Kotakpur News: ਨਗਰ ਕੌਂਸਲ ਮੈਂਬਰ ਸਵਤੰਤਰ ਜੋਸ਼ੀ ਅਤੇ ਸਿਮਰਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਉਪਰਾਲੇ ਲੋਕਾਂ ਨੂੰ ਰਾਹਤ ਦੇਣ ਲਈ ਹਨ ਅਤੇ ਸ਼ਹਿਰ ਦੀ ਸਫਾਈ ਉਨ੍ਹਾਂ ਦੀ ਪਹਿਲ ਹੈ।
Trending Photos
Kotakpur News: ਕੋਟਕਪੂਰਾ ਸ਼ਹਿਰ ‘ਚ ਬਰਸਾਤੀ ਪਾਣੀ ਦੀ ਨਿਕਾਸੀ ਅਤੇ ਸੀਵਰੇਜ ਜਾਮ ਦੀ ਸਮੱਸਿਆ ਨੂੰ ਲੈ ਕੇ ਜ਼ੀ ਮੀਡੀਆ ਵੱਲੋਂ ਲਗਾਤਾਰ ਚਲਾਈਆਂ ਗਈਆਂ ਖਬਰਾਂ ਦਾ ਅਸਰ ਹੁਣ ਨਜ਼ਰ ਆਉਣ ਲੱਗਿਆ ਹੈ। ਨਗਰ ਕੌਂਸਲ ਅਤੇ ਪ੍ਰਸ਼ਾਸਨ ਵੱਲੋਂ ਹਰਕਤ ‘ਚ ਆਉਂਦੇ ਹੋਏ ਸ਼ਹਿਰ ਦੇ ਵੱਖ-ਵੱਖ ਹਿੱਸਿਆਂ ‘ਚ ਵੱਡੇ ਪੱਧਰ ‘ਤੇ ਨਿਕਾਸੀ ਅਤੇ ਸਫਾਈ ਦੇ ਕੰਮ ਸ਼ੁਰੂ ਕਰ ਦਿੱਤੇ ਗਏ ਹਨ।
ਜਾਣਕਾਰੀ ਦੇ ਅਨੁਸਾਰ, ਸ਼ਹਿਰ ਦੇ ਕਈ ਹਿੱਸਿਆਂ ‘ਚ ਸੀਵਰੇਜ ਲਾਈਨਾਂ ਜਾਮ ਹੋਣ ਕਾਰਨ ਲੋਕਾਂ ਨੂੰ ਭਾਰੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਮੀਡੀਆ ਵਿੱਚ ਇਹ ਮੁੱਦਾ ਮੁੜ ਮੁੜ ਉਠਾਇਆ ਗਿਆ, ਜਿਸ ਤੋਂ ਬਾਅਦ ਨਗਰ ਕੌਂਸਲ ਵੱਲੋਂ ਤਕਰੀਬਨ 75 ਲੱਖ ਰੁਪਏ ਸੀਵਰੇਜ ਬੋਰਡ ਨੂੰ ਜਾਰੀ ਕਰ ਕੇ, ਸੁਪਰ ਸੋਕਰ ਮਸ਼ੀਨਾਂ ਰਾਹੀਂ ਸਫਾਈ ਦਾ ਕੰਮ ਸ਼ੁਰੂ ਕਰਵਾਇਆ ਗਿਆ ਹੈ।
ਇਸਦੇ ਨਾਲ ਨਾਲ ਨਾਲਿਆਂ ਦੀ ਸਫਾਈ ਲਈ ਵੀ ਜੇਸੀਬੀ ਅਤੇ ਚੈਟਿੰਗ ਮਸ਼ੀਨਾਂ ਦੀ ਮਦਦ ਲੈ ਕੇ ਕੰਮ ਚਲਾਇਆ ਜਾ ਰਿਹਾ ਹੈ। ਨਗਰ ਕੌਂਸਲ ਮੈਂਬਰ ਸਵਤੰਤਰ ਜੋਸ਼ੀ ਅਤੇ ਸਿਮਰਨ ਸਿੰਘ ਨੇ ਮੀਡੀਆ ਨਾਲ ਗੱਲਬਾਤ ਦੌਰਾਨ ਕਿਹਾ ਕਿ ਇਹ ਉਪਰਾਲੇ ਲੋਕਾਂ ਨੂੰ ਰਾਹਤ ਦੇਣ ਲਈ ਹਨ ਅਤੇ ਸ਼ਹਿਰ ਦੀ ਸਫਾਈ ਉਨ੍ਹਾਂ ਦੀ ਪਹਿਲ ਹੈ।
ਨਗਰ ਕੌਂਸਲ ਦੇ ਪ੍ਰਧਾਨ ਭੁਪਿੰਦਰ ਸਿੰਘ ਸੱਗੂ ਨੇ ਦੱਸਿਆ ਕਿ ਉਹ ਇਹ ਮਸਲਾ ਡਿਪਟੀ ਕਮਿਸ਼ਨਰ ਅਤੇ ਹੋਰ ਅਧਿਕਾਰੀਆਂ ਦੇ ਧਿਆਨ ਵਿੱਚ ਲਿਆਉਂਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹਿਰ ਵਿੱਚ ਨਿਕਾਸੀ ਅਤੇ ਸੀਵਰੇਜ ਦੀ ਸਥਿਤੀ ਨੂੰ ਭਾਲਣ ਅਤੇ ਸੁਧਾਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਦਿਨਾਂ ‘ਚ ਇਹ ਸਮੱਸਿਆ ਪੂਰੀ ਤਰ੍ਹਾਂ ਹੱਲ ਹੋ ਜਾਵੇਗੀ।
ਨਗਰ ਕੌਂਸਲ ਦੇ ਪ੍ਰਧਾਨ ਹੋਣ ਦੇ ਨਾਤੇ ਸ਼ਹਿਰ ਵਾਸੀਆਂ ਤੋਂ ਮਾਫੀ ਵੀ ਮੰਗੀ ਅਤੇ ਵਿਸ਼ਵਾਸ ਦਿਵਾਇਆ ਕਿ ਭਵਿੱਖ ਵਿੱਚ ਇਨ੍ਹਾਂ ਤਕਲੀਫਾਂ ਦਾ ਸਹਾਮਣਾ ਨਹੀਂ ਕਰਨਾ ਪਵੇਗਾ।