Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਤੀਜੀ ਵਾਰ NSA ਸਿਰਫ਼ ਕੁਝ ਗਵਾਹਾਂ ਅਤੇ ਸ਼ਿਕਾਇਤਕਰਤਾਵਾਂ ਦੇ ਬਿਆਨਾਂ ਦੇ ਆਧਾਰ 'ਤੇ ਲਗਾਇਆ ਗਿਆ ਹੈ।
Trending Photos
Amritpal Singh: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਵਿਰੁੱਧ ਤੀਜੀ ਵਾਰ NSA ਸਿਰਫ਼ ਕੁਝ ਗਵਾਹਾਂ ਅਤੇ ਸ਼ਿਕਾਇਤਕਰਤਾਵਾਂ ਦੇ ਬਿਆਨਾਂ ਦੇ ਆਧਾਰ 'ਤੇ ਲਗਾਇਆ ਗਿਆ ਹੈ। ਇਹ ਜਾਣਕਾਰੀ ਸੀਨੀਅਰ ਐਡਵੋਕੇਟ ਆਰਐਸ ਬੈਂਸ ਨੇ ਪ੍ਰੈਸ ਕਾਨਫਰੰਸ ਦੌਰਾਨ ਦਿੱਤੀ।
ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਕਿਹਾ ਕਿ ਤੀਜਾ ਐਨਐਸਏ ਸਿਰਫ ਸਿਆਸੀ ਰੰਜ਼ਿਸ਼ ਕਾਰਨ ਲਗਾਇਆ ਗਿਆ ਹੈ। ਤਰਸੇਮ ਸਿੰਘ ਨੇ ਕਿਹਾ ਕਿ ਅੰਮ੍ਰਿਤਪਾਲ ਸਿੰਘ ਦੇ ਸੰਸਦ ਮੈਂਬਰ ਬਣਨ ਤੋਂ ਬਾਅਦ ਹੁਣ ਸਾਰੀਆਂ ਰਾਜਨੀਤਿਕ ਪਾਰਟੀਆਂ ਨੂੰ ਅੰਮ੍ਰਿਤਪਾਲ ਸਿੰਘ ਤੋਂ ਖ਼ਤਰਾ ਹੈ। ਕਿਉਂਕਿ ਅੰਮ੍ਰਿਤਪਾਲ ਸਿੰਘ ਦਾ ਕੱਦ ਹੁਣ ਪੰਜਾਬ ਦੀ ਰਾਜਨੀਤੀ ਵਿੱਚ ਕਾਫ਼ੀ ਵੱਧ ਗਿਆ ਹੈ।
ਸੀਨੀਅਰ ਵਕੀਲ ਆਰ ਐਸ ਬੈਂਸ ਨੇ ਕਿਹਾ ਅੰਮ੍ਰਿਤਪਾਲ ਸਿੰਘ ਵਿਰੁੱਧ ਤੀਜੀ ਵਾਰ ਲਗਾਏ ਗਏ ਐਨਐਸਏ ਨੂੰ ਹਾਈ ਕੋਰਟ ਵਿੱਚ ਚੁਣੌਤੀ ਦਿੱਤੀ ਜਾਵੇਗੀ। ਪ੍ਰੈਸ ਕਾਨਫਰੰਸ ਵਿੱਚ ਫਰੀਦਕੋਟ ਦੇ ਸੰਸਦ ਮੈਂਬਰ ਸਰਬਜੀਤ ਖਾਲਸਾ ਵੀ ਮੌਜੂਦ ਸਨ।
23 ਫਰਵਰੀ 2023 ਨੂੰ, ਅੰਮ੍ਰਿਤਪਾਲ ਨੇ ਆਪਣੇ ਸਮਰਥਕਾਂ ਨਾਲ ਮਿਲ ਕੇ ਆਪਣੇ ਇੱਕ ਸਾਥੀ ਨੂੰ ਪੁਲਿਸ ਹਿਰਾਸਤ ਵਿੱਚੋਂ ਛੁਡਾਉਣ ਲਈ ਅੰਮ੍ਰਿਤਸਰ ਨੇੜੇ ਅਜਨਾਲਾ ਪੁਲਿਸ ਸਟੇਸ਼ਨ 'ਤੇ ਹਮਲਾ ਕਰ ਦਿੱਤਾ। ਇਸ ਘਟਨਾ ਤੋਂ ਬਾਅਦ, 18 ਮਾਰਚ ਨੂੰ, ਪੁਲਿਸ ਨੇ ਕੱਟੜਪੰਥੀ ਪ੍ਰਚਾਰਕ ਅਤੇ ਉਸਦੇ ਸਾਥੀਆਂ ਵਿਰੁੱਧ ਕਾਰਵਾਈ ਕੀਤੀ। ਪਰ ਅੰਮ੍ਰਿਤਪਾਲ ਅਤੇ ਉਸਦਾ ਕਰੀਬੀ ਸਹਿਯੋਗੀ ਪੱਪਲਪ੍ਰੀਤ ਸਿੰਘ ਪੁਲਿਸ ਦੇ ਜਾਲ ਤੋਂ ਬਚਣ ਵਿੱਚ ਕਾਮਯਾਬ ਹੋ ਗਏ ਅਤੇ ਇੱਕ ਮਹੀਨੇ ਦੀ ਤਲਾਸ਼ ਤੋਂ ਬਾਅਦ ਆਖਰਕਾਰ ਅਪ੍ਰੈਲ ਵਿੱਚ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਇਹ ਵੀ ਪੜ੍ਹੋ : ਐਸਆਈਟੀ ਨੇ ਰਣਜੀਤ ਸਿੰਘ ਢੱਡਰੀਆਂਵਾਲਾ ਖਿਲਾਫ਼ ਦਰਜ ਐਫਆਈਆਰ ਰੱਦ ਕਰਨ ਦੀ ਕੀਤੀ ਸਿਫਾਰਸ਼
ਅੰਮ੍ਰਿਤਪਾਲ ਸਿੰਘ 23 ਅਪ੍ਰੈਲ, 2023 ਤੋਂ ਹਿਰਾਸਤ ਵਿੱਚ ਹੈ। ਉਸਦੀ ਗ੍ਰਿਫਤਾਰੀ ਤੋਂ ਤੁਰੰਤ ਬਾਅਦ, ਉਸ 'ਤੇ NSA ਲਗਾਇਆ ਗਿਆ ਅਤੇ ਉਸਨੂੰ ਅਸਾਮ ਦੀ ਡਿਬਰੂਗੜ੍ਹ ਜੇਲ੍ਹ ਭੇਜ ਦਿੱਤਾ ਗਿਆ ਸੀ। ਸਰਕਾਰ ਨੇ ਉਸ 'ਤੇ ਐਨਐਸਏ ਲਗਾਇਆ ਸੀ, ਇਹ ਕਹਿੰਦੇ ਹੋਏ ਕਿ ਉਸ ਦੀਆਂ ਗਤੀਵਿਧੀਆਂ ਰਾਜ ਦੀ ਸੁਰੱਖਿਆ ਲਈ ਖ਼ਤਰਾ ਹਨ। ਜਿਸ ਨੂੰ ਸਮੇਂ-ਸਮੇਂ 'ਤੇ ਦੋ ਸਾਲਾਂ ਲਈ ਵਧਾਇਆ ਜਾਂਦਾ ਰਿਹਾ। ਤੀਜੀ ਵਾਰ ਐਨਐਸਏ ਦੀ ਮਿਆਦ ਨੂੰ ਵਧਾਇਆ ਗਿਆ ਸੀ।
ਇਹ ਵੀ ਪੜ੍ਹੋ : ਫੌਜ ਵੱਲੋਂ ਦਰਬਾਰ ਸਾਹਿਬ ਦੇ ਅੰਦਰ ਹਵਾਈ ਰੱਖਿਆ ਤੋਪਾਂ ਤਾਇਨਾਤ ਕਰਨ ਦਾ ਦਾਅਵਾ, ਗਿਆਨੀ ਰਘਬੀਰ ਸਿੰਘ ਨੇ ਖਾਰਜ ਕੀਤਾ