Amritsar Fire News: ਪੇਂਟ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਝੁਲਸਣ ਕਾਰਨ ਦੋ ਦੀ ਮੌਤ
Advertisement
Article Detail0/zeephh/zeephh2792046

Amritsar Fire News: ਪੇਂਟ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਝੁਲਸਣ ਕਾਰਨ ਦੋ ਦੀ ਮੌਤ

Amritsar Fire News: ਅੰਮ੍ਰਿਤਸਰ ਦੇ ਅਣਗੜ੍ਹ ਵਿੱਚ ਇੱਕ ਪੇਂਟ ਫੈਕਟਰੀ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ।

Amritsar Fire News: ਪੇਂਟ ਫੈਕਟਰੀ ਵਿੱਚ ਲੱਗੀ ਭਿਆਨਕ ਅੱਗ, ਝੁਲਸਣ ਕਾਰਨ ਦੋ ਦੀ ਮੌਤ

Amritsar Fire News: ਅੰਮ੍ਰਿਤਸਰ ਦੇ ਅਣਗੜ੍ਹ ਵਿੱਚ ਇੱਕ ਪੇਂਟ ਫੈਕਟਰੀ ਵਿੱਚ ਅੱਜ ਸ਼ਾਰਟ ਸਰਕਟ ਕਾਰਨ ਅੱਗ ਲੱਗ ਗਈ। ਅੱਗ ਲੱਗਣ ਦੀ ਖ਼ਬਰ ਮਿਲਦੇ ਹੀ ਅੰਮ੍ਰਿਤਸਰ ਫਾਇਰ ਵਿਭਾਗ ਮੌਕੇ 'ਤੇ ਪਹੁੰਚ ਗਿਆ ਅਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੇ ਵੀ ਮੌਕੇ 'ਤੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਅੱਗ ਲੱਗਣ ਕਾਰਨ 2 ਲੋਕਾਂ ਦੀ ਮੌਤ ਹੋਣ ਦੀ ਖ਼ਬਰ ਹੈ ਅਤੇ ਇੱਕ ਨੌਜਵਾਨ ਨੂੰ ਗੰਭੀਰ ਹਾਲਤ ਵਿੱਚ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।

 ਫੈਕਟਰੀ ਅੰਦਰ ਮੌਜੂਦ ਕੈਮੀਕਲ ਅਤੇ ਪੇਂਟ ਦੇ ਕਾਰਨ ਅੱਗ ਨੇ ਤੇਜ਼ੀ ਨਾਲ ਭਿਆਨਕ ਰੂਪ ਧਾਰ ਲਿਆ। ਅੱਗ ਲੱਗਣ ਕਾਰਨ ਫੈਕਟਰੀ ਅੰਦਰ ਮੌਜੂਦ ਦੋ ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ, ਹਾਲਾਂਕਿ ਅਧਿਕਾਰਕ ਪੁਸ਼ਟੀ ਅਜੇ ਤੱਕ ਨਹੀਂ ਹੋਈ। ਫੈਕਟਰੀ ਦੇ ਅੰਦਰ ਮਜ਼ਦੂਰ ਕੰਮ ਕਰ ਰਹੇ ਸਨ। ਅੱਗ ਲੱਗਣ ਨਾਲ ਤਿੰਨ ਲੋਕ ਮੌਕੇ 'ਤੇ ਹੀ ਆਪਣੀ ਲਪੇਟ ਵਿੱਚ ਆ ਗਏ। ਦੋ ਦੀ ਮੌਕੇ 'ਤੇ ਹੀ ਮੌਤ ਹੋ ਗਈ ਜਦੋਂ ਕਿ ਇੱਕ ਗੰਭੀਰ ਰੂਪ ਵਿੱਚ ਝੁਲਸ ਗਿਆ।

ਉਸਨੂੰ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ। ਫਿਲਹਾਲ ਅੱਗ ਲੱਗਣ ਦੇ ਕਾਰਨ ਦਾ ਪਤਾ ਨਹੀਂ ਲੱਗ ਸਕਿਆ। ਫਾਇਰ ਵਿਭਾਗ ਨੂੰ ਜਾਣਕਾਰੀ ਮਿਲਦਿਆਂ ਹੀ ਮੌਕੇ 'ਤੇ ਲਗਭਗ 10 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਭੇਜੀਆਂ ਗਈਆਂ। ਫਾਇਰ ਬ੍ਰਿਗੇਡ ਕਰਮਚਾਰੀ ਤੇ ਪੁਲਿਸ ਅਧਿਕਾਰੀ ਮੌਕੇ 'ਤੇ ਮੌਜੂਦ ਹਨ ਤੇ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ।

ਇਹ ਵੀ ਪੜ੍ਹੋ : Sukhdev Singh Dhindsa: ਸੁਖਦੇਵ ਸਿੰਘ ਢੀਂਡਸਾ ਨਮਿੱਤ ਪਾਠ ਦੇ ਭੋਗ ਪਾਏ; ਸਿਆਸੀ ਸ਼ਖ਼ਸੀਅਤਾਂ ਨੇ ਸ਼ਰਧਾਂਜਲੀ ਕੀਤੀ ਭੇਟ

ਐਡੀਸੀ ਮੇਜਰ ਅਮਿਤ ਸਰੀਨ ਨੇ ਮੀਡੀਆ ਨਾਲ ਗੱਲ ਕਰਦਿਆਂ ਦੱਸਿਆ ਕਿ ਫੈਕਟਰੀ ਅੰਦਰ ਕੈਮੀਕਲ ਹੋਣ ਕਰਕੇ ਅੱਗ ਨੇ ਭਿਆਨਕ ਰੂਪ ਲੈ ਲਿਆ। ਉਨ੍ਹਾਂ ਕਿਹਾ ਕਿ ਅੱਗ 'ਤੇ ਕਾਬੂ ਪਾਉਣ ਤੋਂ ਬਾਅਦ ਜਾਂਚ ਕਰਕੇ ਅਸਲ ਕਾਰਨ ਦੀ ਪੜਤਾਲ ਕੀਤੀ ਜਾਵੇਗੀ। ਕਾਬਿਲੇਗੌਰ ਹੈ ਕਿ ਅੱਗ ਲੱਗਣ ਨਾਲ ਫੈਕਟਰੀ 'ਚ ਧਮਾਕਿਆਂ ਦੀ ਆਵਾਜ਼ ਵੀ ਸੁਣੀ ਗਈ ਜਿਸ ਕਾਰਨ ਆਲੇ ਦੁਆਲੇ ਦੇ ਲੋਕਾਂ 'ਚ ਸਹਿਮ ਦਾ ਮਾਹੌਲ ਬਣ ਗਿਆ। ਪੁਲਿਸ ਵੱਲੋਂ ਐਬੂਲੈਂਸ ਮੰਗਵਾਈ ਗਈ ਅਤੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : Kapurthala Loot News: ਚੌਂਕੀਦਾਰ ਨੂੰ ਬੰਧਕ ਬਣਾ ਕੇ ਸੁਨਿਆਰੇ ਦੀ ਦੁਕਾਨ ਲੁੱਟੀ; ਲੱਖਾਂ ਦੇ ਗਹਿਣੇ ਚੋਰੀ

 

TAGS

Trending news

;