Malout News: ਮਲੋਟ ਸ਼ਹਿਰ ਦੇ ਵਾਰਡ ਨੰਬਰ 17 ਤੇ 18 ਵਿੱਚ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਮੁਹੱਲੇ ਦੀਆਂ ਕਈ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਰਕੇ ਮੁਹੱਲਾ ਵਾਸੀਆਂ ਨੂੰ ਭਾਰੀ ਮੁਸ਼ਕਲ ਵਿਚੋਂ ਲੰਘਣਾ ਪੈ ਰਿਹਾ ਹੈ।
Trending Photos
Malout News: ਮਲੋਟ ਸ਼ਹਿਰ ਦੇ ਵਾਰਡ ਨੰਬਰ 17 ਤੇ 18 ਵਿੱਚ ਸੀਵਰੇਜ ਦੇ ਪਾਣੀ ਦੀ ਸਹੀ ਨਿਕਾਸੀ ਨਾ ਹੋਣ ਕਰਕੇ ਮੁਹੱਲੇ ਦੀਆਂ ਕਈ ਗਲੀਆਂ ਵਿੱਚ ਸੀਵਰੇਜ ਦਾ ਪਾਣੀ ਖੜ੍ਹਾ ਹੋਣ ਕਰਕੇ ਮੁਹੱਲਾ ਵਾਸੀਆਂ ਨੂੰ ਭਾਰੀ ਮੁਸ਼ਕਲ ਵਿਚੋਂ ਲੰਘਣਾ ਪੈ ਰਿਹਾ ਹੈ। ਮੁਹੱਲਿਆਂ ਦੇ ਲੋਕਾਂ ਨੇ ਦੱਸਿਆ ਕਿ ਬੇਸ਼ੱਕ ਸ਼ਹਿਰ ਦੀ ਸੀਵਰੇਜ ਦੀ ਸਮੱਸਿਆ ਦੇ ਹੱਲ ਕਰੋੜਾਂ ਰੁਪਏ ਖ਼ਰਚ ਕਰਨ ਦੇ ਦਾਅਵੇ ਕੀਤੇ ਜਾ ਰਹੇ ਹਨ। ਕੁਝ ਸਮਾਂ ਪਹਿਲਾਂ ਕਰੋੜਾਂ ਰੁਪਏ ਦੇ ਇਕ ਸੀਵਰੇਜ ਦੀ ਸਫ਼ਾਈ ਲਈ ਮਸ਼ੀਨਾਂ ਵੀ ਕਿਰਾਏ ਉਤੇ ਲਿਆ ਕੇ ਸੀਵਰੇਜ ਦੀ ਸਫ਼ਾਈ ਕਰਨ ਲਾਈਆਂ ਗਈਆਂ ਸਨ।
ਸੀਵਰੇਜ ਵਿਭਾਗ ਦਾ ਦਾਅਵਾ ਸੀ ਇਨ੍ਹਾਂ ਮਸ਼ੀਨਾਂ ਵੱਲੋਂ ਸੀਵਰੇਜ ਦੀ ਸਫ਼ਾਈ ਕਰਨ ਨਾਲ ਸਮੱਸਿਆ ਦਾ ਹੱਲ ਹੋ ਜਾਵੇਗਾ ਪਰ ਮੁਹੱਲੇ ਨੂੰ ਇਨ੍ਹਾਂ ਦਾ ਕੋਈ ਫਾਇਦਾ ਨਹੀਂ ਹੋਇਆ। ਉਨ੍ਹਾਂ ਨੇ ਦੱਸਿਆ ਕਿ ਸੀਵਰੇਜ ਦਾ ਪਾਣੀ ਗਲੀਆਂ ਵਿਚ ਖੜ੍ਹਾ ਹੋਣ ਕਰਕੇ ਜਿਥੇ ਬਿਮਾਰੀਆਂ ਫੈਲਣ ਦਾ ਡਰ ਹੈ ਉਥੇ ਉਨ੍ਹਾਂ ਦੇ ਰਿਸ਼ਤੇਦਾਰ ਵੀ ਉਨ੍ਹਾਂ ਦੇ ਘਰਾਂ ਵਿੱਚ ਆਉਣਾ ਪਸੰਦ ਨਹੀਂ ਕਰਦੇ। ਉਹ ਵਾਰ ਵਾਰ ਸੀਵਰੇਜ ਵਿਭਾਗ ਨੂੰ ਬੇਨਤੀ ਕਰ ਚੁੱਕੇ ਹਨ।
ਇਹ ਵੀ ਪੜ੍ਹੋ : Punjab Cabinet Meeting: ਪੰਜਾਬ ਕੈਬਨਿਟ ਦੀ ਮੀਟਿੰਗ ਵਿੱਚ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤੇ ਹੋਰ ਵੱਡੇ ਫ਼ੈਸਲਿਆਂ ਉਤੇ ਲੱਗੀ ਮੋਹਰ
ਮੁਲਾਜ਼ਮ ਆਉਂਦੇ ਹਨ ਤੇ ਖਾਨਾਪੂਰਤੀ ਕਰ ਕੇ ਚਲੇ ਜਾਂਦੇ ਹਨ। ਉਨ੍ਹਾਂ ਨੇ ਮੰਗ ਕੀਤੀ ਕਿ ਸੀਵਰੇਜ ਦਾ ਪੱਕਾ ਹੱਲ ਕੀਤਾ ਜਾਵੇ। ਦੂਜੇ ਪਾਸੇ ਨਗਰ ਕੌਂਸਲ ਦੇ ਕਾਰਜਸਾਧਕ ਅਫਸਰ ਮੰਗਤ ਰਾਮ ਨੇ ਦੱਸਿਆ ਕਿ ਇਸ ਦੇ ਹੱਲ ਲਈ ਸੀਵਰੇਜ ਵਿਭਾਗ ਨੂੰ ਕਹਿ ਦਿੱਤਾ ਜਿਨ੍ਹਾਂ ਦਾ ਕਹਿਣਾ ਹੈ ਕਿ 30 ਅਪ੍ਰੈਲ ਤੱਕ ਇਸ ਦਾ ਹੱਲ ਹੋ ਜਾਵੇਗਾ।
ਇਹ ਵੀ ਪੜ੍ਹੋ : Majithia Drug Case: ਬਿਕਰਮ ਮਜੀਠੀਆ ਡਰੱਗ ਮਾਮਲਾ; ਐਸਆਈਟੀ ਨੇ ਅਦਾਲਤ ਨੂੰ ਸਰਚ ਵਾਰੰਟ ਜਾਰੀ ਕਰਨ ਦੀ ਕੀਤੀ ਮੰਗ