Firozpur News: ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰ ਦੇ ਘਰ ਉਤੇ ਚੱਲਿਆ ਪੁਲਿਸ ਦਾ ਪੀਲਾ ਪੰਜਾ
Advertisement
Article Detail0/zeephh/zeephh2682430

Firozpur News: ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰ ਦੇ ਘਰ ਉਤੇ ਚੱਲਿਆ ਪੁਲਿਸ ਦਾ ਪੀਲਾ ਪੰਜਾ

Firozpur News:  ਪੰਜਾਬ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਲੈਕੇ ਅੱਜ ਫਿਰੋਜ਼ਪੁਰ ਦੇ ਪਿੰਡ ਝੁੱਗੇ ਹਜਾਰਾਂ ਸਿੰਘ ਵਾਲਾ ਵਿੱਚ ਪੁਲਿਸ ਦਾ ਪੀਲਾ ਪੰਜਾ ਚੱਲਿਆ ਹੈ। 

Firozpur News: ਯੁੱਧ ਨਸ਼ਿਆਂ ਵਿਰੁੱਧ ਤਹਿਤ ਨਸ਼ਾ ਤਸਕਰ ਦੇ ਘਰ ਉਤੇ ਚੱਲਿਆ ਪੁਲਿਸ ਦਾ ਪੀਲਾ ਪੰਜਾ

Firozpur News: ਪੰਜਾਬ ਵੱਲੋਂ ਚਲਾਈ ਗਈ ਮੁਹਿੰਮ ਯੁੱਧ ਨਸ਼ਿਆਂ ਵਿਰੁੱਧ ਨੂੰ ਲੈਕੇ ਅੱਜ ਫਿਰੋਜ਼ਪੁਰ ਦੇ ਪਿੰਡ ਝੁੱਗੇ ਹਜਾਰਾਂ ਸਿੰਘ ਵਾਲਾ ਵਿੱਚ ਪੁਲਿਸ ਦਾ ਪੀਲਾ ਪੰਜਾ ਚੱਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਇਹ ਨਸ਼ਾ ਤਸਕਰ ਚਰਨਜੀਤ ਸਿੰਘ ਜੋ ਪਿਛਲੇ ਲੰਮੇ ਸਮੇਂ ਤੋਂ ਨਸ਼ੇ ਦਾ ਕਾਰੋਬਾਰ ਕਰਦਾ ਆ ਰਿਹਾ ਹੈ। ਜਿਸ ਉਤੇ ਕਈ ਮਾਮਲੇ ਵਿੱਚ ਦਰਜ ਹਨ। ਜਿਸਨੂੰ ਲੈਕੇ ਅੱਜ ਫਿਰੋਜ਼ਪੁਰ ਪੁਲਿਸ ਵੱਲੋਂ ਨਸ਼ਾ ਤਸਕਰ ਦੇ ਘਰ ਉਤੇ ਪੀਲਾ ਪੰਜਾ ਚਲਾ ਕੇ ਘਰ ਢਾਹਿਆ ਗਿਆ।

ਕਾਬਿਲੇਗੌਰ ਹੈ ਕਿ ਦੋਸ਼ੀ ਨੂੰ 25 ਕਿਲੋ ਹੈਰੋਇਨ ਸਮੇਤ ਗ੍ਰਿਫਤਾਰ ਕਰਕੇ ਸਜ਼ਾ ਵੀ ਸੁਣਾਈ ਗਈ ਹੈ। ਗੁਰਚਰਨਜੀਤ ਸਿੰਘ ਉਰਫ ਚੰਨੀ ਨਾਮੀ ਨਸ਼ਾ ਤਸਕਰ ਹੈ, ਜੋ ਲੰਬੇ ਸਮੇਂ ਤੋਂ ਨਸ਼ਾ ਤਸਕਰੀ ਦਾ ਧੰਦਾ ਕਰ ਰਿਹਾ ਸੀ। ਪੁਲਿਸ ਅਨੁਸਾਰ ਉਹ ਪਹਿਲਾਂ ਵੀ 25 ਕਿਲੋ ਹੈਰੋਇਨ ਸਮੇਤ ਫੜਿਆ ਗਿਆ ਸੀ ਅਤੇ 7 ਸਾਲ ਦੀ ਸਜ਼ਾ ਕੱਟ ਕੇ ਜ਼ਮਾਨਤ ’ਤੇ ਬਾਹਰ ਆਇਆ ਸੀ ਪਰ ਜ਼ਮਾਨਤ ਮਿਲਣ ਤੋਂ ਬਾਅਦ ਉਹ ਫਰਾਰ ਹੋ ਗਿਆ ਅਤੇ ਫਿਰ ਤੋਂ ਗੈਰ-ਕਾਨੂੰਨੀ ਗਤੀਵਿਧੀਆਂ 'ਚ ਸ਼ਾਮਲ ਹੋ ਗਿਆ।

ਇਸ ਮੌਕੇ ਪਿੰਡ ਵਾਸੀਆਂ ਨੇ ਢੁੱਕਵੀਂ ਕਾਰਵਾਈ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਅਤੇ ਜ਼ਿਲਾ ਪ੍ਰਸ਼ਾਸ਼ਨ, ਪੁਲਿਸ ਵੱਲੋਂ ਕੀਤੇ ਇਸ ਉਪਰਾਲੇ ਦੀ ਭਰਪੂਰ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਸੋਦਾਗਰਾਂ ਵਿਰੁੱਧ ਕੀਤੀ ਕਾਰਵਾਈ ਬਹੁਤ ਪ੍ਰਸ਼ੰਸਾਯੋਗ ਹੈ। ਭੁਪਿੰਦਰ ਸਿੰਘ ਸਿੱਧੂ ਨੇ ਇਸ ਮੌਕੇ ਲੋਕਾਂ ਨੂੰ ਵਿਸ਼ਵਾਸ਼ ਦਿਵਾਇਆ ਕਿ ਨਸ਼ਿਆਂ ਦੇ ਖਾਤਮੇ ਲਈ ਪੰਜਾਬ ਸਰਕਾਰ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਹੈ ਅਤੇ ਨਸ਼ਿਆਂ ਦੇ ਸ਼ਿਕਾਰ ਲੋਕਾਂ ਦਾ ਇਲਾਜ ਕਰਕੇ ਉਨ੍ਹਾਂ ਦੇ ਪੁਨਰਵਾਸ ਵਿੱਚ ਪੂਰੀ ਸਹਾਇਤਾ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ ਨਸ਼ਾ ਵੇਚਣ ਦਾ ਕੰਮ ਕਰਨ ਵਾਲੇ ਹਰੇਕ ਨਸ਼ਾ ਤਸਕਰ ਤੇ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਨਸ਼ਾ ਵੇਚਣ ਵਾਲਿਆਂ ਨੂੰ ਹਦਾਇਤ ਕੀਤੀ ਕਿ ਉਹ ਇਹ ਕੰਮ ਛੱਡ ਜਾਣ ਨਹੀਂ ਤਾਂ ਆਉਣ ਵਾਲੇ ਸਮੇਂ ਵਿੱਚ ਇਸ ਤਰ੍ਹਾਂ ਦੀਆਂ ਕਾਰਵਾਈਆਂ ਹੋਰ ਵੀ ਕੀਤੀਆਂ ਜਾਣਗੀਆਂ ਤੇ ਨਸ਼ੇ ਤੋਂ ਕਮਾਏ ਪੈਸੇ ਨਾਲ ਬਣਾਈ ਜਾਇਦਾਦ ਜ਼ਬਤ ਕੀਤੀ ਜਾਵੇਗੀ।

 

ਪੰਜਾਬ ਵਿੱਚ ਨਸ਼ਾ ਤਸਕਰਾਂ ਖਿਲਾਫ ਕਾਰਵਾਈ ਜਾਰੀ
ਪੰਜਾਬ ਸਰਕਾਰ ਅਤੇ ਪੁਲਿਸ ਪ੍ਰਸ਼ਾਸਨ ਨਸ਼ਾ ਤਸਕਰੀ ਨੂੰ ਖਤਮ ਕਰਨ ਲਈ ਸਮੱਗਲਰਾਂ 'ਤੇ ਲਗਾਤਾਰ ਸ਼ਿਕੰਜਾ ਕੱਸ ਰਿਹਾ ਹੈ। ਪੁਲਿਸ ਪ੍ਰਸ਼ਾਸਨ ਨੇ ਸਪੱਸ਼ਟ ਕੀਤਾ ਹੈ ਕਿ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ। ਸਰਕਾਰੀ ਜ਼ਮੀਨ ’ਤੇ ਬਣੀਆਂ ਨਾਜਾਇਜ਼ ਉਸਾਰੀਆਂ ਨੂੰ ਢਾਹਿਆ ਜਾਵੇਗਾ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

 

 

Trending news

;