CASO Operation: ਆਪ੍ਰੇਸ਼ਨ CASO ਦੇ ਤਹਿਤ ਰੋਪੜ, ਨੰਗਲ, ਸ੍ਰੀ ਕੀਰਤਪੁਰ ਸਾਹਿਬ ਅਤੇ ਸ੍ਰੀ ਅਨੰਦਪੁਰ ਸਾਹਿਬ ਦੇ ਸ਼ੱਕੀ ਠਿਕਾਣਿਆਂ 'ਤੇ ਛਾਪੇਮਾਰੀ ਕੀਤੀ ਗਈ
Trending Photos
Punjab CASO Operation: ਪੂਰੇ ਪੰਜਾਬ ਵਿੱਚ CASO ਆਪ੍ਰੇਸ਼ਨ ਚਲਾਇਆ ਜਾ ਰਿਹਾ ਹੈ। ਜਿਸਦੇ ਤਹਿਤ ਨਸ਼ੇ ਦੇ ਕਾਰੋਬਾਰ ਵਿੱਚ ਸ਼ਾਮਲ ਲੋਕਾਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ। ਜਿਸਦੇ ਤਹਿਤ ਰੋਪੜ ਜ਼ਿਲ੍ਹੇ ਵਿੱਚ ਵੀ CASO ਆਪ੍ਰੇਸ਼ਨ ਦੇ ਤਹਿਤ ਰੋਪੜ, ਸ੍ਰੀ ਕੀਰਤਪੁਰ ਸਾਹਿਬ, ਸ੍ਰੀ ਆਨੰਦਪੁਰ ਸਾਹਿਬ, ਨੰਗਲ ਵਿੱਚ ਚੈਕਿੰਗ ਆਪ੍ਰੇਸ਼ਨ ਕੀਤਾ ਗਿਆ। CASO ਆਪ੍ਰੇਸ਼ਨ ਦੇ ਤਹਿਤ, ਕੀਰਤਪੁਰ ਸਾਹਿਬ ਪੁਲਿਸ ਵੱਲੋਂ ਰਾਜਸਥਾਨੀ ਝੁੱਗੀਆਂ ਵਿੱਚ ਛਾਪੇਮਾਰੀ ਕੀਤੀ ਗਈ।
ਜ਼ਿਲ੍ਹਾ ਪੁਲਿਸ ਮੁਖੀ ਗੁਲਨੀਤ ਸਿੰਘ ਖੁਰਾਣਾ ਦੇ ਨਿਰਦੇਸ਼ਾਂ ਅਨੁਸਾਰ, ਕੀਰਤਪੁਰ ਸਾਹਿਬ ਪੁਲਿਸ ਨੇ ਆਪ੍ਰੇਸ਼ਨ ਸੀਏਐਸਓ ਤਹਿਤ ਰਾਜਸਥਾਨੀ ਝੁੱਗੀਆਂ ਵਿੱਚ ਛਾਪੇਮਾਰੀ ਕੀਤੀ। ਇਸ ਦੌਰਾਨ ਕੁਝ ਝੁੱਗੀਆਂ-ਝੌਂਪੜੀਆਂ ਵਾਲੇ ਪੁਲਿਸ ਪਾਰਟੀ ਨੂੰ ਦੇਖ ਕੇ ਭੱਜ ਗਏ। ਪੁਲਿਸ ਨੇ ਉਕਤ ਝੁੱਗੀਆਂ ਦੀ ਜਾਂਚ ਕੀਤੀ। ਹਾਲਾਂਕਿ ਝੁੱਗੀਆਂ-ਝੌਂਪੜੀਆਂ ਵਿੱਚੋਂ ਕੁਝ ਵੀ ਬਰਾਮਦ ਨਹੀਂ ਹੋਇਆ, ਪਰ ਉਕਤ ਝੁੱਗੀਆਂ-ਝੌਂਪੜੀਆਂ ਵਿੱਚ ਰਹਿਣ ਵਾਲੇ ਬਹੁਤ ਸਾਰੇ ਲੋਕਾਂ ਵਿਰੁੱਧ ਸ਼ਰਾਬ ਅਤੇ ਗਾਂਜੇ ਦੇ ਮਾਮਲੇ ਦਰਜ ਹਨ।
ਇਸ ਦੌਰਾਨ ਸ੍ਰੀ ਆਨੰਦਪੁਰ ਸਾਹਿਬ ਵਿੱਚ ਵੀ ਸ਼ੱਕੀ ਥਾਵਾਂ ਦੀ ਜਾਂਚ ਕੀਤੀ ਗਈ, ਖਾਸ ਕਰਕੇ ਸ੍ਰੀ ਆਨੰਦਪੁਰ ਸਾਹਿਬ ਦੇ ਮੁਹੱਲਾ ਚੋਈ ਬਾਜ਼ਾਰ ਵਿੱਚ, ਸ਼ੱਕੀ ਘਰਾਂ ਦੀ ਵੀ ਜਾਂਚ ਕੀਤੀ ਗਈ। ਹਾਲਾਂਕਿ ਪੁਲਿਸ ਨੂੰ ਕੁਝ ਨਹੀਂ ਮਿਲਿਆ, ਪਰ ਕੁਝ ਨੌਜਵਾਨਾਂ ਨੂੰ ਜ਼ਰੂਰ ਘੇਰ ਲਿਆ ਗਿਆ।
ਇਸੇ ਤਰ੍ਹਾਂ ਨੰਗਲ ਵਿੱਚ ਵੀ ਪੁਲਿਸ ਨੇ ਝੁੱਗੀਆਂ-ਝੌਂਪੜੀਆਂ ਵਿੱਚ ਜਾ ਕੇ ਉਨ੍ਹਾਂ ਦੀ ਜਾਂਚ ਕੀਤੀ ਕਿਉਂਕਿ ਇਨ੍ਹਾਂ ਝੁੱਗੀਆਂ-ਝੌਂਪੜੀਆਂ ਵਾਲਿਆਂ 'ਤੇ ਸ਼ਰਾਬ ਅਤੇ ਗਾਂਜੇ ਦਾ ਕਾਰੋਬਾਰ ਕਰਨ ਦਾ ਸ਼ੱਕ ਹੈ ਅਤੇ ਇਨ੍ਹਾਂ ਵਿੱਚੋਂ ਕਈਆਂ 'ਤੇ ਵਿਰੁੱਧ ਮਾਮਲੇ ਦਰਜ ਹਨ।
ਰੋਪੜ ਵਿੱਚ ਵੀ ਐਸਐਸਪੀ ਰੂਪਨਗਰ ਗੁਰਨੀਤ ਸਿੰਘ ਖੁਰਾਨਾ ਦੀ ਅਗਵਾਈ ਵਿੱਚ ਸ਼ੱਕੀ ਸਥਾਨਾਂ 'ਤੇ ਚੈਕਿੰਗ ਕੀਤੀ ਗਈ । ਪੁਲਿਸ ਵੱਲੋਂ ਸ਼ਰਾਰਤੀ ਅੰਸਰਾਂ ਅਤੇ ਨਸ਼ੇ ਦਾ ਕਾਰੋਬਾਰ ਕਰਨ ਵਾਲਿਆਂ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਕਿ ਜੇਕਰ ਕੋਈ ਵੀ ਨਸ਼ੇ ਦਾ ਕਰੋਬਾਰ ਕਰਦੇ ਫੜੇ ਗਏ ਤਾਂ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ। ਉਸ 'ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ।