ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ
Advertisement
Article Detail0/zeephh/zeephh2803220

ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

Amritsar News:  ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ।

 ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਨਹੀਂ ਜਾਵੇਗਾ ਸ਼ਰਧਾਲੂਆਂ ਦਾ ਜਥਾ

Amritsar News: ਸ਼ੇਰੇ ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 29 ਜੂਨ 2025 ਨੂੰ ਮਨਾਈ ਜਾ ਰਹੀ ਬਰਸੀ ਮੌਕੇ ਪਾਕਿਸਤਾਨ ਵਿਖੇ ਹੋਣ ਵਾਲੇ ਸਮਾਗਮਾਂ ਵਿਚ ਸ਼ਮੂਲੀਅਤ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸਿੱਖ ਸ਼ਰਧਾਲੂਆਂ ਦਾ ਜਥਾ ਨਹੀਂ ਭੇਜਿਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦਿਆਂ ਸ਼੍ਰੋਮਣੀ ਕਮੇਟੀ ਦੇ ਸਕੱਤਰ ਸ. ਪ੍ਰਤਾਪ ਸਿੰਘ ਨੇ ਦੱਸਿਆ ਕਿ ਸਿੱਖ ਸ਼ਰਧਾਲੂਆਂ ਨੇ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮੌਕੇ ਪਾਕਿਸਤਾਨ ਜਾਣ ਲਈ ਆਪਣੇ ਪਾਸਪੋਰਟ ਸ਼੍ਰੋਮਣੀ ਕਮੇਟੀ ਦਫ਼ਤਰ ਦੇ ਯਾਤਰਾ ਵਿਭਾਗ ਵਿਖੇ ਜਮ੍ਹਾਂ ਕਰਵਾਏ ਸਨ।

ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਹਰ ਸਾਲ ਮਹਾਰਾਜਾ ਰਣਜੀਤ ਸਿੰਘ ਦੀ ਬਰਸੀ ਮਨਾਉਣ ਪਾਕਿਸਤਾਨ ਵਿਖੇ ਸਿੱਖ ਸ਼ਰਧਾਲੂਆਂ ਦਾ ਜਥਾ ਭੇਜਿਆ ਜਾਂਦਾ ਹੈ, ਪ੍ਰੰਤੂ ਦੋਹਾਂ ਦੇਸ਼ਾਂ ਵਿਚ ਬਣੇ ਤਨਾਅ ਭਰੇ ਮਾਹੌਲ ਅਤੇ ਭਾਰਤ ਸਰਕਾਰ ਵੱਲੋਂ ਯਾਤਰਾ ਸਬੰਧੀ ਲਾਈਆਂ ਪਾਬੰਧੀਆਂ ਤੇ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਸ਼੍ਰੋਮਣੀ ਕਮੇਟੀ ਨੇ ਇਸ ਵਾਰ ਇਹ ਜਥਾ ਨਾ ਭੇਜਣ ਦਾ ਫੈਸਲਾ ਲਿਆ ਹੈ। ਉਨ੍ਹਾਂ ਕਿਹਾ ਕਿ ਸ਼ਰਧਾਲੂ ਵਧੇਰੇ ਜਾਣਕਾਰੀ ਲਈ ਸ਼੍ਰੋਮਣੀ ਕਮੇਟੀ ਦੇ ਯਾਤਰਾ ਵਿਭਾਗ ਵਿਖੇ ਸੰਪਰਕ ਕਰ ਸਕਦੇ ਹਨ।

 

Trending news

;