Anandpur Sahib News : ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ।
Trending Photos
Anandpur Sahib News (ਬਿਮਲ ਸ਼ਰਮਾ): ਵਿਧਾਨ ਸਭਾ ਹਲਕਾ ਸ੍ਰੀ ਅਨੰਦਪੁਰ ਸਾਹਿਬ ਦੇ ਵੱਖ ਵੱਖ ਸਰਕਾਰੀ ਸਕੂਲਾਂ ਵਿਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕਰਦਿਆ ਕਿਹਾ ਕਿ ਰਾਜ ਸਰਕਾਰ ਸਿੱਖਿਆ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਪੂਰੀ ਤਰ੍ਹਾਂ ਸੁਹਿਰਦ ਅਤੇ ਵਚਨਬੱਧ ਹੈ। ਸਿੱਖਿਆ ਮੰਤਰੀ ਨੇ ਅੱਜ ਚੰਗਰ ਇਲਾਕੇ ਦੇ ਸਕੂਲਾਂ ਦੇ ਵਿੱਚ ਮੁਕੰਮਲ ਹੋਏ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਕਿਹਾ ਕਿ ਸਰਕਾਰ ਦੇ ਸੁਹਿਰਦ ਯਤਨਾਂ ਸਦਕਾ ਨਾ ਸਿਰਫ਼ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤੀ ਮਿਲ ਰਹੀ ਹੈ ਸਗੋਂ ਸਿੱਖਿਆ ਦੇ ਪੱਧਰ ਵਿਚ ਵੱਡੇ ਸੁਧਾਰਾਂ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਦੇਸ਼ੀ ਸੰਸਥਾਵਾਂ ਵਿਚ ਟ੍ਰੇਨਿੰਗ ਪ੍ਰਦਾਨ ਕਰਵਾਈ ਜਾ ਰਹੀ ਹੈ, ਜਿਸ ਦੇ ਨਤੀਜੇ ਵਜੋਂ ਪੰਜਾਬ ਸਿੱਖਿਆ ਦੇ ਨਕਸ਼ੇ ’ਤੇ ਸ਼ਾਨਦਾਰ ਢੰਗ ਨਾਲ ਉਭਰ ਰਿਹਾ ਹੈ।
ਪੰਜਾਬ ਸਰਕਾਰ ਵਲੋਂ ਸੂਬੇ ਦੇ ਕੁੱਲ ਬਜਟ ਦਾ 12 ਫੀਸਦੀ ਸਿੱਖਿਆ ਦੇ ਖੇਤਰ ਲਈ ਰਾਂਖਵਾਂ ਰੱਖਣ ਦੀ ਗੱਲ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਸਿੱਖਿਆ ਦੇ ਖੇਤਰ ਨੂੰ ਹਰ ਪੱਖੋਂ ਮਜ਼ਬੂਤ ਕਰਨ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ। ਇਸ ਦੇ ਨਾਲ ਹੀ ਉਹਨਾਂ ਨਸ਼ਾ ਮੁਕਤੀ ਦੇ ਲਈ ਪਿੰਡ ਵਾਸੀਆਂ ਨੂੰ ਸਹੁੰ ਵੀ ਚੁਕਾਈ।
ਸਿੱਖਿਆ ਮੰਤਰੀ ਪੰਜਾਬ ਅੱਜ ਸ੍ਰੀ ਅਨੰਦਪੁਰ ਸਾਹਿਬ ਅਤੇ ਸ਼੍ਰੀ ਕੀਰਤਪੁਰ ਸਾਹਿਬ ਦੇ ਚੰਗਰ ਇਲਾਕੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਭਗਵਾਲਾ, ਸਰਕਾਰੀ ਮਿਡਲ ਸਕੂਲ ਭਗਵਾਲਾ, ਸਰਕਾਰੀ ਪ੍ਰਾਇਮਰੀ ਸਕੂਲ ਮਹਿੰਦਲੀ ਖੁਰਦ, ਸਰਕਾਰੀ ਪ੍ਰਾਇਮਰੀ ਸਕੂਲ ਕਾਹੀਵਾਲ, ਸਰਕਾਰੀ ਪ੍ਰਾਇਮਰੀ ਸਕੂਲ ਸਮਲਾਹ , ਸਰਕਾਰੀ ਸੀਨੀ.ਸੈਕੰ.ਸਕੂਲ ਸਮਲਾਹ ਸਕੂਲਾਂ ਦੇ ਵਿਕਾਸ ਕਾਰਜਾਂ ਦੇ ਉਦਘਾਟਨ ਕੀਤੇ ਅਤੇ ਚੱਲ ਰਹੇ ਕੰਮਾਂ ਦਾ ਜਾਇਜ਼ਾ ਲਿਆ।
ਉਨ੍ਹਾਂ ਲੋਕਾਂ ਨੂੰ ਕੀਤੇ ਸੰਬੋਧਨ ਅਤੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕਿਹਾ ਕਿ ਸਰਕਾਰ ਦੇ ਯਤਨਾਂ ਸਦਕਾ ਅਧਿਆਪਨ ਦੇ ਖੇਤਰ ਵਿੱਚ ਲੋੜੀਂਦੀ ਤਬਦੀਲੀ ਦੇ ਨਾਲ-ਨਾਲ ਵਿਦਿਆਰਥੀਆਂ ਨੂੰ ਮੌਜੂਦਾ ਯੁੱਗ ਵਿੱਚ ਮੁਕਾਬਲੇਬਾਜ਼ੀ ਦੇ ਮੱਦੇਨਜ਼ਰ ਮਿਆਰੀ ਸਿੱਖਿਆ ਹਾਸਲ ਹੋ ਰਹੀ ਹੈ ਜਿਸ ਨਾਲ ਉਹ ਦੇਸ਼-ਵਿਦੇਸ਼ ਵਿਚ ਚੁਨੌਤੀਆਂ ਦਾ ਸਹਿਜੇ ਸਾਹਮਣਾ ਕਰ ਸਕਣਗੇ। ਉਨ੍ਹਾਂ ਕਿਹਾ ਕਿ ਸਰਕਾਰੀ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਵਿਚ ਵੱਡੇ ਸੁਧਾਰ ਕੀਤੇ ਗਏ ਹਨ ਅਤੇ ਭਵਿੱਖ ਵਿਚ ਵੀ ਇਹ ਸੁਧਾਰ ਜਾਰੀ ਰਹਿਣਗੇ।
ਉਨ੍ਹਾਂ ਨੇ ਕਿਹਾ ਕਿ ਸਮਲਾਹ ਦੇ ਸੀਨੀ.ਸੈਕੰਡਰੀ ਅਤੇ ਪ੍ਰਾਇਮਰੀ ਸਕੂਲ ਦੇ ਬੁਨਿਆਦੀ ਵਿਕਾਸ ਉੱਤੇ ਲਗਭਗ 1.25 ਕਰੋੜ ਰੁਪਏ ਖਰਚ ਹੋ ਰਹੇ ਹਨ, ਅਜਿਹਾ ਪਹਿਲੀ ਵਾਰ ਹੋਇਆ ਹੈ ਕਿ ਜਦੋਂ ਸਰਕਾਰ ਨੇ ਸਿੱਖਿਆ ਦੇ ਖੇਤਰ ਵਿੱਚ ਜ਼ਿਕਰਯੋਗ ਸੁਧਾਰ ਕੀਤੇ ਹਨ। ਉਨ੍ਹਾਂ ਨੇ ਇਸ ਮੌਕੇ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਵਧਾਈ ਦਿੱਤੀ, ਜਿਨ੍ਹਾਂ ਦੇ ਅਣਥੱਕ ਯਤਨਾ ਤੇ ਭਰੋਸੇ ਨਾਲ ਅੱਜ ਪੰਜਾਬ ਵਿੱਚ ਸਿੱਖਿਆ ਕ੍ਰਾਂਤੀ ਦੀ ਮੁਹਿੰਮ ਚਾਨਣ ਮੁਨਾਰਾ ਬਣ ਰਹੀ ਹੈ।