Mansa News: ਭਾਰਤ ਪਾਕਿਸਤਾਨ ਦੇ ਵਿਚਕਾਰ ਚੱਲ ਰਹੀ ਜੰਗ ਦੌਰਾਨ ਪਾਕਿਸਤਾਨ ਵੱਲੋਂ ਕਾਇਰਾਨਾ ਹਮਲਾ ਕਰਦੇ ਹੋਏ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਹੈ।
Trending Photos
Mansa News: ਭਾਰਤ ਪਾਕਿਸਤਾਨ ਦੇ ਵਿਚਕਾਰ ਚੱਲ ਰਹੀ ਜੰਗ ਦੌਰਾਨ ਪਾਕਿਸਤਾਨ ਵੱਲੋਂ ਕਾਇਰਾਨਾ ਹਮਲਾ ਕਰਦੇ ਹੋਏ ਭਾਰਤ ਦੇ ਰਿਹਾਇਸ਼ੀ ਇਲਾਕਿਆਂ ਨੂੰ ਆਪਣਾ ਨਿਸ਼ਾਨਾ ਬਣਾਇਆ ਜਾ ਰਿਹਾ ਜਿੱਥੇ ਪਾਕਿਸਤਾਨ ਵੱਲੋਂ ਲਗਾਤਾਰ ਭਾਰਤ ਉਤੇ ਡਰੋਨ ਨਾਲ ਹਮਲਾ ਕੀਤਾ ਜਾ ਰਿਹਾ ਤੇ ਨਾਲ ਹੀ ਮਿਜ਼ਾਇਲ ਵੀ ਦਾਗੀ ਜਾ ਰਹੀ ਹੈ ਤਾਂ ਭਾਰਤੀ ਫੌਜ ਵੱਲੋਂ ਪਾਕਿਸਤਾਨ ਦੇ ਮਨਸੂਬਿਆਂ ਨੂੰ ਹਵਾ ਦੇ ਵਿੱਚ ਹੀ ਖਤਮ ਕੀਤਾ ਜਾ ਰਿਹਾ।
ਦੇਰ ਰਾਤ ਮਾਨਸਾ ਜ਼ਿਲ੍ਹੇ ਦੇ ਪਿੰਡ ਮੱਲ ਸਿੰਘ ਵਾਲਾ ਵਿੱਚ ਪਾਕਿਸਤਾਨ ਵੱਲੋਂ ਦਾਗੀ ਗਈ ਸੀ। ਮਿਜ਼ਾਇਲ ਜ਼ਿਲੇ ਦੇ ਪਿੰਡ ਮੱਲ ਸਿੰਘ ਵਾਲਾ ਦੇ ਖੇਤਾਂ ਵਿੱਚ ਰਾਤੀ 2 ਵਜੇ ਦੇ ਕਰੀਬ ਡਿੱਗੀ ਹੈ ਜਿਸ ਤੋਂ ਬਾਅਦ ਬਲਾਸਟ ਹੋਣ ਦੀ ਪਿੰਡ ਵਾਸੀਆਂ ਨੂੰ ਭਿਣਕ ਲੱਗਦਿਆਂ ਹੀ ਪੁਲਿਸ ਨੂੰ ਸੂਚਿਤ ਕੀਤਾ ਗਿਆ ਜਿਸ ਤੋਂ ਬਾਅਦ ਦੇਰ ਰਾਤ ਤੋਂ ਹੀ ਪੁਲਿਸ ਦੀਆਂ ਟੀਮਾਂ ਮੌਕੇ ਉਤੇ ਮੌਜੂਦ ਹਨ ਅਤੇ ਕਿਸੇ ਵੀ ਵਿਅਕਤੀ ਨੂੰ ਅੱਗੇ ਨਹੀਂ ਜਾਣ ਦਿੱਤਾ ਜਾ ਰਿਹਾ।
ਫਿਲਹਾਲ ਪੁਲਿਸ ਦੇ ਅਧਿਕਾਰੀਆਂ ਵੱਲੋਂ ਭਾਰਤੀ ਫੌਜ ਦੇ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਹੈ ਜਿਸ ਤੋਂ ਬਾਅਦ ਭਾਰਤੀ ਫੌਜ ਦੀ ਟੀਮ ਵੱਲੋਂ ਆ ਕੇ ਇਸ ਜਗ੍ਹਾ ਦਾ ਮੁਆਇਨਾ ਕੀਤਾ ਜਾਵੇਗਾ ਅਤੇ ਇਸ ਮਿਜ਼ਾਇਲ ਦੇ ਪਾਰਟਸ ਨੂੰ ਇਕੱਠਾ ਕੀਤਾ ਜਾਵੇਗਾ।
ਇਸ ਦੀ ਸੂਚਨਾ ਮਿਲਦੇ ਹੀ ਪੁਲਿਸ ਤੇ ਪ੍ਰਸ਼ਾਸਨ ਘਟਨਾ ਸਥਾਨ 'ਤੇ ਪੁੱਜਿਆ। ਪ੍ਰਸ਼ਾਸਨ ਨੇ ਅਧਿਕਾਰਤ ਤੌਰ 'ਤੇ ਇਸ ਬਾਰੇ ਕੋਈ ਜਾਣਕਾਰੀ ਨਹੀਂ ਦਿੱਤੀ ਪਰ ਮੰਨਿਆ ਜਾ ਰਿਹਾ ਹੈ ਕਿ ਪਾਕਿਸਤਾਨ ਵੱਲੋਂ ਇਹ ਮਿਜ਼ਾਈਲ ਨੁਮਾ ਚੀਜ਼ ਇੱਥੇ ਦਾਗੀ ਗਈ ਹੈ। ਇਸ ਨੂੰ ਲੈ ਕੇ ਪਿੰਡ 'ਚ ਸਹਿਮ ਦਾ ਮਾਹੌਲ ਹੈ। ਪਿੰਡ ਮੱਲ ਸਿੰਘ ਵਾਲਾ ਦੇ ਸਰਪੰਚ ਜਸਪਾਲ ਸਿੰਘ ਤੇ ਸਾਬਕਾ ਪੰਚ ਦਰਸ਼ਨ ਸਿੰਘ ਨੇ ਦੱਸਿਆ ਕਿ ਸ਼ੁੱਕਰਵਾਰ ਦੀ ਰਾਤ ਕਰੀਬ ਸਵਾ 2 ਵਜੇ ਪਿੰਡ 'ਚ ਇਕਦਮ ਰੌਸ਼ਨੀ ਹੋਈ।
ਦੇਖਦੇ ਹੀ ਦੇਖਦੇ ਪਿੰਡ ਦੇ ਬਾਹਰ ਖੇਤਾਂ 'ਚ ਧਮਾਕਾ ਹੋਇਆ ਤੇ ਅੱਗ ਦੇ ਭਾਂਬੜ ਨਿਕਲ ਆਏ। ਉੱਥੇ ਪਈ ਤੂੜੀ ਨੂੰ ਅੱਗ ਲੱਗ ਗਈ ਤੇ ਕਰੀਬ 5 ਫੁੱਟ ਤੱਕ ਡੂੰਘਾ ਟੋਆ ਪੁੱਟਿਆ ਗਿਆ। ਉਨ੍ਹਾਂ ਦੱਸਿਆ ਕਿ ਦੇਖਣ 'ਚ ਇਹ ਕੋਈ ਮਿਜ਼ਾਈਲ ਨੁਮਾ ਚੀਜ਼ ਜਾਪਦੀ ਹੈ, ਜਿਸ ਨੇ ਭਾਰੀ ਤਬਾਹੀ ਮਚਾਈ।