Jalandhar Attack: ਪੰਜਾਬ ਪੁਲਿਸ ਗ੍ਰੇਨੇਡ ਹਮਲਿਆਂ ਨੂੰ ਲੈ ਕੇ ਨਹੀਂ ਗੰਭੀਰ, ਸੁਨੀਲ ਜਾਖੜ ਨੇ ਕਾਨਫਰੰਸ ਦੌਰਾਨ ਲਗਾਏ ਦੋਸ਼
Advertisement
Article Detail0/zeephh/zeephh2709898

Jalandhar Attack: ਪੰਜਾਬ ਪੁਲਿਸ ਗ੍ਰੇਨੇਡ ਹਮਲਿਆਂ ਨੂੰ ਲੈ ਕੇ ਨਹੀਂ ਗੰਭੀਰ, ਸੁਨੀਲ ਜਾਖੜ ਨੇ ਕਾਨਫਰੰਸ ਦੌਰਾਨ ਲਗਾਏ ਦੋਸ਼

  Jalandhar Attack: ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਧਮਾਕੇ ਮਗਰੋਂ ਭਾਜਪਾ ਹਮਲਾਵਰ ਹੋ ਗਈ ਹੈ। ਭਾਜਪਾ ਆਗੂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ।

Jalandhar Attack: ਪੰਜਾਬ ਪੁਲਿਸ ਗ੍ਰੇਨੇਡ ਹਮਲਿਆਂ ਨੂੰ ਲੈ ਕੇ ਨਹੀਂ ਗੰਭੀਰ, ਸੁਨੀਲ ਜਾਖੜ ਨੇ ਕਾਨਫਰੰਸ ਦੌਰਾਨ ਲਗਾਏ ਦੋਸ਼

Jalandhar Attack:  ਸਾਬਕਾ ਮੰਤਰੀ ਮਨੋਰੰਜਨ ਕਾਲੀਆ ਦੇ ਘਰ ਉਤੇ ਹੋਏ ਧਮਾਕੇ ਮਗਰੋਂ ਭਾਜਪਾ ਹਮਲਾਵਰ ਹੋ ਗਈ ਹੈ। ਭਾਜਪਾ ਆਗੂ ਪੰਜਾਬ ਸਰਕਾਰ ਤੇ ਪੰਜਾਬ ਪੁਲਿਸ ਉਤੇ ਸਵਾਲੀਆ ਨਿਸ਼ਾਨ ਖੜ੍ਹੇ ਕਰ ਰਹੇ ਹਨ। ਭਾਜਪਾ ਆਗੂਆਂ ਨੇ ਢਿੱਲੀ ਕਾਰਗੁਜ਼ਾਰੀ ਕਾਰਨ ਪੰਜਾਬ ਪੁਲਿਸ ਨੂੰ ਕਟਹਿਰੇ ਵਿੱਚ ਖੜ੍ਹਾ ਕਰ ਦਿੱਤਾ ਹੈ। ਭਾਜਪਾ ਦੇ ਕੇਂਦਰੀ ਮੰਤਰੀ ਰਵਨੀਤ ਬਿੱਟੂ, ਸਾਬਕਾ ਪ੍ਰਧਾਨ ਅਸ਼ਵਨੀ ਸ਼ਰਮਾ, ਮੌਜੂਦਾ ਪ੍ਰਧਾਨ ਸੁਨੀਲ ਜਾਖੜ ਜਲੰਧਰ ਪੁੱਜੇ।

ਸੁਨੀਲ ਜਾਖੜ ਨੇ ਕਾਨਫਰੰਸ ਕਰਕੇ ਕਾਨੂੰਨ ਵਿਵਸਥਾ ਉਤੇ ਸਵਾਲੀਆ ਨਿਸ਼ਾਨ ਲਗਾਏ। ਇਸ ਕਾਨਫੰਰਸ 'ਚ ਉਨ੍ਹਾਂ ਨੇ ਆਮ ਆਦਮੀ ਪਾਰਟੀ ਸਰਕਾਰ ਉਤੇ ਨਿਸ਼ਾਨਾ ਸਾਧਿਆ ਤੇ ਕਿਹਾ ਕਿ ਜਿੱਥੇ ਹੁਣ ਤੱਕ 14 ਥਾਣਿਆਂ ਵਿੱਚ ਧਮਾਕੇ ਹੋ ਚੁੱਕੇ ਹਨ। ਇੰਟੈਲੀਜੈਂਸ ਵਿੰਗ ਦੇ ਦਫ਼ਤਰ 'ਤੇ ਰਾਕੇਟ ਨਾਲ ਹਮਲਾ ਕੀਤਾ ਗਿਆ ਹੈ। ਪੁਲਿਸ ਕਮਿਸ਼ਨਰ ਨੇ ਕਿਹਾ ਕਿ ਧਮਾਕੇ ਵਰਗਾ ਕੁਝ ਹੋਇਆ ਹੈ ਅਤੇ ਇਸ ਤੋਂ ਪਤਾ ਲੱਗਦਾ ਹੈ ਕਿ ਪੁਲਿਸ ਕਿੰਨੀ ਗੰਭੀਰ ਹੈ।

ਪੰਜਾਬ ਵਿੱਚ ਹਰ ਪਾਸੇ ਹਫੜਾ-ਦਫੜੀ ਦਾ ਮਾਹੌਲ ਹੈ। ਹੁਣ ਲੜੀਵਾਰ ਬੰਬ ਧਮਾਕੇ ਹੋ ਰਹੇ ਹਨ ਜੋ ਕਿ ਬਹੁਤ ਸੰਜੀਦਾ ਮੁੱਦਾ ਹੈ। ਜਾਖੜ ਨੇ ਅੱਗੇ ਕਿਹਾ ਕਿ ਸਰਕਾਰ ਦਿੱਲੀ ਦੇ ਲੋਕਾਂ ਦੁਆਰਾ ਚਲਾਈ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਇਸ ਧਮਾਕੇ ਲਈ ਮੁੱਖ ਮੰਤਰੀ ਤੇ ਡੀਜੀਪੀ ਜ਼ਿੰਮੇਵਾਰ ਹਨ। ਉਨ੍ਹਾਂ ਨੇ ਕਿਹਾ ਕਿ ਪੰਜਾਬ 'ਚ ਬੰਗਾਲ ਵਰਗੇ ਹਾਲਾਤ ਹੋ ਰਹੇ ਹਨ, ਜੋ ਕਿ ਸਹੀ ਨਹੀਂ ਹੈ।

ਇਹ ਵੀ ਪੜ੍ਹੋ :Moosewala Murder Case: ਸਿੱਧੂ ਮੂਸੇਵਾਲਾ ਕਤਲ ਮਾਮਲੇ ਵਿੱਚ ਲੋੜੀਂਦਾ ਮੁਲਜ਼ਮ ਦਿੱਲੀ ਤੋਂ ਗ੍ਰਿਫ਼ਤਾਰ

ਭਾਜਪਾ ਪ੍ਰਧਾਨ ਨੇ ਅੱਗੇ ਕਿਹਾ ਕਿ ਕੇਂਦਰੀ ਏਜੰਸੀਆਂ ਆਪਣਾ ਕੰਮ ਕਰ ਰਹੀਆਂ ਹਨ। ਕੇਂਦਰ ਸਰਕਾਰ ਹਮੇਸ਼ਾ ਪੰਜਾਬ ਸੰਬੰਧੀ ਅਲਰਟ ਭੇਜਦੀ ਰਹਿੰਦੀ ਹੈ। ਪੰਜਾਬ ਦੀ ਹਾਲਤ ਬੰਗਾਲ ਵਰਗੀ ਹੁੰਦੀ ਜਾ ਰਹੀ ਹੈ। ਜਿੱਥੇ 'ਆਪ' ਵਿਰੋਧੀ ਧਿਰ ਨੂੰ ਡਰਾਉਣਾ ਚਾਹੁੰਦੀ ਹੈ। ਜਾਖੜ ਨੇ ਕਿਹਾ ਕਿ ਐਨਆਈਏ ਜ਼ਰੂਰ ਆਵੇਗੀ ਕਿਉਂਕਿ ਇਹ ਉਨ੍ਹਾਂ ਦਾ ਕੰਮ ਹੈ। ਏਜੰਸੀਆਂ ਪੰਜਾਬ ਦੇ ਲੋਕਾਂ ਪ੍ਰਤੀ ਜ਼ਿੰਮੇਵਾਰ ਹਨ। ਇਸ ਦਰਮਿਆਨ ਦੇਸ਼ ਦੇ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਸ ਮਾਮਲੇ ਵਿੱਚ ਮਨੋਰੰਜਨ ਕਾਲੀਆ ਨਾਲ ਗੱਲ ਕੀਤੀ ਹੈ।

ਇਹ ਵੀ ਪੜ੍ਹੋ : Jalandhar News: ਰਵਨੀਤ ਬਿੱਟੂ ਤੇ ਅਸ਼ਵਨੀ ਸ਼ਰਮਾ ਨੇ ਮਨੋਰੰਜਨ ਕਾਲੀਆ ਨਾਲ ਕੀਤੀ ਮੁਲਾਕਾਤ; ਸਰਕਾਰ ਨੂੰ ਕਟਹਿਰੇ ਵਿੱਚ ਕੀਤਾ ਖੜ੍ਹਾ

Trending news

;