Anandpur Sahib: ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਵਿੱਚ ਸ਼ਾਂਤੀ ਰੱਖਣ ਲਈ ਅਰਦਾਸ ਕੀਤੀ ਗਈ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਸ਼ਾਂਤੀ ਲਈ ਅਰਦਾਸ ਕੀਤੀ।
Trending Photos
Anandpur Sahib: ਅੱਜ ਤਖਤ ਸ਼੍ਰੀ ਕੇਸਗੜ੍ਹ ਸਾਹਿਬ ਵਿਖੇ ਦੱਖਣ ਏਸ਼ੀਆ ਵਿੱਚ ਸ਼ਾਂਤੀ ਰੱਖਣ ਲਈ ਅਰਦਾਸ ਕੀਤੀ ਗਈ। ਤਖਤ ਸ਼੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਸ਼ਾਂਤੀ ਲਈ ਅਰਦਾਸ ਕੀਤੀ। ਦਸਵੇਂ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪਾਵਨ ਅਸਥਾਨ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੱਖਣ ਏਸ਼ੀਆ ਵਿੱਚ ਬਣ ਰਹੇ ਮੌਜੂਦਾ ਤਣਾਅਪੂਰਨ ਮਾਹੌਲ ਦੇ ਮੱਦੇਨਜ਼ਰ ਅੱਜ ਸੁੱਖ ਸ਼ਾਂਤੀ ਲਈ ਅਰਦਾਸ ਬੇਨਤੀ ਕੀਤੀ ਗਈ।
ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਅਤੇ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਖੁਦ ਅਰਦਾਸ ਕਰਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਤੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਨਮੁਖ ਬੇਨਤੀ ਕੀਤੀ ਕਿ ਦੱਖਣ ਏਸ਼ੀਆ ਦੇ ਖ਼ਿੱਤੇ ਵਿੱਚ ਸੁੱਖ ਸ਼ਾਂਤੀ ਕਾਇਮ ਰਹੇ ਅਤੇ ਜੋ ਜੰਗ ਵਰਗੇ ਹਾਲਾਤ ਬਣ ਰਹੇ ਹਨ ਉਹ ਟਲਣ ਤੇ ਜੰਗ ਨਾ ਲੱਗੇ।
ਗੁਰੂ ਸਾਹਿਬ ਦੇ ਸਨਮੁਖ ਅਰਦਾਸ ਕੀਤੀ ਗਈ ਕਿ ਉਹ ਰਹਿਮਤ ਕਰਦਿਆਂ ਸਮੁੱਚੇ ਸੰਸਾਰ ਦੇ ਅੰਦਰ ਵੱਸਣ ਵਾਲੀ ਮਨੁੱਖਤਾ ਤੇ ਜੀਵ ਜੰਤੂਆਂ ਦੀ ਰੱਖਿਆ ਅਤੇ ਕਲਿਆਣ ਕਰਨ। ਦੱਖਣੀ ਏਸ਼ੀਆ ਖ਼ਿੱਤੇ ਵਿੱਚ ਆਪਸੀ ਪ੍ਰੇਮ, ਪਿਆਰ, ਇਤਫ਼ਾਕ ਤੇ ਸੁੱਖ ਸ਼ਾਂਤੀ ਵਧੇ। ਇਸ ਮੌਕੇ ਅਰਦਾਸ ਤੋਂ ਪਹਿਲਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੀ ਫ਼ਸੀਲ ਦੇ ਸਨਮੁਖ ਗੁਰਬਾਣੀ ਦਾ ਜਾਪ ਕੀਤਾ ਗਿਆ।
ਇਹੀ ਵੀ ਪੜ੍ਹੋ : India-Pakistan War: ਹੁਣ ਭਾਰਤ ਦੀ ਪਾਕਿਸਤਾਨ ਉਤੇ ਵਾਟਰ ਸਟ੍ਰਾਈਕ; ਸਲਾਲ ਡੈਮ ਤੋਂ ਚਿਨਾਬ ਵਿੱਚ ਛੱਡੇ ਪਾਣੀ ਕਾਰਨ ਹੜ੍ਹ ਦਾ ਖ਼ਤਰਾ
ਭਾਰਤ-ਪਾਕਿਸਤਾਨ ਜੰਗ ਸ਼ੁਰੂ ਹੋਣ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਨੇ ਜਨਤਾ ਨੂੰ ਆਪਣੇ ਘਰਾਂ ਵਿੱਚ ਰਹਿਣ ਦੀ ਅਪੀਲ ਕੀਤੀ ਹੈ। ਪ੍ਰਸ਼ਾਸਨ ਨੇ ਕਿਹਾ ਕਿ ਲੋਕ ਆਪਣੇ ਕੰਮ 'ਤੇ ਜਾ ਸਕਦੇ ਹਨ। ਸ਼ਹਿਰ ਵਿੱਚ ਕਿਸੇ ਵੀ ਤਰ੍ਹਾਂ ਦੀ ਗੜਬੜ ਦੀ ਕੋਈ ਖ਼ਬਰ ਨਹੀਂ ਹੈ। ਉਨ੍ਹਾਂ ਜਨਤਾ ਨੂੰ ਅਪੀਲ ਕੀਤੀ ਹੈ ਕਿ ਜੇਕਰ ਨੇੜੇ-ਤੇੜੇ ਕੋਈ ਸ਼ੱਕੀ ਵਿਸਫੋਟਕ ਵਰਗੀ ਵਸਤੂ ਦਿਖਾਈ ਦਿੰਦੀ ਹੈ, ਤਾਂ ਉਹ ਕੰਟਰੋਲ ਰੂਮ ਨੂੰ ਫ਼ੋਨ ਕਰਨ। ਇਸ ਦੇ ਨਾਲ ਹੀ ਘਰਾਂ ਦੀਆਂ ਖਿੜਕੀਆਂ ਅਤੇ ਦਰਵਾਜ਼ਿਆਂ ਤੋਂ ਦੂਰ ਰਹੋ।
ਇਹੀ ਵੀ ਪੜ੍ਹੋ : Punjab News: ਪੰਜਾਬ ਵਿੱਚ ਆਈਏਐਸ ਤੇ ਆਈਪੀਐਸ ਅਧਿਕਾਰੀਆਂ ਦੀਆਂ ਛੁੱਟੀਆਂ ਰੱਦ