Amritsar News: ਪੁਲਿਸ ਟੀਮ ਉਸਨੂੰ ਨਾਲ ਲੈ ਕੇ ਉਸ ਥਾਂ ’ਤੇ ਗਈ, ਜਿੱਥੇ ਜਸ਼ਨਪ੍ਰੀਤ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਉਸਦੇ ਪੈਰ ਵਿੱਚ ਗੋਲੀ ਲੱਗੀ।
Trending Photos
Amritsar News(ਭਰਤ ਸ਼ਰਮਾ): ਅੰਮ੍ਰਿਤਸਰ ਵਿੱਚ ਵੱਖ-ਵੱਖ ਥਾਵਾਂ ’ਤੇ “ਖਾਲਿਸਤਾਨ ਜ਼ਿੰਦਾਬਾਦ” ਦੇ ਨਾਅਰੇ ਲਿਖਣ ਵਾਲੇ ਨੌਜਵਾਨ ਜਸ਼ਨਪ੍ਰੀਤ ਨੂੰ ਪੁਲਿਸ ਨੇ ਮੁਠਭੇੜ ਦੌਰਾਨ ਗੋਲੀ ਮਾਰ ਕੇ ਕਾਬੂ ਕਰ ਲਿਆ। ਉਸਦੇ ਪੈਰ ਵਿੱਚ ਗੋਲੀ ਲੱਗੀ ਹੈ ਅਤੇ ਉਸਨੂੰ ਹਸਪਤਾਲ ਵਿੱਚ ਦਾਖ਼ਲ ਕਰਵਾ ਦਿੱਤਾ ਗਿਆ ਹੈ।
ਪੁਲਿਸ ਮੁਤਾਬਕ, ਜਸ਼ਨਪ੍ਰੀਤ ਨੂੰ ਕੱਲ੍ਹ ਗ੍ਰਿਫ਼ਤਾਰ ਕੀਤਾ ਗਿਆ ਸੀ। ਪੁੱਛਗਿੱਛ ਦੌਰਾਨ ਉਸਨੇ ਦੱਸਿਆ ਕਿ ਉਸਨੇ ਇੱਕ ਪਿਸਤੌਲ ਏਅਰਪੋਰਟ ਰੋਡ ’ਤੇ ਛੁਪਾ ਕੇ ਰੱਖੀ ਹੈ। ਪੁਲਿਸ ਟੀਮ ਉਸਨੂੰ ਨਾਲ ਲੈ ਕੇ ਉਸ ਥਾਂ ’ਤੇ ਗਈ, ਜਿੱਥੇ ਜਸ਼ਨਪ੍ਰੀਤ ਨੇ ਪੁਲਿਸ ਉੱਤੇ ਫਾਇਰਿੰਗ ਕਰ ਦਿੱਤੀ। ਪੁਲਿਸ ਵੱਲੋਂ ਕੀਤੀ ਗਈ ਜਵਾਬੀ ਕਾਰਵਾਈ ਵਿੱਚ ਉਸਦੇ ਪੈਰ ਵਿੱਚ ਗੋਲੀ ਲੱਗੀ।
ਪੁਲਿਸ ਨੇ ਮੌਕੇ ਤੋਂ ਪਿਸਤੌਲ ਬਰਾਮਦ ਕਰ ਲਈ ਹੈ ਅਤੇ ਅੱਗੇ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।