ਕਿਸਾਨ ਜੱਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ
Advertisement
Article Detail0/zeephh/zeephh2667997

ਕਿਸਾਨ ਜੱਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ

Meeting between Farmer Unions and Punjab government: ਕਿਸਾਨ ਸੂਬੇ ਦੀ ਖੇਤੀ ਨੀਤੀ ਨੂੰ ਲਾਗੂ ਕਰਨ, ਬਾਸਮਤੀ, ਮੱਕੀ, ਮੂੰਗੀ, ਆਲੂ ਸਮੇਤ ਛੇ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਕਰਨ, ਕਰਜ਼ੇ ਦੇ ਹੱਲ ਲਈ ਕਾਨੂੰਨ ਬਣਾਉਣ, ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ।

ਕਿਸਾਨ ਜੱਥੇਬੰਦੀਆਂ ਅਤੇ ਪੰਜਾਬ ਸਰਕਾਰ ਵਿਚਾਲੇ ਮੀਟਿੰਗ ਰਹੀ ਬੇਸਿੱਟਾ

Meeting between Farmer Unions and Punjab government: ਕਿਸਾਨ ਆਗੂਆਂ ਦੇ ਵੱਲੋਂ ਮੀਟਿੰਗ ਖਤਮ ਹੋਣ ਤੋਂ ਬਾਅਦ ਮੀਡੀਆ ਨੂੰ ਜਾਣਕਾਰੀ ਦਿੱਤੀ ਕਿ ਮੀਟਿੰਗ ਵਿੱਚ ਸਾਡੀਆਂ ਅੱਧੀਆਂ ਮੰਗਾਂ ਨੂੰ ਲੈ ਕੇ ਚਰਚਾ ਹੋਈ। ਜਿਸ ਤੋਂ ਬਾਅਦ ਮੁੱਖ ਮੰਤਰੀ ਮਾਨ ਵੱਲੋਂ ਮੀਟਿੰਗ ਚੋਂ ਵਾਕ ਆਊਟ ਕਰ ਦਿੱਤਾ ਗਿਆ। ਇਸ ਦੇ ਨਾਲ ਹੀ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਮੁੱਖ ਮੰਤਰੀ ਮਾਨ ਨੇ ਸਾਨੂੰ ਕਿਹਾ ਜੋ ਕਰਨਾ ਕਰ ਲਵੋ। 

ਮੀਟਿੰਗ ਤੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਐਕਸ 'ਤੇ ਪੋਸਟ ਕਰਦਿਆਂ ਲਿਖਿਆ ਕਿ...ਅੱਜ ਪੰਜਾਬ ਭਵਨ ਵਿਖੇ ਹੋਈ ਮੀਟਿੰਗ ਵਿੱਚ ਮੈਂ ਕਿਸਾਨ ਜਥੇਬੰਦੀਆਂ ਦੇ ਸਾਰੇ ਸਤਿਕਾਰਯੋਗ ਆਗੂਆਂ ਨੂੰ ਅਪੀਲ ਕੀਤੀ ਕਿ ਚੱਕਾ ਜਾਮ ਕਰਨਾ, ਸੜਕਾਂ ਤੇ ਰੇਲਾਂ ਰੋਕਣੀਆਂ ਜਾਂ ਪੰਜਾਬ ਬੰਦ ਕਰਨਾ, ਕਿਸੇ ਮਸਲੇ ਦਾ ਹੱਲ ਨਹੀਂ ਹੈ। ਇਹਨਾਂ ਸਭ ਨਾਲ ਆਮ ਲੋਕਾਂ ਨੂੰ ਖੱਜਲ ਖੁਆਰ ਹੋਣਾ ਪੈਂਦਾ ਹੈ। ਸਮਾਜ ਦੇ ਬਾਕੀ ਵਰਗਾਂ ਦੇ ਕੰਮਾਂ ਅਤੇ ਕਾਰੋਬਾਰਾਂ 'ਤੇ ਵੀ ਬਹੁਤ ਅਸਰ ਪੈਂਦਾ ਹੈ, ਇਸਦਾ ਵੀ ਆਪਾਂ ਖਿਆਲ ਕਰੀਏ।

ਦੱਸ ਦਈਏ ਕਿ ਸੰਯੁਕਤ ਕਿਸਾਨ ਮੋਰਚੇ ਦੀ ਅਗਵਾਈ ਹੇਠਾਂ ਕਿਸਾਨਾਂ ਨੇ 5 ਮਾਰਚ ਤੋਂ ਚੰਡੀਗੜ੍ਹ ਵਿੱਚ ਧਰਨਾ ਦੇਣ ਦਾ ਐਲਾਨ ਕੀਤਾ ਹੈ। ਕਿਸਾਨਾਂ ਦੀ ਇੱਕ ਵੱਡੀ ਮੰਗ ਹੈ ਜੋ ਖਰੜਾ ਕੇਂਦਰ ਸਰਕਾਰ ਨੇ ਖੇਤੀਬਾੜੀ ਮੰਡੀਕਰਨ ਉੱਤੇ ਜਾਰੀ ਕੀਤਾ ਹੈ, ਪੰਜਾਬ ਸਰਕਾਰ ਇਸ ਖਿਲਾਫ ਵਿਧਾਨ ਸਭਾ ਵਿੱਚ ਮਤਾ ਪਾਸ ਕਰਕੇ ਇਸਨੂੰ ਰੱਦ ਕਰੇ।

ਕਿਸਾਨ ਆਗੂਆਂ ਨੇ ਕਿਹਾ 2 ਸਾਲ ਪਹਿਲਾਂ 19 ਦਸੰਬਰ 2023 ਨੂੰ ਮੁੱਖ ਮੰਤਰੀ ਪੰਜਾਬ ਦੇ ਨਾਲ ਸਾਡਾ ਇੱਕ ਲਿਖਤੀ ਸਮਝੌਤਾ ਹੋਇਆ ਸੀ। ਜਿਸ ਵਿੱਚ ਕਿਸਾਨਾਂ ਦੀਆਂ 12 ਮੰਗਾਂ ਸੀ, ਉਨ੍ਹਾਂ ਉਪਰ ਇੱਕ ਵਾਰ ਵੀ ਵਿਚਾਰ ਨਹੀਂ ਕੀਤਾ ਗਿਆ ਅਤੇ ਨਾ ਹੀ ਹੱਲ ਕੀਤਾ ਗਿਆ। ਕਿਸਾਨ ਆਗੂਆਂ ਨੇ ਕਿਹਾ ਕਿ 2 ਸਾਲ ਤੋਂ ਵੱਧ ਦਾ ਸਮਾਂ ਹੋ ਚੁੱਕਿਆ ਹੈ, ਪਰ ਮੰਗਾਂ ਲਾਗੂ ਨਹੀਂ ਹੋਈਆਂ। ਕਿਸਾਨ ਆਗੂਆਂ ਨੇ ਕਿਹਾ ਕਿ 12 ਮੰਗਾਂ ਮੁੜ ਤੋਂ ਸਰਕਾਰ ਨੂੰ ਭੇਜ ਵੀ ਦਿੱਤੀਆਂ ਹਨ। ਉਨ੍ਹਾਂ ਕਿਹਾ ਕਿ ਸਰਕਾਰ ਇੰਨ੍ਹਾਂ ਮੰਗਾਂ ਨੂੰ ਤੁਰੰਤ ਲਾਗੂ ਕਰੇ ਨਹੀਂ ਤਾਂ ਸਾਡੀ ਪੂਰੀ ਤਿਆਰੀ ਹੈ। ਅਸੀਂ ਪੰਜ ਮਾਰਚ ਨੂੰ ਪੂਰੀ ਤਿਆਰੀ ਦੇ ਨਾਲ ਲੰਮੇ ਮੋਰਚੇ ਦੇ ਤਹਿਤ ਇੱਥੇ ਚੰਡੀਗੜ੍ਹ ਦੇ ਵਿੱਚ ਪ੍ਰਵੇਸ਼ ਕਰਾਂਗੇ।

ਕਿਸਾਨਾਂ ਦੀਆਂ ਮੁੱਖ ਮੰਗਾਂ

ਕਿਸਾਨ ਸੂਬੇ ਦੀ ਖੇਤੀ ਨੀਤੀ ਨੂੰ ਲਾਗੂ ਕਰਨ, ਬਾਸਮਤੀ, ਮੱਕੀ, ਮੂੰਗੀ, ਆਲੂ ਸਮੇਤ ਛੇ ਫ਼ਸਲਾਂ ਦੀ ਘੱਟੋ-ਘੱਟ ਸਮਰਥਨ ਮੁੱਲ 'ਤੇ ਖ਼ਰੀਦ ਕਰਨ, ਕਰਜ਼ੇ ਦੇ ਹੱਲ ਲਈ ਕਾਨੂੰਨ ਬਣਾਉਣ, ਹਰ ਖੇਤ ਨੂੰ ਨਹਿਰੀ ਪਾਣੀ ਮੁਹੱਈਆ ਕਰਵਾਉਣ ਅਤੇ ਗੰਨੇ ਦੇ ਬਕਾਏ ਦੀ ਅਦਾਇਗੀ ਦੀ ਮੰਗ ਕਰ ਰਹੇ ਹਨ।

TAGS

Trending news

;