Nangal News: ਨੰਗਲ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਗੁਰਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨੰਗਲ ਨਗਰ ਕੌਂਸਲ ਦਾ ਵਾਧੂ ਚਾਰਜ ਮਿਲੇ ਨੂੰ ਸਿਰਫ਼ ਇੱਕ ਹਫ਼ਤਾ ਹੋਇਆ ਹੈ ਅਤੇ ਅੱਜ ਤੋਂ ਪਹਿਲਾਂ ਸਫ਼ਾਈ ਸੇਵਕਾਂ ਵਿੱਚੋਂ ਕਿਸੇ ਨੇ ਵੀ ਉਨ੍ਹਾਂ ਨਾਲ ਗੱਲ ਨਹੀਂ ਕੀਤੀ ।
Trending Photos
Nangal News(ਬਿਮਲ ਕੁਮਾਰ): ਨੰਗਲ ਨਗਰ ਕੌਂਸਲ ਦੇ ਸਫਾਈ ਸੇਵਕਾਂ ਨੇ ਅੱਜ ਨੰਗਲ ਨਗਰ ਕੌਂਸਲ ਦੇ ਨਵੇਂ ਕਾਰਜਕਾਰੀ ਅਧਿਕਾਰੀ ਗੁਰਦੀਪ ਸਿੰਘ ਦੀ ਕੋਠੀ ਦਾ ਘਿਰਾਓ ਕੀਤਾ ਅਤੇ ਆਪਣੀਆਂ ਮੰਗਾਂ ਸਬੰਧੀ ਨਾਅਰੇਬਾਜ਼ੀ ਕੀਤੀ । ਇਸ ਮੌਕੇ ਯੂਨੀਅਨ ਆਗੂ ਨੇ ਕਿਹਾ ਕਿ ਨੰਗਲ ਨਗਰ ਕੌਂਸਲ ਦੇ ਅਧਿਕਾਰੀ ਉਨ੍ਹਾਂ ਦੀਆਂ ਮੰਗਾਂ ਨੂੰ ਲਗਾਤਾਰ ਅਣਗੌਲਿਆ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਨੂੰ ਅੱਜ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਗੁਰਦੀਪ ਸਿੰਘ ਦੇ ਘਰ ਦਾ ਘਿਰਾਓ ਕਰਨ ਲਈ ਮਜਬੂਰ ਹੋਣਾ ਪਿਆ।
ਉਨ੍ਹਾਂ ਕਿਹਾ ਕਿ ਮੀਂਹ ਦਾ ਪਾਣੀ ਸਫ਼ਾਈ ਕਰਮਚਾਰੀਆਂ ਦੇ ਘਰਾਂ ਵਿੱਚ ਦਾਖਲ ਹੋ ਜਾਂਦਾ ਹੈ, ਜਿਸ ਲਈ ਕੌਂਸਲ ਅਧਿਕਾਰੀਆਂ ਨੂੰ ਕਈ ਵਾਰ ਇਸ ਦੀ ਮੁਰੰਮਤ ਕਰਨ ਲਈ ਕਿਹਾ ਗਿਆ ਹੈ। ਇਸ ਤੋਂ ਇਲਾਵਾ ਨਗਰ ਕੌਂਸਲ ਵਿੱਚ 40ਤੋਂ 45 ਹੋਰ ਜਾਤੀਆਂ ਦੇ ਲੋਕਾਂ ਨੂੰ ਸਫ਼ਾਈ ਸੇਵਕਾਂ ਦੇ ਨਿਯੁਕਤੀ ਪੱਤਰ ਦਿੱਤੇ ਗਏ ਹਨ, ਪਰ ਅੱਜ ਤੱਕ ਉਨ੍ਹਾਂ ਤੋਂ ਸਫ਼ਾਈ ਸੇਵਕਾਂ ਵਜੋਂ ਕੰਮ ਨਹੀਂ ਕਰਵਾਇਆ ਜਾ ਰਿਹਾ, ਜੋ ਕਿ ਉਨ੍ਹਾਂ ਨਾਲ ਬੇਇਨਸਾਫ਼ੀ ਹੈ ਅਤੇ ਸਾਡੀ ਮੰਗ ਹੈ ਕਿ ਜਿਨ੍ਹਾਂ ਨੂੰ ਸਫ਼ਾਈ ਸੇਵਕਾਂ ਵਜੋਂ ਨਿਯੁਕਤ ਕੀਤਾ ਗਿਆ ਹੈ, ਉਨ੍ਹਾਂ ਨੂੰ ਸਫ਼ਾਈ ਕਰਮਚਾਰੀ ਵਜੋਂ ਫੀਲਡ ਵਿੱਚ ਭੇਜਿਆ ਜਾਵੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਜੇਕਰ ਉਨ੍ਹਾਂ ਦੀਆਂ ਮੰਗਾਂ ਪੂਰੀਆਂ ਨਹੀਂ ਹੋਈਆਂ ਤਾਂ ਉਹ ਸੰਘਰਸ਼ ਨੂੰ ਤੇਜ਼ ਕਰਨ ਲਈ ਮਜਬੂਰ ਹੋਣਗੇ।
ਦੂਜੇ ਪਾਸੇ, ਜਦੋਂ ਇਸ ਬਾਰੇ ਜਾਣਕਾਰੀ ਲੈਣ ਲਈ ਨੰਗਲ ਨਗਰ ਕੌਂਸਲ ਦੇ ਕਾਰਜਕਾਰੀ ਅਧਿਕਾਰੀ ਗੁਰਦੀਪ ਸਿੰਘ ਨਾਲ ਸੰਪਰਕ ਕੀਤਾ ਗਿਆ ਤਾਂ ਉਨ੍ਹਾਂ ਕਿਹਾ ਕਿ ਉਨ੍ਹਾਂ ਨੂੰ ਨੰਗਲ ਨਗਰ ਕੌਂਸਲ ਦਾ ਵਾਧੂ ਚਾਰਜ ਮਿਲੇ ਨੂੰ ਸਿਰਫ਼ ਇੱਕ ਹਫ਼ਤਾ ਹੋਇਆ ਹੈ ਅਤੇ ਅੱਜ ਤੋਂ ਪਹਿਲਾਂ ਸਫ਼ਾਈ ਸੇਵਕਾਂ ਵਿੱਚੋਂ ਕਿਸੇ ਨੇ ਵੀ ਉਨ੍ਹਾਂ ਨਾਲ ਗੱਲ ਨਹੀਂ ਕੀਤੀ ਅਤੇ ਅੱਜ ਯੂਨੀਅਨ ਆਗੂ ਨਾਲ ਗੱਲ ਕਰਨ ਤੋਂ ਬਾਅਦ ਉਨ੍ਹਾਂ ਨੂੰ ਆਜ਼ਾਦੀ ਦਿਵਸ ਤੋਂ ਬਾਅਦ ਮਿਲਣ ਲਈ ਕਿਹਾ ਗਿਆ ਹੈ ਤਾਂ ਜੋ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਸਥਾਈ ਹੱਲ ਕੱਢਿਆ ਜਾ ਸਕੇ।