਪਏ ਦੀ ਲਾਗਤ ਦੇ ਨਾਲ ਨਵੇਂ ਪੁਲ ਦਾ ਉਦਘਾਟਨ ਕੀਤਾ।
Trending Photos
Mansa News: ਸਰਦੂਲਗੜ੍ਹ ਵਿੱਚ ਦੋ ਕਰੋੜ 10 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਬਣੇ ਘੱਗਰ ਪੁਲ ਦਾ ਉਦਘਾਟਨ ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਸਰਦੂਲਗੜ੍ਹ ਹਲਕੇ ਵਿੱਚ ਨਹਿਰੀ ਪਾਣੀ ਦੀ ਸਮੱਸਿਆ ਵੀ ਹੱਲ ਹੋ ਗਈ ਹੈ ਅਤੇ ਲੋਕ ਪੰਜਾਬ ਸਰਕਾਰ ਦੀ ਕਾਰਗੁਜ਼ਾਰੀ ਤੋਂ ਖੁਸ਼ ਹਨ।
ਮਾਨਸਾ ਦੇ ਸਰਦੂਲਗੜ੍ਹ ਹਲਕੇ ਦੇ ਵਿੱਚ ਅੱਜ ਪੰਜਾਬ ਦੇ ਕੈਬਨਿਟ ਮੰਤਰੀ ਬਰਿੰਦਰ ਗੋਇਲ ਵੱਲੋਂ ਦੌਰਾ ਕੀਤਾ ਗਿਆ। ਇਸ ਦੌਰਾਨ ਉਨ੍ਹਾਂ ਵੱਲੋਂ ਘੱਗਰ ਦੀ ਪੁੱਲ 'ਤੇ ਬਣੇ ਦੋ ਕਰੋੜ 10 ਲੱਖ ਰੁਪਏ ਦੀ ਲਾਗਤ ਦੇ ਨਾਲ ਨਵੇਂ ਪੁਲ ਦਾ ਉਦਘਾਟਨ ਕੀਤਾ ਅਤੇ ਪਿੰਡਾਂ ਦੇ ਵਿੱਚ ਬਣੀ ਨਹਿਰੀ ਖਾਲ ਅਤੇ ਮਾਇਨਰ ਦਾ ਵੀ ਉਦਘਾਟਨ ਕੀਤਾ। ਇਸ ਦੌਰਾਨ ਕੈਬਨਟ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਪਿਛਲੇ ਸਮੇਂ ਦੌਰਾਨ ਸਰਦੂਲਗੜ੍ਹ ਵਿੱਚ ਘੱਗਰ ਦੇ ਪੁੱਲ ਦੀ ਡਾਫ ਲੱਗਣ ਦੇ ਕਾਰਨ ਵੱਡੇ ਪੱਧਰ 'ਤੇ ਸਰਦੂਲਗੜ੍ਹ ਅਤੇ ਆਸ- ਪਾਸ ਦੇ ਪਿੰਡਾਂ ਦਾ ਨੁਕਸਾਨ ਹੋਇਆ ਸੀ।
ਜਿਸ ਦੇ ਚਲਦਿਆਂ ਪੰਜਾਬ ਸਰਕਾਰ ਵੱਲੋਂ ਸਰਦੂਲਗੜ੍ਹ ਦੇ ਵਿੱਚ ਦੋ ਕਰੋੜ 10 ਲੱਖ ਰੁਪਏ ਦੀ ਲਾਗਤਾ ਦੇ ਨਾਲ ਬਣਾਏ ਗਏ ਇਸ ਪੁਲ ਦੇ ਕਾਰਨ ਹੁਣ ਪਾਣੀ ਦੀ ਡਾਬ ਨਹੀਂ ਲੱਗੇਗੀ ਅਤੇ ਸਰਦੂਲਗੜ੍ਹ ਦੇ ਵਿੱਚ ਲੋਕਾਂ ਨੂੰ ਇਸ ਸਮੱਸਿਆ ਤੋਂ ਰਾਹਤ ਮਿਲ ਗਈ ਹੈ। ਉਨ੍ਹਾਂ ਇਹ ਵੀ ਕਿਹਾ ਕਿ ਨੇ ਵਿਧਾਇਕ ਗੁਰਪ੍ਰੀਤ ਸਿੰਘ ਬਣਾਂਵਾਲੀ ਵੱਲੋਂ ਵਿਧਾਨ ਸਭਾ ਵਿੱਚ ਆਪਣੇ ਹਲਕੇ ਦੀ ਵੱਡੀ ਸਮੱਸਿਆ ਨੂੰ ਲੈ ਕੇ ਆਵਾਜ਼ ਉਠਾਈ ਜਾਂਦੀ ਰਹੀ ਹੈ।
ਜਿਸ ਦੇ ਤਹਿਤ ਅੱਜ ਸਰਦੂਲਗੜ੍ਹ ਹਲਕੇ ਦੇ ਵਿੱਚ ਲੋਕਾਂ ਨੂੰ ਪਾਣੀ ਦੀ ਸਮੱਸਿਆ ਤੋਂ ਰਾਹਤ ਮਿਲ ਗਈ ਹੈ ਅਤੇ ਸਰਕਾਰ ਨੇ ਇਹ ਯਕੀਨੀ ਬਣਾਇਆ ਹੈ ਕਿ ਨਹਿਰੀ ਪਾਣੀ ਹਰ ਖੇਤ ਤੱਕ ਪਹੁੰਚੇ। ਜਿਸ ਕਾਰਨ ਅੱਜ ਲੰਬੇ ਸਮੇਂ ਤੋਂ ਨਹਿਰੀ ਪਾਣੀ ਦੀ ਉਡੀਕ ਕਰ ਰਹੇ ਕਿਸਾਨਾਂ ਦੇ ਚਿਹਰੇ ਤੇ ਖੁਸ਼ੀ ਦੇਖੀ ਗਈ ਅਤੇ ਉਨ੍ਹਾਂ ਵੱਲੋਂ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ ਗਿਆ।
ਇਸ ਦੌਰਾਨ ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਕੋਲ ਪਾਣੀ ਦੀ ਬਹੁਤ ਘਾਟ ਹੈ। ਪਰ ਪੰਜਾਬ ਇੱਕ ਅੰਨ ਪੈਦਾ ਕਰਨ ਵਾਲਾ ਸੂਬਾ ਹੈ। ਉਨ੍ਹਾਂ ਕੇਂਦਰ ਸਰਕਾਰ ਤੋਂ ਪੰਜਾਬ ਤੇ ਪਾਣੀਆਂ ਲਈ ਨਹਿਰੀ ਖਾਲ ਮੈਨਰ ਅਤੇ ਮੋਗੇ ਲਗਾਉਣ ਦੇ ਲਈ ਕਰੋੜਾਂ ਰੁਪਏ ਦੇ ਫੰਡ ਦੀ ਵੀ ਮੰਗ ਕੀਤੀ।