Trending Photos
Payal News: ਪਾਇਲ ਵਿਧਾਨ ਸਭਾ ਹਲਕੇ ਵਿੱਚ ਕਾਂਗਰਸ ਵੱਲੋਂ ਸੰਵਿਧਾਨ ਬਚਾਓ ਰੈਲੀ ਕੀਤੀ ਗਈ। ਇਸ ਰੈਲੀ 'ਚ ਕਾਂਗਰਸ ਦੇ ਪੰਜਾਬ ਇੰਚਾਰਜ ਰਵਿੰਦਰਾ ਡੱਲਵੀ, ਪੰਜਾਬ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ, ਸਾਬਕਾ ਕੈਬਨਿਟ ਮੰਤਰੀ ਗੁਰਕੀਰਤ ਸਿੰਘ ਕੋਟਲੀ ਸਮੇਤ ਕਾਂਗਰਸ ਦੇ ਕਈ ਸੀਨੀਅਰ ਆਗੂ ਵੀ ਪੁੱਜੇ। ਕਾਂਗਰਸੀ ਆਗੂਆਂ ਨੇ ਪੰਜਾਬ ਸਰਕਾਰ ਅਤੇ ਭਾਜਪਾ ਉਤੇ ਨਿਸ਼ਾਨੇ ਸਾਧੇ।
ਇਸ ਦੌਰਾਨ ਸਾਬਕਾ ਮੰਤਰੀ ਸੁਖਜਿੰਦਰ ਰੰਧਾਵਾ ਨੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਅੱਜ ਸੰਵਿਧਾਨ ਬਚਾਉਣ ਦੇ ਨਾਲ ਨਾਲ ਪੰਜਾਬ ਬਚਾਉਣ ਦੀ ਵੀ ਲੋੜ ਹੈ, ਜਿਸ ਪੰਜਾਬ ਪੁਲਿਸ ਨੇ ਅੱਤਵਾਦ ਖ਼ਤਮ ਕੀਤਾ ਅੱਜ ਉਹ ਪੰਜਾਬ ਪੁਲਿਸ ਜੇਕਰ ਹੱਥ ਖੜ੍ਹ ਕਰ ਦੇਵੇ ਤਾਂ ਸੋਚਣ ਵਾਲੀ ਗੱਲ ਹੈ। ਉੱਥੇ ਹੀ ਦਲਬੀਰ ਗੋਲਡੀ ਵੱਲੋਂ ਝੋਲੀ ਅੱਡ ਮੁੱਖ ਮੰਤਰੀ ਖਿਲਾਫ਼ 2027 ਲਈ ਟਿਕਟ ਮੰਗਣ ਮੰਗਣ ਉਤੇ ਬੋਲਦਿਆਂ ਰੰਧਾਵਾ ਨੇ ਕਿਹਾ ਇਹ ਮੇਰੇ ਜਾਂ ਕਿਸੇ ਹੋਰ ਦੇ ਕਹਿਣ ਉਤੇ ਟਿਕਟ ਨਹੀਂ ਮਿਲਦੀ ਇਸ ਲਈ ਸਮੇਂ ਅਤੇ ਪਾਰਟੀ ਪ੍ਰਧਾਨ ਵੱਲੋਂ ਅਤੇ ਕਮੇਟੀ ਵੱਲੋਂ ਉਸ ਸਮੇਂ ਨਿਰਧਾਰਤ ਕੀਤਾ ਜਾਵੇਗਾ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕੀ ਕੇਂਦਰ ਸਰਕਾਰ ਵੱਲੋਂ ਏਜੰਸੀਆਂ ਦੀ ਦੁਰਵਰਤੋਂ ਕਰ ਸੰਵਿਧਾਨ ਦੀ ਉਲੰਘਣਾ ਕੀਤੀ ਹੈ ਅਸੀਂ ਇਸ ਖਿਲਾਫ ਪੂਰੇ ਦੇਸ਼ ਵਿਚ ਸੰਵਿਧਾਨ ਬਚਾਉ ਰੈਲੀਆਂ ਕਰ ਰਹੇ ਹਾਂ। ਉਨ੍ਹਾਂ ਨੇ ਕਿਹਾ ਸਾਨੂੰ ਸਰਕਾਰ ਆਉਣ ਉਤੇ ਕਈ ਬਦਲਾਵ ਲੈ ਕੇ ਆਉਣੇ ਪੈਣੇ ਹੈ ਅਤੇ ਇਕ ਕਮੇਟੀ ਬਣਾ ਕੇ ਇਸ ਉਤੇ ਵਿਚਾਰ ਕੀਤਾ ਜਾਵੇ।
ਇਹ ਵੀ ਪੜ੍ਹੋ : ਸ਼ਹੀਦ ਊਧਮ ਸਿੰਘ ਨੂੰ ਸੁਨਾਮ ਵਿਖੇ ਸ਼ਰਧਾਂਜਲੀ ਭੇਟ ਕਰਨਗੇ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਕਾਂਗਰਸ ਵਿੱਚ ਮੱਤਭੇਦ ਉਤੇ ਬੋਲਦਿਆਂ ਉਨ੍ਹਾਂ ਕਿਹਾ ਕਿ ਮੈਂ ਇਸ ਗੱਲ ਤੋਂ ਮੁਕਰਦਾ ਨਹੀਂ ਪਰ ਭਰਾ ਭਰਾ ਵਿੱਚ ਫ਼ਰਕ ਪੈ ਜਾਂਦਾ ਹੈ ਪਰ ਪੰਜਾਬ ਦੀ ਭਲਾਈ ਲਈ ਕਾਂਗਰਸ ਪਾਰਟੀ ਲਈ ਕਿਸੇ ਵੀ ਲੀਡਰ ਨੂੰ ਕੋਈ ਵੀ ਕੁਰਬਾਨੀ ਕਰਨੀ ਪਵੇ ਅਸੀਂ ਸਭ ਤਿਆਰ ਹਾਂ।
ਇਹ ਵੀ ਪੜ੍ਹੋ : ਡੀਜ਼ਲ ਨਾਲ ਭਰੀ ਮਾਲ ਗੱਡੀ ਵਿੱਚ ਲੱਗੀ ਭਿਆਨਕ ਅੱਗ, ਕਈ ਫੁੱਟ ਉੱਚੀਆਂ ਉੱਠੀਆਂ ਅੱਗ ਦੀਆਂ ਲਪਟਾਂ