Punjab News: ਡੇਰਾ ਬੱਸੀ ਤੋਂ ਖਬਰ ਸਾਹਮਣੇ ਆ ਰਹੀ ਹੈ। ਜਿੱਥੇ ਪਰਾਲੀ ਦੀਆਂ ਗੰਡਾਂ ਨਾਲ ਭਰੀ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਘਟਨਾ ਡੇਰਾਬਸੀ ਬਰਵਾਲਾ ਰੋਡ ਦੀ ਹੈ। ਅੱਗ ਲੱਗਣ ਦੀ ਘਟਨਾ ਤੋਂ ਬਾਅਦ ਰੋਡ ਤੇ ਉੱਪਰ ਦੋਨੋਂ ਸਾਈਡ ਵਾਹਨਾਂ ਦਾ ਜਾਮ ਲੱਗ ਗਿਆ।
Trending Photos
Banaur News(ਕੁਲਦੀਪ ਸਿੰਘ): ਡੇਰਾਬੱਸੀ ਤੋਂ ਇੱਕ ਗੰਭੀਰ ਘਟਨਾ ਸਾਹਮਣੇ ਆਈ ਹੈ, ਜਿੱਥੇ ਪਰਾਲੀ ਦੇ ਬੰਡਲ ਨਾਲ ਭਰੀ ਇੱਕ ਓਵਰਲੋਡ ਟਰਾਲੀ ਨੂੰ ਅਚਾਨਕ ਅੱਗ ਲੱਗ ਗਈ। ਇਹ ਹਾਦਸਾ ਡੇਰਾਬੱਸੀ-ਬਰਵਾਲਾ ਸੜਕ 'ਤੇ ਸਵੇਰੇ 4 ਵਜੇ ਦੇ ਕਰੀਬ ਵਾਪਰਿਆ। ਟਰਾਲੀ ਸੜਕ ਦੇ ਉੱਪਰੋਂ ਲੰਘਦੀਆਂ ਬਿਜਲੀ ਦੀਆਂ ਤਾਰਾਂ ਦੇ ਸੰਪਰਕ ਵਿੱਚ ਆ ਗਈ, ਜਿਸ ਕਾਰਨ ਅੱਗ ਲੱਗ ਗਈ।
ਕੁਝ ਹੀ ਦੇਰ ਵਿੱਚ ਅੱਗ ਨੇ ਟਰਾਲੀ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਇਸ ਘਟਨਾ ਕਾਰਨ ਸੜਕ ਦੇ ਦੋਵੇਂ ਪਾਸੇ ਆਵਾਜਾਈ ਪ੍ਰਭਾਵਿਤ ਹੋਈ ਅਤੇ ਲੰਬਾ ਜਾਮ ਲੱਗ ਗਿਆ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਦੋ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ, ਜਿਨ੍ਹਾਂ ਨੇ ਕਾਫ਼ੀ ਮਿਹਨਤ ਤੋਂ ਬਾਅਦ ਅੱਗ 'ਤੇ ਕਾਬੂ ਪਾਇਆ।
ਹਾਲਾਂਕਿ, ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ, ਪਰ ਇਸ ਨਾਲ ਇੱਕ ਵਾਰ ਫਿਰ ਸੜਕ ਸੁਰੱਖਿਆ ਅਤੇ ਓਵਰਲੋਡਿੰਗ 'ਤੇ ਸਵਾਲ ਖੜ੍ਹੇ ਹੋ ਗਏ ਹਨ।
ਸਥਾਨਕ ਲੋਕਾਂ ਨੇ ਇਸ ਘਟਨਾ ਨੂੰ ਪ੍ਰਸ਼ਾਸਨ ਦੀ ਲਾਪਰਵਾਹੀ ਦੱਸਿਆ ਹੈ। ਉਨ੍ਹਾ ਦਾ ਕਹਿਣਾ ਹੈ ਕਿ ਡੇਰਾਬੱਸੀ-ਬਰਵਾਲਾ ਸੜਕ 'ਤੇ ਦਿਨ-ਰਾਤ ਓਵਰਲੋਡਿਡ ਵਾਹਨ ਬੇਖੌਫ਼ ਚੱਲਦੇ ਹਨ, ਪਰ ਟ੍ਰੈਫਿਕ ਪੁਲਿਸ ਚਲਾਨ ਜਾਰੀ ਕਰਨ ਤੱਕ ਸੀਮਤ ਹੈ। ਓਵਰਲੋਡਿਡ ਵਾਹਨਾਂ ਨੂੰ ਅਣਗੌਲਿਆ ਕਰਨ ਨਾਲ ਕਿਸੇ ਵੀ ਸਮੇਂ ਵੱਡਾ ਹਾਦਸਾ ਹੋ ਸਕਦਾ ਹੈ।
ਲੋਕਾਂ ਨੇ ਮੰਗ ਕੀਤੀ ਹੈ ਕਿ ਪ੍ਰਸ਼ਾਸਨ ਇਸ ਮਾਮਲੇ ਨੂੰ ਗੰਭੀਰਤਾ ਨਾਲ ਲਵੇ ਅਤੇ ਓਵਰਲੋਡਿਡ ਵਾਹਨਾਂ ਵਿਰੁੱਧ ਸਖ਼ਤ ਕਾਰਵਾਈ ਕਰੇ, ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।