CIA ਮਲੋਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਗੋਲੀਬਾਰੀ, ਮੁਲਜ਼ਮ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ
Advertisement
Article Detail0/zeephh/zeephh2762712

CIA ਮਲੋਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਗੋਲੀਬਾਰੀ, ਮੁਲਜ਼ਮ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ

ਸ੍ਰੀ ਮੁਕਤਸਰ ਸਾਹਿਬ ਵਿੱਚ ਇੱਕ ਵੱਡਾ ਪੁਲਿਸ ਇਨਕਾਊਂਟਰ ਹੋਇਆ ਹੈ। ਲਾਰੈਂਸ ਗੈਂਗ ਦੇ ਗੁੰਡਿਆਂ ਨਾਲ ਇੱਕ ਮੁਕਾਬਲੇ ਵਿੱਚ, ਇੱਕ ਅਪਰਾਧੀ ਜ਼ਖਮੀ ਹੋ ਗਿਆ ਅਤੇ ਪੁਲਿਸ ਨੇ ਉਸਨੂੰ ਗ੍ਰਿਫਤਾਰ ਕਰ ਲਿਆ। ਮੁਲਜ਼ਮਾਂ ਤੋਂ ਦੋ ਪਿਸਤੌਲ ਅਤੇ ਜ਼ਿੰਦਾ ਕਾਰਤੂਸ ਬਰਾਮਦ ਕੀਤੇ ਗਏ ਹਨ।

 

CIA ਮਲੋਟ ਪੁਲਿਸ ਅਤੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੁਰਗੇ ਵਿਚਕਾਰ ਗੋਲੀਬਾਰੀ, ਮੁਲਜ਼ਮ ਜ਼ਖਮੀ ਹਾਲਤ ਵਿੱਚ ਗ੍ਰਿਫ਼ਤਾਰ

Muktsar Encounter(ਅਨਮੋਲ ਸਿੰਘ): ਜ਼ਿਲ੍ਹਾ ਪੁਲਿਸ ਸ੍ਰੀ ਮੁਕਤਸਰ ਸਾਹਿਬ ਵੱਲੋਂ ਗੈਰਕਾਨੂੰਨੀ ਹਥਿਆਰਾਂ ਅਤੇ ਗੈਂਗਸਟਰ ਗਤਿਵਿਧੀਆਂ ਖ਼ਿਲਾਫ਼ ਚਲਾਈ ਜਾ ਰਹੀ ਕਾਰਵਾਈ ਦੌਰਾਨ ਅੱਜ ਇੱਕ ਵਾਕਿਆ ਸਾਹਮਣੇ ਆਇਆ, ਜਦੋਂ ਸੀ.ਆਈ.ਏ. ਮਲੋਟ ਦੀ ਟੀਮ ਅਤੇ ਲਾਰੈਂਸ ਬਿਸ਼ਨੋਈ ਗੈਂਗ ਨਾਲ ਜੁੜੇ ਗੁਰਗੇ ਵਿਚਕਾਰ ਗੋਲੀਬਾਰੀ ਹੋਈ।

ਇਨਕਾਊਂਟਰ ਦੀ ਵਧੀਕ ਜਾਣਕਾਰੀ ਦਿੰਦਿਆਂ ਡੀ.ਐਸ.ਪੀ (ਡੀ) ਸ੍ਰੀ ਰਮਨਪ੍ਰੀਤ ਸਿੰਘ ਗਿੱਲ ਨੇ ਦੱਸਿਆ ਕਿ:
ਸੀਆਈਏ ਮਲੋਟ ਪੁਲਿਸ ਵੱਲੋਂ ਨਿਯਮਤ ਗਸ਼ਤ ਅਤੇ ਚੈਕਿੰਗ ਦੌਰਾਨ ਇਕ ਮੋਟਰਸਾਈਕਲ ਸਵਾਰ ਨੌਜਵਾਨ ਨੂੰ ਰੋਕਣ ਦੀ ਕੋਸ਼ਿਸ਼ ਕੀਤੀ ਗਈ।ਨੌਜਵਾਨ ਨੇ ਪੁਲਿਸ ਨੂੰ ਵੇਖਦਿਆਂ ਹੀ ਮੋਟਰਸਾਈਕਲ ਨੂੰ ਤੇਜ਼ੀ ਨਾਲ ਭਜਾਇਆ।ਜਦ ਪੁਲਿਸ ਨੇ ਪਿੱਛਾ ਕੀਤਾ, ਤਾਂ ਉਸ ਵੱਲੋਂ ਪੁਲਿਸ ''ਤੇ ਗੋਲੀਆਂ ਚਲਾਈਆਂ ਗਈਆਂ।ਜਵਾਬੀ ਕਾਰਵਾਈ ਵਿੱਚ ਪੁਲਿਸ ਨੇ ਵੀ ਫਾਇਰਿੰਗ ਕੀਤੀ, ਜਿਸ ਦੌਰਾਨ ਮੁਲਜ਼ਮ ਦੇ ਲੱਤ ਵਿੱਚ ਗੋਲੀ ਲੱਗੀ। ਤੁਰੰਤ ਹੀ ਜ਼ਖਮੀ ਹਾਲਤ ਵਿੱਚ ਮੁਲਜ਼ਮ ਨੂੰ ਸਰਕਾਰੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ।

ਮੁਲਜ਼ਮ ਦੀ ਪਛਾਣ ਅਭਿਸ਼ੇਕ ਵਜੋਂ ਹੋਈ ਹੈ ਜੋ ਕਿ ਲਾਰੈਂਸ ਬਿਸ਼ਨੋਈ ਗੈਂਗ ਨਾਲ ਸੰਬੰਧਿਤ ਪਾਇਆ ਗਿਆ।

ਮੁਲਜ਼ਮ ਕੋਲੋਂ ਕੀਤੀ ਗਈ ਬਰਾਮਦਗੀ:
ਇਕ 32 ਬੋਰ ਪਿਸਤੌਲ,ਇਕ 30 ਬੋਰ ਪਿਸਤੌਲ
2 ਚੱਲੇ ਹੋਏ ਰੌਂਦ
2 ਜਿੰਦੇ ਰੌਂਦ

ਇਨਕਾਊਂਟਰ ਦੀ ਸਥਾਨ: ਇਹ ਵਾਕਿਆ ਮਲੋਟ-ਅਬੋਹਰ ਬਾਈਪਾਸ, ਤਕਰੀਬਨ 1.5 ਤੋਂ 2 ਕਿਲੋਮੀਟਰ ਦੂਰੀ ''ਤੇ ਇੱਕ ਪੁੱਲ ਨੇੜੇ, ਵਾਪਰਿਆ।

Trending news

;