ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ
Advertisement
Article Detail0/zeephh/zeephh2778474

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ

Punjab News: ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਤਹਿਤ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਘੱਟ ਆਮਦਨੀ ਵਾਲੇ ਪਰਿਵਾਰ ਨਾਲ ਸਬੰਧਤ ਲੜਕੀਆਂ ਦੇ ਵਿਆਹ ਲਈ 51,000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ।

ਪੰਜਾਬ ਸਰਕਾਰ ਵੱਲੋਂ ਅਨੁਸੂਚਿਤ ਜਾਤੀਆਂ ਦੇ ਲਾਭਪਾਤਰੀਆਂ ਲਈ 37.50 ਕਰੋੜ ਦੀ ਰਾਸ਼ੀ ਜਾਰੀ

Punjab News: ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਤਹਿਤ ਚਾਲੂ ਵਿੱਤੀ ਸਾਲ 2025-26 ਦੌਰਾਨ ਅਨੁਸੂਚਿਤ ਜਾਤੀਆਂ ਦੇ 7352 ਲਾਭਪਾਤਰੀਆਂ ਨੂੰ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਮਾਜਿਕ ਨਿਆਂ, ਅਧਿਕਾਰਤਾ ਅਤੇ ਘੱਟ ਗਿਣਤੀ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ਅਨੁਸੂਚਿਤ ਜਾਤੀਆਂ ਲਈ ਅਸ਼ੀਰਵਾਦ ਸਕੀਮ ਅਧੀਨ ਜਿਲਾ ਬਰਨਾਲਾ, ਬਠਿੰਡਾ, ਫਰੀਦਕੋਟ, ਸ੍ਰੀ ਫਤਹਿਗੜ੍ਹ ਸਾਹਿਬ, ਫਾਜਿਲਕਾ, ਗੁਰਦਾਸਪੁਰ, ਹੁਸ਼ਿਆਰਪੁਰ, ਜਲੰਧਰ, ਕਪੂਰਥਲਾ, ਮਾਨਸਾ, ਮੋਗਾ, ਸ੍ਰੀ ਮੁਕਤਸਰ ਸਾਹਿਬ, ਪਟਿਆਲਾ, ਪਠਾਨਕੋਟ, ਰੂਪਗਨਰ, ਐਸ.ਏ.ਐਸ.ਨਗਰ, ਸੰਗਰੂਰ, ਮਾਲੇਰਕੋਟਲਾ ਅਤੇ ਤਰਨਤਾਰਨ ਦੇ ਅਨੁਸੂਚਿਤ ਜਾਤੀਆਂ ਦੇ ਕੁੱਲ 7352 ਲਾਭਪਾਤਰੀਆਂ ਦੀਆਂ ਦਰਖਾਸਤਾਂ ਚਾਲੂ ਸਾਲ ਦੌਰਾਨ ਅਸ਼ੀਰਵਾਦ ਪੋਰਟਲ 'ਤੇ ਪ੍ਰਾਪਤ ਹੋਈਆਂ ਸਨ। ਇਹਨਾਂ 7352 ਲਾਭਪਾਤਰੀਆਂ ਨੂੰ ਕਵਰ ਕਰਨ ਲਈ 37.50 ਕਰੋੜ ਰੁਪਏ ਦੀ ਰਾਸ਼ੀ ਜਾਰੀ ਕੀਤੀ ਗਈ ਹੈ।

ਸਮਾਜਿਕ ਨਿਆਂ ਮੰਤਰੀ ਨੇ ਦੱਸਿਆ ਕਿ ਇਸ ਰਾਸ਼ੀ ਨਾਲ ਜਿਲ੍ਹਾ ਬਰਨਾਲਾ ਦੇ 313, ਬਠਿੰਡਾ ਦੇ  826, ਫਰੀਦਕੋਟ ਦੇ 166, ਫਤਹਿਗੜ੍ਹ ਸਾਹਿਬ ਦੇ 178, ਫਾਜਿਲਕਾ ਦੇ  360, ਗੁਰਦਾਸਪੁਰ ਦੇ 104, ਹੁਸ਼ਿਆਰਪੁਰ ਦੇ  731, ਜਲੰਧਰ ਦੇ 837, ਕਪੂਰਥਲਾ ਦੇ 69 ਲਾਭਪਾਤਰੀਆਂ ਨੂੰ ਵਿੱਤੀ ਲਾਭ ਦਿੱਤਾ ਗਿਆ ਹੈ।

ਇਸੇ ਤਰ੍ਹਾਂ ਜਿਲ੍ਹਾਂ ਮਾਨਸਾ ਦੇ 310, ਮੋਗਾ ਦੇ  360, ਸ੍ਰੀ ਮੁਕਤਸਰ ਸਾਹਿਬ ਦੇ 502, ਪਟਿਆਲਾ ਦੇ 630, ਪਠਾਨਕੋਟ ਦੇ 112, ਰੂਪਨਗਰ ਦੇ 158, ਐਸ.ਏ.ਐਸ.ਨਗਰ ਦੇ 159, ਸੰਗਰੂਰ ਦੇ 797, ਮਾਲੇਰਕੋਟਲਾ ਦੇ 80 ਅਤੇ ਜਿਲ੍ਹਾ ਤਰਨਤਾਰਨ ਦੇ 660 ਲਾਭਪਾਤਰੀਆਂ ਨੂੰ ਵੀ ਲਾਭ ਦਿੱਤਾ ਗਿਆ ਹੈ।

ਕੈਬਨਿਟ ਮੰਤਰੀ ਨੇ ਦੱਸਿਆ ਕਿ ਅਸ਼ੀਰਵਾਦ ਸਕੀਮ ਦਾ ਲਾਭ ਲੈਣ ਲਈ ਬਿਨੈਕਾਰ ਪੰਜਾਬ ਰਾਜ ਦਾ ਸਥਾਈ ਨਾਗਰਿਕ ਹੋਵੇ, ਉਸ ਦਾ ਪਰਿਵਾਰ ਗਰੀਬੀ ਰੇਖਾ ਤੋਂ ਹੇਠਾਂ ਦਾ ਹੋਵੇ, ਬਿਨੈਕਾਰ ਅਨੁਸੂਚਿਤ ਜਾਤੀ, ਪੱਛੜੀਆਂ ਸ੍ਰੇਣੀਆਂ ਅਤੇ ਹੋਰ ਆਰਥਿਕ ਤੌਰ 'ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਹੋਵੇ ਅਤੇ ਪਰਿਵਾਰ ਦੀ ਸਾਰੇ ਸਾਧਨਾ ਤੋ ਸਲਾਨਾ ਆਮਦਨ 32,790 ਰੁਪਏ ਤੋ ਘੱਟ ਹੋਵੇ, ਅਜਿਹੇ ਪਰਿਵਾਰਾਂ ਦੀਆਂ ਦੋ ਧੀਆਂ ਇਸ ਸਕੀਮ ਦਾ ਲਾਭ ਲੈਣ ਦੇ ਯੋਗ ਹਨ।

ਕੈਬਨਿਟ ਮੰਤਰੀ ਨੇ ਅੱਗੇ ਦੱਸਿਆ ਕਿ ਵਿੱਤੀ ਸਹਾਇਤਾ ਦੀ ਅਦਾਇਗੀ ਡੀ ਬੀ ਟੀ (DBT) ਰਾਹੀ ਸਿੱਧੀ ਲਾਭਪਾਤਰੀਆਂ ਦੇ ਬੈਂਕ ਖਾਤਿਆਂ ਵਿੱਚ ਕੀਤੀ ਜਾਂਦੀ ਹੈ। ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਹਰ ਵਰਗ ਦੇ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣ ਅਤੇ ਉਨ੍ਹਾ ਨੂੰ ਆਰਥਿਕ ਤੌਰ ਤੇ ਹੋਰ ਮਜ਼ਬੂਤ ਕਰਨ ਲਈ ਤੇਜ਼ੀ ਨਾਲ ਕੰਮ ਕਰ ਰਹੀ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਹੋਰ ਵਰਗਾਂ ਦੀ ਭਲਾਈ ਲਈ ਵਚਨਬੱਧ ਹੈ, ਉਥੇ ਹੀ ਅਨੁਸੂਚਿਤ ਜਾਤੀਆਂ, ਪੱਛੜੀਆਂ ਸ੍ਰੇਣੀਆਂ ਅਤੇ ਆਰਥਿਕ ਤੌਰ 'ਤੇ ਕਮਜ਼ੋਰ ਵਰਗਾਂ ਦੇ ਲੋਕਾਂ ਦੀ ਭਲਾਈ ਲਈ ਵੀ ਲਗਾਤਾਰ ਕੰਮ ਕਰ ਰਹੀ ਹੈ।

Trending news

;