All-party meeting News: ਹਰਿਆਣਾ ਅਤੇ ਪੰਜਾਬ ਵਿਚਕਾਰ ਚੱਲ ਰਹੇ ਭਾਖੜਾ ਪਾਣੀ ਵਿਵਾਦ 'ਤੇ ਦਿੱਲੀ ਵਿੱਚ ਜਲਦੀ ਹੀ ਇੱਕ ਮੀਟਿੰਗ ਸ਼ੁਰੂ ਹੋਣ ਜਾ ਰਹੀ ਹੈ। ਕੇਂਦਰ ਸਰਕਾਰ, ਪੰਜਾਬ, ਹਰਿਆਣਾ, ਰਾਜਸਥਾਨ, ਹਿਮਾਚਲ, ਬੀਬੀਐਮਬੀ ਦੇ ਅਧਿਕਾਰੀ ਮੀਟਿੰਗ ਵਿੱਚ ਸ਼ਾਮਲ ਹੋਣਗੇ।
Trending Photos
All-party meeting News: ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਘਮਸਾਣ ਚੱਲ ਰਿਹਾ ਹੈ। ਇਸ ਸਬੰਧ ਵਿੱਚ ਪੰਜਾਬ ਸਰਕਾਰ ਵੱਲੋਂ ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਬੁਲਾਈ ਗਈ ਸਰਬ ਪਾਰਟੀ ਮੀਟਿੰਗ ਹੋ ਗਈ ਹੈ। ਇਸ ਸਬੰਧੀ ਕੁਝ ਸਮੇਂ ਬਾਅਦ ਇੱਕ ਸਾਂਝੀ ਪ੍ਰੈਸ ਕਾਨਫਰੰਸ ਕੀਤੀ ਗਈ।
ਸਾਰੀਆਂ ਵਿਰੋਧੀ ਪਾਰਟੀਆਂ ਦੇ ਪ੍ਰਧਾਨਾਂ ਨੂੰ ਸੱਦਾ ਦਿੱਤਾ ਗਿਆ ਸੀ ਪਰ ਭਾਜਪਾ ਨੂੰ ਛੱਡ ਕੇ ਹੋਰ ਪਾਰਟੀਆਂ ਦੇ ਪ੍ਰਧਾਨਾਂ ਨੇ ਸ਼ਿਰਕਤ ਨਹੀਂ ਕੀਤੀ। ਭਾਜਪਾ ਵੱਲੋਂ ਸਿਰਫ਼ ਸੂਬਾ ਪ੍ਰਧਾਨ ਸੁਨੀਲ ਜਾਖੜ ਹੀ ਪਹੁੰਚੇ। ਬਾਕੀ ਪਾਰਟੀਆਂ ਨੇ ਮੀਟਿੰਗ ਵਿੱਚ ਆਪਣੇ ਨੁਮਾਇੰਦੇ ਭੇਜੇ। ਮੀਟਿੰਗ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਨੇ ਸਾਰੇ ਆਗੂਆਂ ਨੂੰ ਪੰਜਾਬ ਵਿੱਚ ਪਾਣੀ ਦੀ ਸਥਿਤੀ ਬਾਰੇ ਜਾਣਕਾਰੀ ਦਿੱਤੀ।
ਮੀਟਿੰਗ ਵਿੱਚ ਸ਼ਾਮਲ ਆਗੂ
ਆਮ ਆਦਮੀ ਪਾਰਟੀ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ, ਕੈਬਨਿਟ ਮੰਤਰੀ ਅਤੇ ਪੰਜਾਬ ਪਰਦੇਸ਼ ਪ੍ਰਧਾਨ ਅਮਨ ਅਰੋੜਾ ਮੀਟਿੰਗ ਦੀ ਅਗਵਾਈ ਕਰ ਰਹੇ ਸਨ।
ਸ਼੍ਰੋਮਣੀ ਅਕਾਲੀ ਦਲ ਵੱਲੋਂ ਬਲਵਿੰਦਰ ਸਿੰਘ ਭੂੰਦੜ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਹਿੱਸਾ ਲਿਆ। ਦੋਹਾਂ ਆਗੂਆਂ ਨੇ ਪੰਜਾਬ ਦੇ ਪਾਣੀ ਹੱਕਾਂ ਦੀ ਰੱਖਿਆ ਲਈ ਇੱਕਜੁੱਟਤਾ 'ਤੇ ਜ਼ੋਰ ਦਿੱਤਾ।
ਕਾਂਗਰਸ ਪਾਰਟੀ ਵੱਲੋਂ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਅਤੇ ਰਾਣਾ ਕੇਪੀ ਮੀਟਿੰਗ ਵਿੱਚ ਪਹੁੰਚੇ। ਉਨ੍ਹਾਂ ਨੇ ਮੰਗ ਕੀਤੀ ਕਿ ਕੇਂਦਰ ਸਰਕਾਰ ਨੂੰ ਵੀ ਇਸ ਵਿਵਾਦ 'ਚ ਸਿਧੇ ਤੌਰ 'ਤੇ ਸ਼ਾਮਲ ਕਰਕੇ ਹੱਲ ਲੱਭਿਆ ਜਾਵੇ।
ਬਹੁਜਨ ਸਮਾਜ ਪਾਰਟੀ (ਬਸਪਾ) ਵੱਲੋਂ ਵਿਧਾਇਕ ਅਵਤਾਰ ਸਿੰਘ ਕਰੀਮਪੁਰੀ ਨੇ ਹਾਜ਼ਰੀ ਲਗਾਈ ਅਤੇ ਦਾਅਵਾ ਕੀਤਾ ਕਿ ਪਾਣੀ ਪੰਜਾਬ ਦਾ ਸਵੈਭਾਵਿਕ ਹੱਕ ਹੈ।
ਭਾਰਤੀ ਜਨਤਾ ਪਾਰਟੀ (ਭਾਜਪਾ) ਵੱਲੋਂ ਪੰਜਾਬ ਪ੍ਰਧਾਨ ਸੁਨੀਲ ਕੁਮਾਰ ਜਾਖੜ ਅਤੇ ਮਨੋਰੰਜਨ ਕਾਲੀਆ ਨੇ ਵਿਚਾਰ ਪ੍ਰਸਤੁਤ ਕੀਤੇ। ਉਨ੍ਹਾਂ ਨੇ ਸਰਕਾਰ ਨੂੰ ਹਕੀਕਤਾਂ ਅਧਾਰਿਤ ਹੱਲ ਲੱਭਣ ਦੀ ਸਲਾਹ ਦਿੱਤੀ।