ਵਿਸਾਖੀ ਦੇ ਤਿਉਹਾਰ ਮੌਕੇ PM ਮੋਦੀ ਅਤੇ CM ਮਾਨ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ
Advertisement
Article Detail0/zeephh/zeephh2715382

ਵਿਸਾਖੀ ਦੇ ਤਿਉਹਾਰ ਮੌਕੇ PM ਮੋਦੀ ਅਤੇ CM ਮਾਨ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ

Vaisakhi 2025: ਸਿੱਖ ਇਤਿਹਾਸ 'ਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਜਾਣਿਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦਾ ਹੈ।  

ਵਿਸਾਖੀ ਦੇ ਤਿਉਹਾਰ ਮੌਕੇ PM ਮੋਦੀ ਅਤੇ CM ਮਾਨ ਸਮੇਤ ਕਈ ਆਗੂਆਂ ਨੇ ਦਿੱਤੀ ਵਧਾਈ

Vaisakhi 2025: ਅੱਜ ਵਿਸਾਖੀ ਦਾ ਤਿਉਹਾਰ ਬੜੀ ਹੀ ਧੂਮਧਾਮ ਨਾਲ ਮਨਾਇਆ ਜਾ ਰਿਹਾ ਹੈ। ਵਿਸਾਖੀ ਪੂਰਵ ਸੰਧਿਆ 'ਤੇ ਮਨਾਇਆ ਜਾਣ ਵਾਲਾ ਉਹ ਤਿਉਹਾਰ ਹੈ ਜੋ ਕਿ ਸੱਭਿਆਚਾਰ, ਇਤਿਹਾਸ ਅਤੇ ਧਰਮ ਨਾਲ ਜੁੜਿਆ ਹੋਇਆ ਹੈ। ਵਿਸਾਖੀ ਪੰਜਾਬ ਅਤੇ ਉੱਤਰੀ ਭਾਰਤ ਦੇ ਹੋਰ ਖੇਤਰਾਂ ਵਿੱਚ ਮਨਾਇਆ ਜਾਣ ਵਾਲਾ ਇੱਕ ਮਹੱਤਵਪੂਰਨ ਵਾਢੀ ਦਾ ਤਿਉਹਾਰ ਹੈ। ਸਿੱਖ ਕੈਲੰਡਰ ਅਨੁਸਾਰ ਨਵੇਂ ਸਾਲ ਦੀ ਸ਼ੁਰੂਆਤ ਨੂੰ ਵੀ ਦਰਸਾਉਂਦੀ ਹੈ।

ਸਿੱਖ ਇਤਿਹਾਸ 'ਚ ਇਸ ਦਿਨ ਨੂੰ ਖਾਲਸੇ ਦੇ ਜਨਮ ਦਿਹਾੜੇ ਵਜੋਂ ਜਾਣਿਆ ਜਾਂਦਾ ਹੈ। 1699 ਦੀ ਵਿਸਾਖੀ ਨੂੰ ਅਨੰਦਪੁਰ ਸਾਹਿਬ ਵਿਖੇ ਦਸਵੇਂ ਗੁਰੂ ਗੋਬਿੰਦ ਸਿੰਘ ਜੀ ਨੇ ਖਾਲਸਾ ਪੰਥ ਦੀ ਸਥਾਪਨਾ ਕੀਤੀ ਸੀ। ਇਸ ਲਈ ਸਮੂਹ ਸਿੱਖ ਭਾਈਚਾਰਾ ਇਸ ਦਿਨ ਨੂੰ ਖਾਲਸਾ ਪੰਥ ਦੇ ਸਾਜਨਾ ਦਿਵਸ ਵਜੋਂ ਮਨਾਉਂਦਾ ਹੈ।  

ਵਿਸਾਖੀ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਲਿਖਿਆ... ਅੱਜ ਖ਼ਾਲਸਾ ਸਾਜਨਾ ਦਿਵਸ ਅਤੇ ਵਿਸਾਖੀ ਮੌਕੇ ਗੁਰੂ ਚਰਨਾਂ 'ਚ ਨਤਮਸਤਕ ਹੋ ਰਹੀਆਂ ਸਮੂਹ ਸੰਗਤਾਂ ਨੂੰ ਲੱਖ-ਲੱਖ ਵਧਾਈਆਂ।

 ਪ੍ਰਧਾਨ ਮੰਤਰੀ ਮੋਦੀ ਨੇ ਵੀ ਸਾਰੇ ਦੇਸ਼ ਵਾਸੀਆਂ ਨੂੰ ਵਿਸਾਖੀ ਦੀਆਂ ਮੁਬਾਰਕਾਂ ਦਿੱਤੀਆਂ।

ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਖਾਲਸਾ ਪੰਥ' ਦੇ ਸਾਜਨਾ ਦਿਵਸ ਅਤੇ ਵਿਸਾਖੀ ਦੇ ਤਿਉਹਾਰ ਵਧਾਈਆਂ ਦਿੱਤੀਆਂ।

ਸ਼੍ਰੋਮਣੀ ਅਕਾਲੀ ਦਲ ਦੇ ਨਵੇਂ ਬਣੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਵੀ ਵਿਸਾਖੀ ਦੇ ਤਿਉਹਾਰ ਦੀਆਂ ਸਭ ਨੂੰ ਮੁਬਾਰਕਬਾਦ ਦਿੱਤੀ।

 

Trending news

;