Punjab Cabinet Meeting News: ਲੰਬੇ ਸਮੇਂ ਤੋਂ ਪੰਜਾਬ 'ਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਇੱਕ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਨਵੇਂ ਕਾਨੂੰਨ ਰਾਹੀਂ ਸਰਕਾਰ ਨੇ ਇਹ ਸੰਕੇਤ ਦਿੱਤਾ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਵਿੱਚ ਹੁਣ ਕੋਈ ਕਸਰ ਨਹੀਂ ਛੱਡੇਗੀ।
Trending Photos
Punjab Cabinet Meeting News: ਪੰਜਾਬ ਸਰਕਾਰ ਵੱਲੋਂ ਅੱਜ ਮੁੱਖ ਮੰਤਰੀ ਨਿਵਾਸ ਵਿਖੇ ਹੋਈ ਕੈਬਿਨੇਟ ਮੀਟਿੰਗ ਦੌਰਾਨ ਬੇਅਦਬੀ ਬਿਲ ਨੂੰ ਮਨਜ਼ੂਰੀ ਦਿੱਤੀ ਗਈ ਹੈ। ਉਮੀਦ ਜਤਾਈ ਜਾ ਰਹੀ ਹੈ ਕਿ ਇਹ ਬਿਲ ਅੱਜ ਹੀ ਪੰਜਾਬ ਵਿਧਾਨ ਸਭਾ 'ਚ ਪੇਸ਼ ਕੀਤਾ ਜਾ ਸਕਦਾ ਹੈ। ਇਸ ਨਵੇਂ ਬਿਲ ਤਹਿਤ ਹੁਣ ਪੰਜਾਬ 'ਚ ਧਾਰਮਿਕ ਗ੍ਰੰਥਾਂ ਜਾਂ ਧਾਰਮਿਕ ਸਥਾਨਾਂ ਦੀ ਬੇਅਦਬੀ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਹੋਵੇਗੀ। ਐਸੇ ਦੋਸ਼ੀਆਂ ਨੂੰ ਉਮਰ ਕੈਦ ਦੀ ਸਜ਼ਾ ਹੋ ਸਕੇਗੀ। ਇਸ ਤੋਂ ਇਲਾਵਾ, ਉਨ੍ਹਾਂ ਨੂੰ ਪੈਰੋਲ ਦੀ ਵੀ ਇਜਾਜ਼ਤ ਨਹੀਂ ਮਿਲੇਗੀ।
ਲੰਬੇ ਸਮੇਂ ਤੋਂ ਪੰਜਾਬ 'ਚ ਬੇਅਦਬੀ ਦੇ ਮਾਮਲਿਆਂ ਨੂੰ ਲੈ ਕੇ ਇੱਕ ਸਖ਼ਤ ਕਾਨੂੰਨ ਦੀ ਮੰਗ ਕੀਤੀ ਜਾ ਰਹੀ ਸੀ। ਇਸ ਨਵੇਂ ਕਾਨੂੰਨ ਰਾਹੀਂ ਸਰਕਾਰ ਨੇ ਇਹ ਸੰਕੇਤ ਦਿੱਤਾ ਹੈ ਕਿ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲੇ ਨੂੰ ਸਖ਼ਤ ਤੋਂ ਸਖ਼ਤ ਸਜ਼ਾ ਦਿਵਾਉਣ ਵਿੱਚ ਹੁਣ ਕੋਈ ਕਸਰ ਨਹੀਂ ਛੱਡੇਗੀ।
ਸੂਤਰਾਂ ਮੁਤਾਬਕ, ਬੇਅਦਬੀ ਦੇ ਮਾਮਲਿਆਂ ਦੀ ਤੇਜ਼ ਜਾਂਚ ਤੇ ਨਿਪਟਾਰਾ ਯਕੀਨੀ ਬਣਾਉਣ ਲਈ ਵਿਸ਼ੇਸ਼ ਅਦਾਲਤਾਂ ਵੀ ਬਣਾਈਆਂ ਜਾ ਸਕਣਗੀਆਂ।