ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ
Advertisement
Article Detail0/zeephh/zeephh2678933

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

Punjab News: ਵਿਰਾਸਤੀ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਵਿੱਚ ਕਾਰਗਰ ਸਾਬਤ ਹੋਈਆਂ ਹਨ। ਨਤੀਜੇ ਵਜੋਂ, ਪਹਿਲੇ ਦਿਨ ਦੇ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਨੂੰ ਇਨਾਮ ਵੰਡੇ ਗਏ।

 

ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਵਿਰਾਸਤੀ ਖੇਡਾਂ ਅਸਰਦਾਰ ਸਿੱਧ ਹੋਈਆਂ- ਹਰਜੀਤ ਸਿੰਘ ਗਰੇਵਾਲ

Punjab News: ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ਼ ਇੰਡੀਆ ਦੇ ਕੌਮੀ ਪ੍ਰਧਾਨ ਹਰਜੀਤ ਸਿੰਘ ਗਰੇਵਾਲ, ਸੂਚਨਾ ਅਤੇ ਲੋਕ ਸੰਪਰਕ ਵਿਭਾਗ, ਪੰਜਾਬ ਦੇ ਸੰਯੁਕਤ ਨਿਰਦੇਸ਼ਕ, ਨੇ ਕਿਹਾ ਹੈ ਕਿ ਰੂਪਨਗਰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਆਯੋਜਿਤ ਪੰਜਾਬ ਦੀਆਂ ਵਿਰਾਸਤੀ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਅਤੇ ਸਰੀਰਕ ਤੌਰ 'ਤੇ ਤੰਦਰੁਸਤ ਰੱਖਣ ਵਿੱਚ ਪ੍ਰਭਾਵਸ਼ਾਲੀ ਭੂਮਿਕਾ ਨਿਭਾ ਰਹੀਆਂ ਹਨ। ਵਿਰਾਸਤੀ ਮਾਰਸ਼ਲ ਆਰਟ ਗੱਤਕਾ ਅੱਜ ਦੇਸ਼-ਵਿਦੇਸ਼ ਵਿੱਚ ਪ੍ਰਸਿੱਧ ਹੋ ਗਿਆ ਹੈ, ਜਿਸ ਕਾਰਨ ਨੌਜਵਾਨਾਂ ਦਾ ਵਿਰਾਸਤੀ ਖੇਡਾਂ ਪ੍ਰਤੀ ਉਤਸਾਹ ਵੀ ਦਿਨੋ-ਦਿਨ ਵਧ ਰਿਹਾ ਹੈ ਅਤੇ ਇਹ ਖੇਡਾਂ ਵਿਰਾਸਤ ਦੀ ਸੰਭਾਲ ਅਤੇ ਸਵੈ-ਰੱਖਿਆ ਲਈ ਪ੍ਰੇਰਨਾਦਾਇਕ ਹਨ।

ਅੱਜ ਇੱਥੇ ਇਤਿਹਾਸਕ ਚਰਨ ਗੰਗਾ ਸਟੇਡੀਅਮ ਵਿਖੇ ਸ਼ੁਰੂ ਹੋਈਆਂ ਵਿਰਾਸਤੀ ਖੇਡਾਂ ਦੇ ਪਹਿਲੇ ਦਿਨ ਦੇ ਜੇਤੂਆਂ ਨੂੰ ਇਨਾਮ ਵੰਡਦੇ ਹੋਏ ਗੱਤਕਾ ਪ੍ਰਮੋਟਰ ਸ. ਹਰਜੀਤ ਸਿੰਘ ਗਰੇਵਾਲ ਨੇ ਕਿਹਾ ਕਿ ਵਿਰਾਸਤੀ ਖੇਡਾਂ ਵਿੱਚ ਮਾਰਸ਼ਲ ਆਰਟ ਗੱਤਕਾ ਪ੍ਰਦਰਸ਼ਨੀਆਂ, ਗੱਤਕਾ ਸੋਟੀ-ਫੱਰੀ  ਮੁਕਾਬਲੇ, ਤੀਰਅੰਦਾਜ਼ੀ ਅਤੇ ਕਿੱਲ੍ਹਾ ਪੁੱਟਣ ਦੇ ਮੁਕਾਬਲੇ ਸ਼ਾਮਲ ਸਨ। ਇਸ ਤੋਂ ਇਲਾਵਾ ਪੰਜਾਬ ਦੇ ਅਮੀਰ ਵਿਰਸੇ ਅਤੇ ਸੱਭਿਆਚਾਰ ਨੂੰ ਦਰਸਾਉਂਦੇ ਲੁੱਡੀ, ਭੰਗੜਾ ਅਤੇ ਹੋਰ ਪ੍ਰਦਰਸ਼ਨਾਂ ਨੇ ਵੀ ਰੰਗ ਬੰਨ੍ਹਿਆ। ਪਹਿਲੇ ਦਿਨ ਹੋਏ ਦਸਤਾਰ ਮੁਕਾਬਲਿਆਂ ਵਿੱਚ ਨੌਜਵਾਨ ਮੁੰਡੇ-ਕੁੜੀਆਂ ਨੇ ਬਹੁਤ ਦਿਲਚਸਪੀ ਦਿਖਾਈ। ਢਾਡੀ ਵਾਰਾਂ ਅਤੇ ਕਵੀਸ਼ਰੀ ਜਥਿਆਂ ਨੇ ਸਰੋਤਿਆਂ ਨੂੰ ਕੀਲ ਕੇ ਰੱਖਿਆ। ਉਨ੍ਹਾਂ ਕਿਹਾ ਕਿ ਅਜਿਹੇ ਵਿਰਾਸਤੀ ਸਮਾਗਮ ਨੌਜਵਾਨਾਂ ਨੂੰ ਅਮੀਰ ਵਿਰਸੇ ਅਤੇ ਸੱਭਿਆਚਾਰ ਨਾਲ ਜੋੜਨ ਵਿੱਚ ਮਦਦਗਾਰ ਹੁੰਦੇ ਹਨ।

ਇਸ ਮੌਕੇ ਗੱਤਕਾ ਮੁਕਾਬਲਿਆਂ ਵਿੱਚ ਪ੍ਰਥਮ ਸਹਾਏ ਗੱਤਕਾ ਅਖਾੜਾ ਲੁਧਿਆਣਾ ਨੇ ਪਹਿਲਾ ਸਥਾਨ, ਬਾਬਾ ਬੁੱਢਾ ਜੀ ਗੱਤਕਾ ਅਖਾੜਾ ਦਾਦੂਮਾਜਰਾ, ਚੰਡੀਗੜ੍ਹ ਨੇ ਦੂਜਾ ਸਥਾਨ ਅਤੇ ਬਾਬਾ ਜੀਵਨ ਸਿੰਘ ਗੱਤਕਾ ਅਖਾੜਾ ਮੋਰਿੰਡਾ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਕਿਰਪਾਨ ਫਰਾਈ ਵਿੱਚ ਜਗਦੇਵ ਸਿੰਘ ਨੇ ਪਹਿਲਾ ਸਥਾਨ, ਸਤਵੰਤ ਸਿੰਘ ਨੇ ਦੂਜਾ ਸਥਾਨ ਅਤੇ ਜਗਰਾਜ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਚੱਕਰ ਵਿੱਚ, ਮਨਪ੍ਰੀਤ ਸਿੰਘ ਨੇ ਪਹਿਲਾ ਸਥਾਨ ਅਤੇ ਹਸਪ੍ਰੀਤ ਸਿੰਘ ਨੇ ਦੂਜਾ ਸਥਾਨ ਪ੍ਰਾਪਤ ਕੀਤਾ, ਫ੍ਰੀ-ਸੋਟੀ ਮੁਕਾਬਲਿਆਂ (ਲੜਕੇ) ਵਿੱਚ, ਜਗਦੇਵ ਸਿੰਘ ਨੇ ਪਹਿਲਾ ਸਥਾਨ, ਅਮਨਦੀਪ ਸਿੰਘ ਨੇ ਦੂਜਾ ਸਥਾਨ ਅਤੇ ਹਰਪ੍ਰੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸਿੰਗਲ ਸੋਟੀ (ਲੜਕੇ) ਵਿੱਚ, ਰਾਜਵੀਰ ਸਿੰਘ ਨੇ ਪਹਿਲਾ ਸਥਾਨ, ਜਸਪ੍ਰੀਤ ਸਿੰਘ ਨੇ ਦੂਜਾ ਸਥਾਨ ਅਤੇ ਰਿਸ਼ਵਜੀਤ ਸਿੰਘ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਸ਼ਸ਼ਤਰ ਪ੍ਰਦਰਸ਼ਨ (ਟੀਮ) ਵਿੱਚ, ਲੁਧਿਆਣਾ ਦੀ ਟੀਮ ਨੇ ਪਹਿਲਾ ਸਥਾਨ, ਦਾਦੂ ਮਾਜਰਾ ਨੇ ਦੂਜਾ ਸਥਾਨ, ਮੋਰਿੰਡਾ ਅਤੇ ਸ੍ਰੀ ਆਨੰਦਪੁਰ ਸਾਹਿਬ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਵਿਕਾਸ ਚੰਦਰ ਜੋਤੀ, ਐਸਡੀਐਮ ਜਸਪ੍ਰੀਤ ਸਿੰਘ, ਐਸਡੀਐਮ ਸੁਖਪਾਲ ਸਿੰਘ, ਡੀਡੀਪੀਓ ਧਨਵੰਤ ਸਿੰਘ ਰੰਧਾਵਾ, ਕਾਰਜਕਾਰੀ ਇੰਜੀਨੀਅਰ ਜਲ ਸਪਲਾਈ ਹਰਜੀਤਪਾਲ ਸਿੰਘ, ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ, ਬੀਡੀਪੀਓ ਈਸ਼ਾਨ ਚੌਧਰੀ, ਮਨਜੀਤ ਕੌਰ, ਸਰਬਜੀਤ ਕੌਰ, ਸਟੇਜ ਸੰਚਾਲਕ ਗੁਰਮਿੰਦਰ ਸਿੰਘ ਭੁੱਲਰ ਅਤੇ ਰਣਜੀਤ ਸਿੰਘ ਸਮੇਤ ਵੱਖ-ਵੱਖ ਵਿਭਾਗਾਂ ਦੇ ਐਨਸੀਸੀ ਅਧਿਕਾਰੀ ਮੌਜੂਦ ਸਨ।

Trending news

;