Muktsar News: ਸ੍ਰੀ ਮੁਕਤਸਰ ਸਾਹਿਬ-ਕੋਟਕਪੂਰਾ ਸੜਕ 'ਤੇ ਪਿੰਡ ਵੜਿੰਗ ਨੇੜੇ ਲੰਘਦੀਆਂ ਜੁੜਵਾਂ ਨਹਿਰਾਂ ਵਿੱਚ ਰਹੱਸਮਈ ਹਾਲਾਤਾਂ ਵਿੱਚ ਪਿਓ-ਪੁੱਤਰ ਡੁੱਬ ਹੋਏ ਮਿਲੇ ।
Trending Photos
Muktsar News: ਅੱਜ ਸਵੇਰੇ ਸੂਚਨਾ ਮਿਲੀ ਕਿ ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਵੜਿੰਗ ਨੇੜੇ ਲੰਘਦੀ ਨਹਿਰ ਵਿੱਚ ਇੱਕ ਵਿਅਕਤੀ ਆਪਣੇ ਬੱਚੇ ਸਮੇਤ ਡੁੱਬ ਗਿਆ ਹੈ। ਸੂਚਨਾ ਮਿਲਣ ਤੋਂ ਬਾਅਦ ਪ੍ਰਸ਼ਾਸਨ ਤੁਰੰਤ ਮੌਕੇ 'ਤੇ ਪਹੁੰਚ ਗਿਆ। ਪੁਲਿਸ ਨੇ ਉਨ੍ਹਾਂ ਨੂੰ ਬਾਹਰ ਕੱਢਣ ਲਈ ਐਨਡੀਆਰਐਫ ਦੀਆਂ ਟੀਮਾਂ ਨੂੰ ਬੁਲਾਇਆ, ਅਤੇ ਕੋਸ਼ਿਸ਼ਾਂ ਜਾਰੀ ਹਨ। ਮ੍ਰਿਤਕਾਂ ਦੀ ਗੁਰਲਾਲ ਸਿੰਘ ਅਤੇ ਬਲਜੋਤ ਸਿੰਘ ਵਜੋਂ ਪਹਿਚਾਣ ਹੋਈ।
ਜ਼ਿਕਰਯੋਗ ਹੈ ਕਿ ਨਹਿਰ ਵਿੱਚ ਡਿੱਗਣ ਵਾਲੇ ਪਿਓ-ਪੁੱਤ ਵੱਲੋਂ ਇੱਕ ਵੀਡੀਓ ਬਣਾਈ ਗਈ ਹੈ, ਜਿਸ ਵਿੱਚ ਉਨ੍ਹਾਂ ਨੇ ਕਿਹਾ ਹੈ ਕਿ ਕੁਝ ਲੋਕਾਂ ਵੱਲੋਂ ਉਨ੍ਹਾਂ ਨੂੰ ਤੰਗ-ਪ੍ਰੇਸ਼ਾਨ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪੁਲਿਸ ਵਾਇਰਲ ਵੀਡੀਓ ਦੇ ਆਧਾਰ 'ਤੇ ਕਾਰਵਾਈ ਕਰ ਰਹੀ ਹੈ। ਐਨਡੀਆਰਐਫ ਦੀਆਂ ਟੀਮਾਂ ਬਚਾਅ ਕਾਰਜਾਂ ਲਈ ਭਾਲ ਕਰ ਰਹੀਆਂ ਹਨ।