Punjab Congress: ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਖਿਲਾਫ ਬੇਭਰੋਸਗੀ ਦਾ ਸਮਰਥਨ ਕਰਨ ਵਾਲੇ ਅੱਠ ਕੌਂਸਲਰਾਂ ਨੂੰ ਕਾਂਗਰਸ ਨੇ ਪੰਜ ਸਾਲ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ।
Trending Photos
Punjab Congress: ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਖਿਲਾਫ ਬੇਭਰੋਸਗੀ ਦਾ ਸਮਰਥਨ ਕਰਨ ਵਾਲੇ ਅੱਠ ਕੌਂਸਲਰਾਂ ਨੂੰ ਕਾਂਗਰਸ ਨੇ ਪੰਜ ਸਾਲ ਲਈ ਪਾਰਟੀ ਵਿਚੋਂ ਬਾਹਰ ਕੱਢ ਦਿੱਤਾ ਹੈ। ਬਠਿੰਡਾ ਕਾਂਗਰਸ ਵਿੱਚ ਖਿਚੋਤਾਣ ਮਗਰੋਂ ਇਹ ਫੈਸਲਾ ਲਿਆ ਹੈ।
50 ਵਿੱਚੋਂ 43 ਸੀਟਾਂ ਜਿੱਤਣ ਵਾਲੀ ਕਾਂਗਰਸ ਆਪਸੀ ਖਿੱਚੋਤਾਣ ਕਾਰਨ ਨਗਰ ਨਿਗਮ ਦੇ ਅਹੁਦੇਦਾਰੀਆਂ ਵਿੱਚੋਂ ਬਾਹਰ ਹੋ ਗਈ ਹੈ। ਆਪਸੀ ਖਿੱਚੋਤਾਣ ਦੇ ਚੱਲਦੇ ਪਹਿਲਾਂ ਮੇਅਰ, ਫਿਰ ਡਿਪਟੀ ਮੇਅਰ ਅਤੇ ਹੁਣ ਸੀਨੀਅਰ ਡਿਪਟੀ ਮੇਅਰ ਦੀ ਕੁਰਸੀ ਤੋਂ ਕਾਂਗਰਸ ਨੂੰ ਹੱਥ ਧੋਣਾ ਪਿਆ ਸੀ। ਨਾ ਮਾਤਰ ਸੀਟਾਂ ਹੋਣ ਦੇ ਬਾਵਜੂਦ ਆਮ ਆਦਮੀ ਪਾਰਟੀ ਪਦਮਜੀਤ ਮਹਿਤਾ ਨੂੰ ਮੇਅਰ ਬਣਾਉਣ ਵਿੱਚ ਕਾਮਯਾਬ ਹੋਈ ਸੀ।
ਕਾਬਿਲੇਗੌਰ ਹੈ ਕਿ ਬੀਤੇ ਦਿਨੀਂ ਨਗਰ ਨਿਗਮ ਦੇ ਜਨਰਲ ਹਾਊਸ ਦੀ ਮੀਟਿੰਗ ਵਿੱਚ ਕਾਂਗਰਸ ਦੇ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਖ਼ਿਲਾਫ਼ ਬੇ-ਭਰੋਸਗੀ ਮਤਾ ਪਾਸ ਕਰ ਕੇ ਉਨ੍ਹਾਂ ਨੂੰ ਅਹੁਦੇ ਤੋਂ ਲਾਂਭੇ ਕਰ ਦਿੱਤਾ ਗਿਆ ਸੀ। ਮੇਅਰ ਪਦਮਜੀਤ ਸਿੰਘ ਮਹਿਤਾ ਧੜੇ ਵੱਲੋਂ ਸੀਨੀਅਰ ਡਿਪਟੀ ਮੇਅਰ ਅਸ਼ੋਕ ਕੁਮਾਰ ਵਿਰੁੱਧ ਲਿਆਂਦੇ ਬੇ-ਭਰੋਸਗੀ ਮਤੇ ਕਾਰਨ ਕਾਂਗਰਸ ਨੂੰ ਹਾਰ ਦਾ ਸਾਹਮਣਾ ਕਰਨਾ ਪਿਆ ਸੀ।
ਨਗਰ ਨਿਗਮ ਦੀ ਮੀਟਿੰਗ ’ਚ ਕੁੱਲ 40 ਕੌਂਸਲਰ ਹਾਜ਼ਰ ਸਨ, ਜਿਨ੍ਹਾਂ ਵਿੱਚੋਂ 30 ਕੌਂਸਲਰਾਂ ਨੇ ਹੱਥ ਖੜ੍ਹੇ ਕਰ ਕੇ ਅਸ਼ੋਕ ਪ੍ਰਧਾਨ ਵਿਰੁੱਧ ਵੋਟ ਪਾਈ ਜਦਕਿ ਉਨ੍ਹਾਂ ਦੇ ਹੱਕ ਵਿੱਚ ਸਿਰਫ 10 ਕੌਂਸਲਰਾਂ ਨੇ ਹੀ ਹਾਮੀ ਭਰੀ ਸੀ। ਇਸ ਦੌਰਾਨ ਅਸ਼ੋਕ ਕੁਮਾਰ ਦੇ ਨਜ਼ਦੀਕੀ ਵੀ ਉਨ੍ਹਾਂ ਦੇ ਖ਼ਿਲਾਫ਼ ਭੁਗਤੇ।
ਇਹ ਵੀ ਪੜ੍ਹੋ : ਪਟਿਆਲਾ-ਸਰਹਿੰਦ ਰੋਡ ‘ਤੇ ਪਿੰਡ ਫੱਗਣਮਾਜਰਾ ਨੇੜੇ ਪੁਲਿਸ ਦਾ ਬਦਮਾਸ਼ ਨਾਲ ਮੁਕਾਬਲਾ
ਇਸ ਤੋਂ ਇਲਾਵਾ ਕਾਂਗਰਸ ਦੇ ਬਲਾਕ ਪ੍ਰਧਾਨ ਬਲਰਾਜ ਸਿੰਘ ਪੱਕਾ ਸਮੇਤ ਕਿਸੇ ਸਮੇਂ ਮੇਅਰ ਦੀ ਕੁਰਸੀ ਦੇ ਦਾਅਵੇਦਾਰ ਰਹੇ ਕਾਂਗਰਸੀ ਆਗੂ ਪਵਨ ਮਾਨੀ ਦੀ ਪਤਨੀ ਪ੍ਰਵੀਨ ਗਰਗ ਸਣੇ 10 ਕੌਂਸਲਰ ਗੈਰ-ਹਾਜ਼ਰ ਰਹੇ, ਜਿਨ੍ਹਾਂ ਵਿੱਚ ਵਿਧਾਇਕ ਜਗਰੂਪ ਸਿੰਘ ਗਿੱਲ ਦੇ ਹਮਾਇਤੀ ਕੌਂਸਲਰ ਵੀ ਸ਼ਾਮਲ ਹਨ। ਜਾਣਕਾਰੀ ਅਨੁਸਾਰ ਕੁਝ ਸਮਾਂ ਪਹਿਲਾਂ ਕਾਂਗਰਸ ਦੇ ਡਿਪਟੀ ਮੇਅਰ ਮਾਸਟਰ ਹਰਮਿੰਦਰ ਸਿੰਘ ਨੂੰ ਆਪਣੀ ਕੁਰਸੀ ਗੁਆਉਣੀ ਪਈ ਸੀ।
ਇਹ ਵੀ ਪੜ੍ਹੋ : ਲੋਕ ਪੱਖੀ ਤੇ ਵਿਕਾਸ ਮੁਖੀ ਨੀਤੀਆਂ ਨਾਲ ਤਰੱਕੀ ਨੂੰ ਰਫਤਾਰ ਦੇ ਰਹੇ ਹਾਂ- CM ਮਾਨ