Mansa News: ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
Trending Photos
Mansa News: ਪਾਵਰਕਾਮ ਦੇ ਕਰਮਚਾਰੀਆਂ ਵੱਲੋਂ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਸਬੰਧੀ ਧਰਨਾ ਪ੍ਰਦਰਸ਼ਨ ਕੀਤਾ ਜਾ ਰਿਹਾ ਮਾਨਸਾ ਵਿਖੇ ਦੂਸਰੇ ਦਿਨ ਦੀ ਕਰਮਚਾਰੀਆਂ ਧਰਨੇ ਦੌਰਾਨ ਸਰਕਾਰ ਦੇ ਖਿਲਾਫ ਨਾਅਰੇਬਾਜ਼ੀ ਕਰ ਰਹੇ ਨੇ ਪ੍ਰਦਰਸ਼ਨ ਕਰ ਰਹੇ ਕਰਮਚਾਰੀਆਂ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਜਲਦ ਹੀ ਉਹਨਾਂ ਦੀਆਂ ਮੰਗਾਂ ਵੱਲ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਦੇ ਵਿੱਚ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਪੰਜਾਬ ਭਰ ਦੇ ਵਿੱਚ ਪਾਵਰ ਕਾਮ ਦੇ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਆਪਣੀਆਂ ਮੰਗਾਂ ਨੂੰ ਮਨਵਾਉਣ ਦੇ ਲਈ ਸਰਕਾਰ ਦੇ ਖਿਲਾਫ ਧਰਨੇ ਪ੍ਰਦਰਸ਼ਨ ਕਰ ਰਹੇ ਨੇ ਕਰਮਚਾਰੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਅਤੇ ਪਾਵਰਕਾਮ ਦੇ ਮੈਨੇਜਮੈਂਟ ਅਧਿਕਾਰੀਆਂ ਦੇ ਨਾਲ ਉਹਨਾਂ ਦੀ ਕਈ ਵਾਰ ਮੀਟਿੰਗ ਹੋ ਚੁੱਕੀ ਹੈ ਪਰ ਇਹਨਾਂ ਮੀਟਿੰਗਾਂ ਦੇ ਦੌਰਾਨ ਵੀ ਸਰਕਾਰ ਵੱਲੋਂ ਉਨ੍ਹਾਂ ਦੀਆਂ ਮੰਗਾਂ ਨੂੰ ਲੈ ਕੇ ਕੋਈ ਠੋਸ ਹੱਲ ਨਹੀਂ ਕੀਤਾ ਗਿਆ। ਇਸ ਕਾਰਨ ਮਜਬੂਰੀਵਸ ਕਰਮਚਾਰੀ ਸਰਕਾਰ ਖਿਲਾਫ ਪ੍ਰਦਰਸ਼ਨ ਕਰਨ ਦੇ ਲਈ ਮਜਬੂਰ ਹੋਏ ਹਨ।
ਉਨ੍ਹਾਂ ਨੇ ਕਿਹਾ ਕਿ ਬਿਜਲੀ ਮੰਤਰੀ ਹਰਭਜਨ ਸਿੰਘ ਈਟੀਓ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਪਾਵਰ ਕਾਮ ਮੈਨੇਜਮੈਂਟ ਦੇ ਅਧਿਕਾਰੀਆਂ ਵੱਲੋਂ ਮੰਗਾਂ ਨੂੰ ਜਲਦ ਹੱਲ ਕਰਨ ਦਾ ਭਰੋਸਾ ਦਿੱਤਾ ਗਿਆ ਸੀ ਪਰ ਭਰੋਸੇ ਦੇ ਬਾਅਦ ਵੀ ਇਨ੍ਹਾਂ ਮੰਗਾਂ ਨੂੰ ਹੱਲ ਨਹੀਂ ਕੀਤਾ ਗਿਆ। ਉਨ੍ਹਾਂ ਨੇ ਕਿਹਾ ਕਿ ਅੱਜ ਪੰਜਾਬ ਭਰ ਵਿੱਚ ਕਰਮਚਾਰੀ ਸਮੂਹਿਕ ਛੁੱਟੀ ਲੈ ਕੇ ਪ੍ਰਦਰਸ਼ਨ ਕਰ ਰਹੇ ਹਨ ਪਰ ਦੂਸਰੇ ਪਾਸੇ ਪੰਜਾਬ ਦੇ ਮੁੱਖ ਮੰਤਰੀ ਕਰਮਚਾਰੀਆਂ ਤੇ ਕਾਰਵਾਈ ਕਰਨ ਦੀ ਗੱਲ ਕਹਿ ਰਹੇ ਹਨ, ਜਿਸ ਦੀ ਕਰਮਚਾਰੀਆਂ ਵੱਲੋਂ ਨਿੰਦਾ ਕੀਤੀ ਜਾ ਰਹੀ ਹੈ।
ਉਨ੍ਹਾਂ ਨੇ ਕਿਹਾ ਕਿ ਅੱਜ ਪਾਵਰਕਾਮ ਘਾਟੇ ਦੇ ਵਿੱਚ ਚੱਲ ਰਿਹਾ ਹੈ ਜਦੋਂ ਕਿ ਪਹਿਲਾਂ ਪਾਵਰਕਾਮ ਦੇ ਕੋਲ ਲੱਖਾਂ ਕਰਮਚਾਰੀ ਸੀ। ਅੱਜ ਮਹਿਜ ਹਜ਼ਾਰਾਂ ਦੇ ਵਿੱਚ ਕਰਮਚਾਰੀ ਰਹਿ ਚੁੱਕੇ ਹਨ ਪਰ ਸਰਕਾਰ ਵੱਲੋਂ ਫਿਰ ਵੀ ਕਰਮਚਾਰੀਆਂ ਦੀਆਂ ਮੰਗਾਂ ਹੱਲ ਨਹੀਂ ਕੀਤੀਆਂ ਜਾ ਰਹੀਆਂ। ਉਨ੍ਹਾਂ ਨੇ ਕਿਹਾ ਕਿ ਜੇਕਰ ਜਲਦ ਹੀ ਮੰਗਾਂ ਵੱਲ ਸਰਕਾਰ ਨੇ ਧਿਆਨ ਨਾ ਦਿੱਤਾ ਤਾਂ ਆਉਣ ਵਾਲੇ ਦਿਨਾਂ ਵਿੱਚ ਭਰਾਤਰੀ ਜਥੇਬੰਦੀਆਂ ਨੂੰ ਨਾਲ ਲੈ ਕੇ ਸੰਘਰਸ਼ ਨੂੰ ਹੋਰ ਤੇਜ਼ ਕੀਤਾ ਜਾਵੇਗਾ।
ਇਹ ਵੀ ਪੜ੍ਹੋ : Ferozepur News: ਤੇਜ਼ ਵਹਾਅ ਕਾਰਨ ਪਾਕਿਸਤਾਨ ਦੀ ਸਰਹੱਦ ਵੱਲ ਨੂੰ ਰੁੜੀ ਕਿਸਾਨਾਂ ਨਾਲ ਭਰੀ ਕਿਸ਼ਤੀ; ਨੌਜਵਾਨਾਂ ਨੇ ਰੋਕਿਆ