Abohar Murder News: ਅਬੋਹਰ ਵਿੱਚ ਕਾਰੋਬਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ; ਤਿੰਨ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ
Advertisement
Article Detail0/zeephh/zeephh2829563

Abohar Murder News: ਅਬੋਹਰ ਵਿੱਚ ਕਾਰੋਬਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ; ਤਿੰਨ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Abohar Murder News: ਅਬੋਹਰ ਵਿੱਚ ਨਿਊ ਵੇਅਰਵੈੱਲ ਦੇ ਸੰਚਾਲਕ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। 

Abohar Murder News: ਅਬੋਹਰ ਵਿੱਚ ਕਾਰੋਬਾਰੀ ਦਾ ਗੋਲੀ ਮਾਰ ਕੇ ਕੀਤਾ ਕਤਲ; ਤਿੰਨ ਬਦਮਾਸ਼ਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

Abohar Murder News: ਅਬੋਹਰ ਵਿੱਚ ਨਿਊ ਵੇਅਰਵੈੱਲ ਦੇ ਸੰਚਾਲਕ ਨੂੰ ਗੋਲੀ ਮਾਰ ਕੇ ਕਤਲ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਕਾਰ ਵਿੱਚ ਆਪਣੇ ਸ਼ੋਅਰੂਮ ਪੁੱਜਿਆ ਕਿ ਸ਼ੋਅਰੂਮ ਦੇ ਬਾਹਰ ਬਾਈਕ 'ਤੇ ਆਏ ਹਮਲਾਵਰਾਂ ਨੇ ਉਸ ਉਤੇ ਗੋਲੀਆਂ ਚਲਾ ਦਿੱਤੀਆਂ। ਇਸ ਤੋਂ ਬਾਅਦ ਉਸਨੂੰ ਐਮਰਜੈਂਸੀ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰ ਨੇ ਉਸਨੂੰ ਮ੍ਰਿਤਕ ਐਲਾਨ ਦਿੱਤਾ।

ਫਿਲਹਾਲ ਪੁਲਿਸ ਮੌਕੇ 'ਤੇ ਪਹੁੰਚ ਗਈ ਹੈ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ ਜਦੋਂ ਕਿ ਹਮਲਾਵਰ ਫਰਾਰ ਦੱਸੇ ਜਾ ਰਹੇ ਹਨ। ਜਾਣਕਾਰੀ ਅਨੁਸਾਰ ਸੋਮਵਾਰ ਸਵੇਰੇ ਅਬੋਹਰ ਵਿੱਚ ਇੱਕ ਕਾਰੋਬਾਰੀ ਦੀ ਦਿਨ-ਦਿਹਾੜੇ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਇਹ ਘਟਨਾ ਸਵੇਰੇ 10 ਵਜੇ ਵਾਪਰੀ। ਜਦੋਂ ਉਹ ਕਾਰ ਤੋਂ ਹੇਠਾਂ ਉਤਰ ਰਿਹਾ ਸੀ, ਤਾਂ ਤਿੰਨ ਨੌਜਵਾਨਾਂ ਨੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਹਸਪਤਾਲ ਲਿਜਾਣ ਤੋਂ ਥੋੜ੍ਹੀ ਦੇਰ ਬਾਅਦ ਹੀ ਉਸਦੀ ਮੌਤ ਹੋ ਗਈ।

ਜਾਣਕਾਰੀ ਅਨੁਸਾਰ, ਵੇਅਰਵੈੱਲ ਸ਼ੋਅਰੂਮ ਦੇ ਮਾਲਕ ਜਗਤ ਵਰਮਾ ਦਾ ਭਰਾ ਸੰਜੇ ਵਰਮਾ ਆਪਣੀ ਆਈ-20 ਕਾਰ ਵਿੱਚ ਸ਼ੋਅਰੂਮ ਪਹੁੰਚਿਆ ਸੀ। ਜਿਵੇਂ ਹੀ ਉਹ ਕਾਰ ਵਿੱਚੋਂ ਉਤਰਨ ਲੱਗਾ, ਤਿੰਨ ਨੌਜਵਾਨ ਪੈਦਲ ਆਏ ਅਤੇ ਉਸ 'ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਜ਼ਖਮੀ ਸੰਜੇ ਨੂੰ ਕਰਮਚਾਰੀਆਂ ਨੇ ਤੁਰੰਤ ਹਸਪਤਾਲ ਪਹੁੰਚਾਇਆ। ਕੁਝ ਸਮੇਂ ਬਾਅਦ ਉਸਦੀ ਮੌਤ ਹੋ ਗਈ।

ਹਮਲਾਵਰਾਂ ਨੇ 8 ਤੋਂ 10 ਰਾਊਂਡ ਫਾਇਰ ਕੀਤੇ
ਪੁਲਿਸ ਜਾਂਚ ਵਿੱਚ ਸਾਹਮਣੇ ਆਇਆ ਕਿ ਹਮਲਾਵਰਾਂ ਨੇ 8 ਤੋਂ 10 ਰਾਊਂਡ ਫਾਇਰ ਕੀਤੇ। ਕਾਰ ਦੇ ਸ਼ੀਸ਼ੇ 'ਤੇ 4 ਗੋਲੇ ਅਤੇ ਬਾਹਰ 4 ਗੋਲੇ ਮਿਲੇ। ਪੁਲਿਸ ਨੂੰ ਸਰਕਾਰੀ ਹਸਪਤਾਲ ਵੱਲ ਜਾਣ ਵਾਲੀ ਇੱਕ ਤੰਗ ਗਲੀ ਵਿੱਚ ਇੱਕ ਛੱਡਿਆ ਹੋਇਆ ਮੋਟਰਸਾਈਕਲ ਮਿਲਿਆ। ਇਹ ਬਾਈਕ ਹਮਲਾਵਰਾਂ ਦੀ ਦੱਸੀ ਜਾ ਰਹੀ ਹੈ।

ਹਿਰਾਸਤ ਵਿੱਚ ਲਏ ਗਏ ਨੌਜਵਾਨਾਂ ਤੋਂ ਪੁੱਛਗਿੱਛ
ਫਾਜ਼ਿਲਕਾ ਅਤੇ ਅਬੋਹਰ ਦੇ ਡੀਐਸਪੀ ਭਾਰੀ ਪੁਲਿਸ ਫੋਰਸ ਨਾਲ ਮੌਕੇ 'ਤੇ ਪਹੁੰਚੇ। ਪੁਲਿਸ ਨੇ ਕੁਝ ਨੌਜਵਾਨਾਂ ਨੂੰ ਪੁੱਛਗਿੱਛ ਲਈ ਹਿਰਾਸਤ ਵਿੱਚ ਲਿਆ ਹੈ। ਘਟਨਾ ਤੋਂ ਬਾਅਦ ਸ਼ਹਿਰ ਦੇ ਵਪਾਰੀਆਂ ਵਿੱਚ ਸੋਗ ਦੀ ਲਹਿਰ ਹੈ। ਵਪਾਰ ਮੰਡਲ ਦੇ ਮੁਖੀ ਸੁਰੇਸ਼ ਸਤੀਜਾ ਅਤੇ ਹੋਰ ਕਾਰੋਬਾਰੀ ਅਨਿਲ ਨਾਗੌਰੀ ਸਮੇਤ ਕਈ ਪ੍ਰਮੁੱਖ ਕਾਰੋਬਾਰੀ ਮੌਕੇ 'ਤੇ ਪਹੁੰਚੇ ਅਤੇ ਘਟਨਾ 'ਤੇ ਸਖ਼ਤ ਗੁੱਸਾ ਪ੍ਰਗਟ ਕੀਤਾ। ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਤੇ ਭਾਜਪਾ ਪ੍ਰਧਾਨ ਸੁਨੀਲ ਜਾਖੜ ਨੇ ਇਸ ਘਟਨਾ ਦੀ ਨਿੰਦਾ ਕੀਤੀ ਹੈ ਤੇ ਮੁੜ ਤੋਂ ਪੰਜਾਬ ਦੀ ਕਾਨੂੰਨ ਵਿਵਸਥਾ ਉਤੇ ਸਵਾਲ ਖੜ੍ਹੇ ਕੀਤੇ ਹਨ।

Trending news

;