Morinda News: ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਊਂਸੀਪਲ ਕੌਂਸਲ ਮੋਰਿੰਡਾ ਦੇ ਈਓ ਦੀ ਬਦਲੀ ਕਰ ਦਿੱਤੀ ਗਈ।
Trending Photos
Morinda News: ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ਮਿਊਂਸੀਪਲ ਕੌਂਸਲ ਦੀ ਅਫਸਰਾਂ ਦੀ ਮਾੜੀ ਕਾਰਗੁਜ਼ਾਰੀ ਨੂੰ ਵੇਖਣ ਤੋਂ ਬਾਅਦ ਅੱਜ ਪੰਜਾਬ ਸਰਕਾਰ ਦੇ ਸਥਾਨਕ ਸਰਕਾਰਾਂ ਦੇ ਮੰਤਰੀ ਡਾ. ਰਵਜੋਤ ਸਿੰਘ ਵੱਲੋਂ ਮਿਊਂਸੀਪਲ ਕੌਂਸਲ ਮੋਰਿੰਡਾ ਦੇ ਈਓ ਦੀ ਤੁਰੰਤ ਬਦਲੀ ਕਰ ਦਿੱਤੀ ਗਈ। ਮੋਰਿੰਡਾ ਨਗਰ ਕੌਂਸਲ ਦੇ ਜੇਈ ਤੇ ਸੈਨਟਰੀ ਇੰਸਪੈਕਟਰ ਨੂੰ ਤੁਰੰਤ ਸਸਪੈਂਡ ਕਰ ਦਿੱਤਾ ਗਿਆ।
ਜ਼ਿਕਰਯੋਗ ਹੈ ਕਿ ਇਨ੍ਹਾਂ ਅਫਸਰਾਂ ਖਿਲਾਫ਼ ਸ਼ਿਕਾਇਤਾਂ ਮਿਲਣ ਤੋਂ ਬਾਅਦ ਅੱਜ ਅਚਾਨਕ ਸਵੇਰੇ ਸਥਾਨਕ ਸਰਕਾਰਾਂ ਦੇ ਮੰਤਰੀ ਡਾਕਟਰ ਰਵਜੋਤ ਸਿੰਘ ਵੱਲੋਂ ਮੋਰਿੰਡਾ ਸ਼ਹਿਰ ਦਾ ਦਾ ਦੌਰਾ ਕੀਤਾ ਗਿਆ ਅਤੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ ਚੰਨੀ ਨੂੰ ਨਾਲ ਲੈ ਕੇ ਮੋਰਿੰਡਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੀਵਰੇਜ ਡਰੇਨੇਜ਼ ਅਤੇ ਸਾਫ ਸਫਾਈ ਦੇ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ।
ਮੰਤਰੀ ਵੱਲੋਂ ਮੌਕੇ ਉਤੇ ਵੇਖਿਆ ਗਿਆ ਕਿ ਮੋਰਿੰਡਾ ਸ਼ਹਿਰ ਵਿੱਚ ਸਾਰੀਆਂ ਹੀ ਸਹੂਲਤਾਂ ਦਾ ਬੜਾ ਹੀ ਮਾੜਾ ਹਾਲ ਹੈ ਅਤੇ ਸਥਾਨਕ ਲੋਕ ਵੀ ਮੰਤਰੀ ਕੋਲ ਆਪਣੀਆਂ ਸ਼ਿਕਾਇਤਾਂ ਲੈ ਕੇ ਪਹੁੰਚ ਗਏ। ਐਕਸ਼ਨ ਵਿੱਚ ਆਏ ਮੰਤਰੀ ਵੱਲੋਂ ਤੁਰੰਤ ਨਗਰ ਕੌਂਸਲ ਮੋਰਿੰਡਾ ਦੇ ਈਓ ਦਾ ਤਬਾਦਲਾ ਕੀਤਾ ਗਿਆ ਅਤੇ ਨਗਰ ਕੌਂਸਲ ਮੋਰਿੰਡਾ ਦੇ ਜੇਈ ਅਤੇ ਸੈਨੇਟਰੀ ਇੰਸਪੈਕਟਰ ਨੂੰ ਤੁਰੰਤ ਸਸਪੈਂਡ ਦੇ ਆਰਡਰ ਫੜਾ ਦਿੱਤੇ ਗਏ।
ਇਹ ਵੀ ਪੜ੍ਹੋ : Amritsar Firing: ਜੇਈ ਨੇ ਗੱਡੀ ਹਟਾਉਣ ਨੂੰ ਲੈ ਕੇ ਬਹਿਸ ਮਗਰੋਂ ਚਲਾਈ ਗੋਲੀ, ਇੱਕ ਨੌਜਵਾਨ ਦੀ ਮੌਤ, ਦੋ ਜ਼ਖ਼ਮੀ
ਇਸ ਮੌਕੇ ਡਾਕਟਰ ਰਵਜੋਤ ਸਿੰਘ ਵੱਲੋਂ ਦੱਸਿਆ ਗਿਆ ਕਿ ਅਧਿਕਾਰੀਆਂ ਨੂੰ ਜਿਹੜੇ ਲੋਕਾਂ ਦੀ ਸੇਵਾ ਲਈ ਤੈਨਾਤ ਕੀਤੇ ਗਏ ਹਨ ਜੇਕਰ ਉਹ ਆਪਣੀ ਡਿਊਟੀ ਵਿੱਚ ਲਾਪਰਵਾਹੀ ਵਰਤਦੇ ਹਨ ਤਾਂ ਉਨ੍ਹਾਂ ਖਿਲਾਫ ਇਹੋ ਜਿਹਾ ਐਕਸ਼ਨ ਸਰਕਾਰ ਕਰਦੀ ਰਹੇਗੀ। ਮੰਤਰੀ ਵੱਲੋਂ ਵਿਸ਼ਵਾਸ ਦਵਾਇਆ ਗਿਆ ਕਿ ਮੋਰਿੰਡਾ ਸ਼ਹਿਰ ਵਾਸੀਆਂ ਨੂੰ ਭਵਿੱਖ ਵਿੱਚ ਕੋਈ ਪਰੇਸ਼ਾਨੀ ਨਹੀਂ ਹੋਵੇਗੀ ਅਤੇ ਇੱਕ ਮਹੀਨੇ ਬਾਅਦ ਮੰਤਰੀ ਵੱਲੋਂ ਮੋਰਿੰਡਾ ਸ਼ਹਿਰ ਦੀ ਦੁਬਾਰਾ ਦੌਰਾ ਕੀਤਾ ਜਾਵੇਗਾ।
ਡਾਕਟਰ ਰਵਜੋਤ ਸਿੰਘ ਨੇ ਅੱਜ ਸਵੇਰੇ ਮੋਰਿੰਡਾ ਸ਼ਹਿਰ ਦਾ ਅਚਾਨਕ ਦੌਰਾ ਕੀਤਾ ਅਤੇ ਸ਼ਹਿਰ ਵਿੱਚ ਆਉਂਦਿਆਂ ਹੀ ਬਿਨਾਂ ਰੁਕੇ ਸ਼ਹਿਰ ਦੇ ਵੱਖ ਵੱਖ ਹਿੱਸਿਆਂ ਵਿੱਚ ਸੀਵਰੇਜ ਅਤੇ ਸਫਾਈ ਪ੍ਰਬੰਧਾਂ ਦਾ ਜਾਇਜ਼ਾ ਲੈਣਾ ਸ਼ੁਰੂ ਕਰ ਦਿੱਤਾ। ਇਸ ਮੌਕੇ ''ਤੇ ਬਹੁਤ ਸਾਰੇ ਸ਼ਹਿਰ ਵਾਸੀਆਂ ਵੱਲੋਂ ਸੀਵਰੇਜ ਬੋਰਡ ਅਧਿਕਾਰੀਆਂ ਅਤੇ ਨਗਰ ਕੌਂਸਲ ਅਧਿਕਾਰੀਆਂ ਦੀਆਂ ਖੁੱਲ ਕੇ ਸ਼ਿਕਾਇਤਾਂ ਕੀਤੀਆਂ ਗਈਆਂ। ਇਥੋਂ ਤੱਕ ਕਿ ਕੌਂਸਲਰਾਂ ਨੇ ਵੀ ਇਹ ਸ਼ਿਕਾਇਤਾਂ ਸਬੰਧੀ ਹਾਮੀ ਭਰੀ। ਸ਼ਹਿਰ ਵਿੱਚ ਸੜਕਾਂ ਤੇ ਫੈਲੇ ਗੰਦੇ ਪਾਣੀ ਅਤੇ ਗੰਦਗੀ ਤੋਂ ਸਖਤ ਨਰਾਜ਼ ਹੁੰਦਿਆਂ ਡਾਕਟਰ ਰਵਜੋਤ ਸਿੰਘ ਨੇ ਕਾਰਜ ਅਫਸਰ ਮੋਰਿੰਡਾ ਦੀ ਟਰਾਂਸਫਰ ਅਤੇ ਸੈਨਟਰੀ ਇੰਸਪੈਕਟਰ ਤੇ ਜੇਈ ਮੋਰਿੰਡਾ ਨੂੰ ਤੁਰੰਤ ਪ੍ਰਭਾਵ ਨਾਲ ਸਸਪੈਂਡ ਕਰਨ ਦਾ ਐਲਾਨ ਕੀਤਾ।
ਡਾਕਟਰ ਰਵਜੋਤ ਸਿੰਘ ਨੇ ਸੀਵਰੇਜ ਬੋਰਡ ਅਤੇ ਨਗਰ ਕੌਂਸਲ ਦੇ ਅਧਿਕਾਰੀਆਂ ਨੂੰ ਸਖਤ ਤਾੜਨਾ ਕੀਤੀ ਅਤੇ ਇੱਕ ਮਹੀਨੇ ਬਾਅਦ ਫਿਰ ਦੌਰਾ ਕਰਨ ਦਾ ਦੀ ਗੱਲ ਕਹੀ। ਉਹਨਾਂ ਕਿਹਾ ਕਿ ਸਰਕਾਰ ਲੋਕਾਂ ਨੂੰ ਚੌਗਿਰਦੇ ਦੀ ਸਾਫ ਸਫਾਈ, ਸਾਫ ਪਾਣੀ ਅਤੇ ਹੋਰ ਸਿਹਤ ਸਹੂਲਤਾਂ ਦੇਣ ਲਈ ਬਿਲਕੁਲ ਸਪਸ਼ਟ ਹੈ। ਉਹਨਾਂ ਕਿਹਾ ਕਿ ਅਜਿਹੀਆਂ ਸਹੂਲਤਾਂ ਨਾ ਦੇਣ ਵਾਲੇ ਕਿਸੇ ਵੀ ਨਗਰ ਕੌਂਸਲ ਅਧਿਕਾਰੀਆਂ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਇਸ ਮੌਕੇ ''ਤੇ ਹਲਕਾ ਵਿਧਾਇਕ ਡਾਕਟਰ ਚਰਨਜੀਤ ਸਿੰਘ, ਏਡੀਸੀ ਜਨਰਲ ਪੂਜਾ ਸਿਆਲ ਗਰੇਵਾਲ ਅਤੇ ਐਸਡੀਐਮ ਮੋਰਿੰਡਾ ਸੁਖਪਾਲ ਸਿੰਘ ਵੀ ਉਹਨਾਂ ਦੇ ਨਾਲ ਮੌਜੂਦ ਸਨ।
ਇਹ ਵੀ ਪੜ੍ਹੋ : Jagraon Firing: ਨੌਜਵਾਨ ਦੀ ਕੁੱਟਮਾਰ ਕਰਨ ਮਗਰੋਂ ਬਦਮਾਸ਼ਾਂ ਨੇ ਗੱਡੀ ਨੂੰ ਲਗਾਈ ਅੱਗ; ਫਾਇਰਿੰਗ ਵੀ ਕੀਤੀ