Nabha News: ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ 21ਵੀਂ ਬਰਸੀ ਮਨਾਈ; ਸਮਾਗਮ ਵਿੱਚ ਸਿਆਸੀ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ
Advertisement
Article Detail0/zeephh/zeephh2702340

Nabha News: ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ 21ਵੀਂ ਬਰਸੀ ਮਨਾਈ; ਸਮਾਗਮ ਵਿੱਚ ਸਿਆਸੀ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

Nabha News: ਨਾਭਾ ਬਲਾਕ ਦੇ ਪਿੰਡ ਟੌਹੜਾ ਵਿਖੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ 21ਵੀਂ ਬਰਸੀ ਮੌਕੇ ਵੱਖ ਵੱਖ ਰਾਜਨੀਤਿਕ ਅਤੇ ਧਰਮਿਕ ਸ਼ਖਸ਼ੀਅਤਾਂ ਨੇ ਹਿੱਸਾ ਲਿਆ ਅਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ।

Nabha News: ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ 21ਵੀਂ ਬਰਸੀ ਮਨਾਈ; ਸਮਾਗਮ ਵਿੱਚ ਸਿਆਸੀ ਸ਼ਖ਼ਸੀਅਤਾਂ ਹੋਈਆਂ ਸ਼ਾਮਿਲ

Nabha News: ਨਾਭਾ ਬਲਾਕ ਦੇ ਪਿੰਡ ਟੌਹੜਾ ਵਿਖੇ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ 21ਵੀਂ ਬਰਸੀ ਮੌਕੇ ਵੱਖ ਵੱਖ ਰਾਜਨੀਤਿਕ ਅਤੇ ਧਰਮਿਕ ਸ਼ਖਸ਼ੀਅਤਾਂ ਨੇ ਹਿੱਸਾ ਲਿਆ ਅਤੇ ਗੁਰੂ ਚਰਨਾਂ ਵਿੱਚ ਹਾਜ਼ਰੀ ਲਗਵਾਈ। ਇਸ ਮੌਕੇ ਤੇ ਬੀਜੇਪੀ ਦੇ ਨੈਸ਼ਨਲ ਜਨਰਲ ਸੈਕਟਰੀ ਤਰੁਣ ਚੁੱਘ, ਅਕਾਲੀ ਦਲ ਸੁਧਾਰ ਲਹਿਰ ਦੇ ਸੀਨੀਅਰ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂ ਮਾਜਰਾ, ਸੁਰਜੀਤ ਸਿੰਘ ਰੱਖੜਾ, ਬੀਜੇਪੀ ਦੇ ਸੂਬਾਈ ਆਗੂ ਅਰਵਿੰਦ ਖੰਨਾ ਅਤੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ, ਗੇਜਾ ਰਾਮ ਵਾਲਮੀਕਿ ਭਾਜਪਾ ਆਗੂ ਨੇ ਸ਼ਿਰਕਤ ਕੀਤੀ। ਇਸ ਮੌਕੇ ਭਾਜਪਾ ਦੇ ਨੈਸ਼ਨਲ ਜਨਰਲ ਸੈਕਟਰੀ ਤਰੁਣ ਚੁੱਘ ਨੇ ਕਿਹਾ ਕਿ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ।

ਜਿਨ੍ਹਾਂ ਨੇ ਸਿੱਖਿਆ ਦੇ ਖੇਤਰ, ਧਾਰਮਿਕ ਖੇਤਰ ਅਤੇ ਸਿਆਸੀ ਖੇਤਰ ਨੂੰ ਅੱਗੇ ਵਧਾਇਆ ਟੌਹੜਾ ਤੋਂ ਮੈਨੂੰ ਵੀ ਬਹੁਤ ਕੁਝ ਸਿੱਖਣ ਨੂੰ ਮਿਲਿਆ। ਤਰੁਣ ਚੁੱਘ ਨੇ ਪੰਜਾਬ ਸਰਕਾਰ ਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਜੋ ਪੰਜਾਬ ਵਿੱਚ ਘਟਨਾਵਾਂ ਵਾਪਰ ਰਹੀਆਂ ਹਨ ਪੰਜਾਬ ਸਰਕਾਰ ਬਿਲਕੁਲ ਲਾ ਐਂਡ ਆਰਡਰ ਉਤੇ ਬਿਲਕੁਲ ਫੇਲ੍ਹ ਹੋ ਚੁੱਕੀ ਹੈ। ਇਸ ਮੌਕੇ ਹਲਕਾ ਵਿਧਾਇਕ ਗੁਰਦੇਵ ਸਿੰਘ ਦੇਵਮਾਨ ਨੇ ਕਿਹਾ ਕੀ ਪੰਥ ਰਾਤ ਗੁਰਚਰਨ ਸਿੰਘ ਟੌਹੜਾ ਬਹੁਤ ਵੱਡੀ ਸ਼ਖਸੀਅਤ ਸਨ। ਭਾਵੇਂ ਕਿ ਮੈਨੂੰ ਇਹਨੂੰ ਉਹਨਾਂ ਨੂੰ ਮਿਲਣ ਦਾ ਮੌਕਾ ਨਹੀਂ ਮਿਲਿਆ। ਪਰ ਜੋ ਉਨ੍ਹਾਂ ਦੇ ਕੀਤੇ ਕੰਮ ਨੇ ਉਹ ਹਮੇਸ਼ਾ ਰਹਿੰਦੀ ਦੁਨੀਆਂ ਤੱਕ ਯਾਦ ਰਹਿਣਗੇ।

ਇਸ ਮੌਕੇ ਅਕਾਲੀ ਦਲ ਸੁਧਾਰ ਲਹਿਰ ਦੇ ਆਗੂ ਪ੍ਰੋਫੈਸਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਕਿਹਾ ਕਿ ਜਥੇਦਾਰ ਗੁਰਚਰਨ ਸਿੰਘ ਟੌਹੜਾ ਬਹੁਤ ਵੱਡੀ ਸ਼ਖਸ਼ੀਅਤ ਸਨ। ਜਿਨਾਂ ਨੂੰ ਰਹਿੰਦੀ ਦੁਨੀਆਂ ਤੱਕ ਯਾਦ ਰੱਖਿਆ ਜਾਵੇਗਾ। ਚੰਦੂਮਾਜਰਾ ਨੇ ਬਾਦਲ ਪਰਿਵਾਰ ਨੂੰ ਆੜੇ ਹੱਥੀ ਲੈਂਦੇ ਕਿਹਾ ਕਿ ਸੂਬੇ ਦੇ ਪੰਜ ਵਾਰੀ ਮੁੱਖ ਮੰਤਰੀ ਟੌਹੜਾ ਸਾਹਿਬ ਦੀ ਦੇਣ ਹੈ ਪਰ ਉਨ੍ਹਾਂ ਨੂੰ ਬਰਸੀ ਉਤੇ ਆਉਣਾ ਚਾਹੀਦਾ ਸੀ। ਇਸ ਮੌਕੇ ਬੀਜੇਪੀ ਦੇ ਸੂਬਾਈ ਆਗੂ ਅਰਵਿੰਦ ਖੰਨਾ ਭਾਜਪਾ ਆਗੂ ਨੇ ਕਿਹਾ ਕੀ ਪੰਥ ਰਤਨ ਗੁਰਚਰਨ ਸਿੰਘ ਟੌਹੜਾ ਦੀ ਬਰਸੀ ਮੌਕੇ ਅਸੀਂ ਵਿਸ਼ੇਸ਼ ਤੌਰ ਤੇ ਨਤਮਸਤਕ ਹੋਣ ਲਈ ਆਏ ਹਾਂ।

ਉਨ੍ਹਾਂ ਨੇ ਕਿਹਾ ਕਿ ਜੋ ਪੰਥ ਲਈ ਗੁਰਚਰਨ ਸਿੰਘ ਟੌਹੜਾ ਦੀ ਬਹੁਤ ਵੱਡੀ ਦੇਣ ਹੈ। ਗੇਜਾ ਰਾਮ ਨੇ ਕਿਹਾ ਕਿ ਜੋ ਭੀਮ ਰਾਓ ਦੇ ਬੁੱਤ ਦੀ ਬੇਅਦਬੀ ਕੀਤੀ ਗਈ ਹੈ ਅਤੇ ਗੁਰਪਰਵੰਤ ਸਿੰਘ ਪੰਨੂ ਨੂੰ ਚਿਤਾਵਨੀ ਦਿੱਤੀ ਕਿ ਆਪ ਤਾਂ ਹੋ ਸੂਰਾ ਵਾਲੇ ਖੁੱਡੇ ਵਿੱਚ ਰਹਿ ਰਿਹਾ। ਉਹ ਬਾਹਰ ਆ ਕੇ ਤਾਂ ਵੇਖੇ ਹੋਰ ਠੀਕ, ਪਰ ਪੰਜਾਬ ਦਾ ਮਾਹੌਲ ਬਿਲਕੁਲ ਬਰਕਰਾਰ ਰਹੇਗਾ।

Trending news

;