Panj Singh Sahib Meeting: ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ।
Trending Photos
Panj Singh Sahib Meeting: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਦੇ ਪਰਿਵਾਰਕ ਮੈਂਬਰ ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ਦੇ ਕਾਰਨ ਮਿਤੀ 01 ਅਗਸਤ 2025 ਨੂੰ ਹੋਣ ਵਾਲੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਫਿਲਹਾਲ ਮੁਲਤਵੀ ਕੀਤੀ ਗਈ ਹੈ। ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਇੰਚਾਰਜ ਬਗੀਚਾ ਜਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜ ਸਿੰਘ ਸਾਹਿਬਾਨ ਦੀ ਹੋਣ ਵਾਲੀ ਇਕੱਤਰਤਾ ਦਾ ਅਗਲਾ ਸਮਾਂ ਅਤੇ ਮਿਤੀ ਤੈਅ ਹੋਣ ਉਪਰੰਤ ਜਾਣਕਾਰੀ ਸਾਂਝੀ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਜੋ ਮਿਤੀ 01 ਅਗਸਤ 2025 ਦੀ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਵਿੱਚ ਪੰਜਾਬ ਸਰਕਾਰ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਅਤੇ ਭਾਸ਼ਾ ਵਿਭਾਗ ਪੰਜਾਬ ਦੇ ਡਾਇਰੈਕਟਰ ਸਵੰਤ ਸਿੰਘ ਨੂੰ ਤਲਬ ਕੀਤਾ ਗਿਆ ਹੈ, ਉਸ ਸਬੰਧੀ ਵੀ ਅਗਲਾ ਸਮਾਂ ਅਤੇ ਮਿਤੀ ਤੈਅ ਕਰਕੇ ਸਬੰਧਤਾਂ ਨੂੰ ਭੇਜੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਭਾਈ ਟੇਕ ਸਿੰਘ ਨਾਲ ਅੱਜ ਮਿਤੀ 29 ਤੋਂ 31 ਜੁਲਾਈ ਤੱਕ ਤਿੰਨ ਦਿਨਾਂ ਦਾ ਦੌਰਾ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਅਤੇ ਸਬੰਧਤ ਗੁਰਧਾਮਾਂ ਵਿਖੇ ਨਤਮਸਤਕ ਹੋਣ ਦਾ ਰੱਖਿਆ ਹੋਇਆ ਸੀ, ਉਹ ਵੀ ਫਿਲਹਾਲ ਮੁਲਤਵੀ ਕੀਤਾ ਗਿਆ ਹੈ।
ਕਾਬਿਲੇਗੌਰ ਹੈ ਕਿ ਬੀਤੇ ਦਿਨ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਹੋਈ ਸੀ। ਇਸ ਮੀਟਿੰਗ ਉਤੇ ਵੱਖ-ਵੱਖ ਪੰਥਕ ਮੁੱਦਿਆਂ ਉਤੇ ਵਿਚਾਰਾਂ ਹੋਈਆਂ ਸਨ। ਐਡਵੋਕੇਟ ਧਾਮੀ ਨੇ ਕਿਹਾ ਕਿ ਸ੍ਰੀ ਨਾਨਕ ਦੇਵ ਜੀ ਦੇ 550ਵੇਂ ਪ੍ਰਕਾਸ਼ ਪੁਰਬ ਮੌਕੇ ਬੰਦੀ ਸਿੰਘਾਂ ਦੀ ਰਿਹਾਈ ਤੇ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰਕੈਦ ਵਿੱਚ ਤਬਦੀਲ ਕਰਨ ਨੂੰ ਲੈ ਕੇ ਵਿਚਾਰ ਵਟਾਂਦਰਾ ਕੀਤਾ ਗਿਆ, ਜਿਸ ਵਿੱਚ ਸਾਹਮਣੇ ਆਇਆ ਕਿ ਪ੍ਰਧਾਨ ਮੰਤਰੀ ਅਤੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਅਪੀਲ ਕੀਤੀ ਜਾਂਦੀ ਹੈ ਕਿ 2019 ਵਾਲੀ ਨੋਟੀਫਿਕੇਸ਼ਨ ਜਾਰੀ ਕੀਤੀ ਜਾਵੇ ਕਿਉਂਕਿ ਕੇਂਦਰ ਸਰਕਾਰ ਵੱਲੋਂ ਇਹ ਐਲਾਨ ਕੀਤਾ ਗਿਆ ਸੀ। ਸਰਕਾਰ ਆਪਣਾ ਵਾਅਦਾ ਪੂਰਾ ਕਰੇ।
ਇਹ ਵੀ ਪੜ੍ਹੋ : Punjab Weather: ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਵਰ੍ਹਨਗੇ ਬੱਦਲ; ਸੂਬੇ ਭਰ ਵਿੱਚ ਬੱਦਲਵਾਈ ਦੀ ਭਵਿੱਖਬਾਣੀ